





Total views : 5892431







Total views : 5892431ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਵੱਲੋਂ ਸ਼ਹਿਰ ਦੇ ਐਂਟਰੀ ਤੇ ਐਗਜਿਟ ਅਤੇ ਮਹੱਤਵਪੂਰਨ ਥਾਵਾਂ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ।

ਇਸ ਚੈਕਿੰਗ ਅਭਿਆਨ ਤਹਿਤ ਸ਼ਹਿਰ ਦੇ ਭੀੜ-ਭਾੜ ਵਾਲੇ ਇਲਾਕਿਆਂ, ਬਾਜ਼ਾਰਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਵਿਸ਼ੇਸ਼ ਤੌਰ ‘ਤੇ ਤਲਾਸ਼ੀ ਲਈ ਗਈ ਤੇ ਸਥਾਨਾਂ ਦੇ ਆਲੇ-ਦੁਆਲੇ ਖੜ੍ਹੇ ਵਾਹਨਾਂ ਅਤੇ ਪਾਰਕਿੰਗ ਸਥਾਨਾਂ ਵਿੱਚ ਲੱਗੇ ਵਾਹਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਪੀਜੀ, ਹੋਟਲ, ਸਰਾਵਾਂ ਦੀ ਚੈਕਿੰਗ ਕੀਤੀ ਗਈ ਅਤੇ ਵਿਜ਼ਟਰ ਰਜਿਸਟਰ ਨੂੰ ਵੀ ਚੰਗੀ ਤਰਾ ਖੰਘਾਲਿਆ ਗਿਆ।

ਇਸ ਮੌਕੇ ਸਨੀਫਰ ਡੋਗ ਸਕੁਆਡ ਅਤੇ ਐਂਟੀ ਸਾਬੋਟਾਜ ਟੀਮਾਂ ਨੂੰ ਵੀ ਤਾਇਨਾਤ ਕੀਤਾ ਗਿਆ, ਜਿਨ੍ਹਾਂ ਵੱਲੋਂ ਪਾਰਕਿੰਗ ਏਰੀਆ ਅਤੇ ਜਨਤਕ ਥਾਵਾਂ ਦੀ ਤਕਨੀਕੀ ਸਹਾਇਤਾ ਨਾਲ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਸ਼ੱਕੀ ਵਸਤੂ ਜਾਂ ਗਤੀਵਿਧੀ ਦਾ ਸਮੇਂ ਸਿਰ ਪਤਾ ਲਗਾਇਆ ਜਾ ਸਕੇ।

ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਅਜਿਹੇ ਚੈਕਿੰਗ ਅਭਿਆਨ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਅਤੇ ਅਫਵਾਹਾਂ ਤੋਂ ਦੂਰ ਰਹਿ ਕੇ ਪੁਲਿਸ ਦਾ ਸਹਿਯੋਗ ਕਰਨ।ਅੰਮ੍ਰਿਤਸਰ ਪੁਲਿਸ ਵੱਲੋਂ ਸ਼ਹਿਰ ਵਾਸੀਆਂ ਨੂੰ ਇਹ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ, ਪਬਲਿਕ ਦੇ ਸੁਰੱਖਿਆ ਲਈ ਪੁਲਿਸ ਪੂਰੀ ਤਰ੍ਹਾਂ 24 ਘੰਟੇ ਚੌਕਸ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
