





Total views : 5946528







Total views : 5946528ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਹੰਡਿਆਇਆ ਵਿਖੇ ਇੱਕ ਛੋਟੇ ਹਾਥੀ (ਟੈਂਪੂ) ਦੀ ਟੱਕਰ ਨਾਲ ਸਕੂਟਰੀ ਸਵਾਰ ਇੱਕ ਸਕੂਲ ਅਧਿਆਪਕਾ ਦੀ ਮੌਤ ਹੋ ਗਈ ਹੈ, ਜਦਕਿ ਇੱਕ ਹੋਰ ਅਧਿਆਪਕਾ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਅਮਨਪ੍ਰੀਤ ਕੌਰ (28) ਪੁੱਤਰੀ ਜਸਪਾਲ ਸਿੰਘ ਅਤੇ ਸਰਬਜੀਤ ਕੌਰ ਪੁੱਤਰੀ ਬਲਜਿੰਦਰ ਸਿੰਘ, ਜੋ ਕਿ ਪਿੰਡ ਸੇਖਾ ਦੀਆਂ ਰਹਿਣ ਵਾਲੀਆਂ ਹਨ, ਬਰਨਾਲਾ ਤੋਂ ਬਠਿੰਡਾ ਵੱਲ ਸਕੂਟਰੀ ‘ਤੇ ਸਵਾਰ ਹੋ ਕੇ ਮਦਰ ਟੀਚਰ ਸਕੂਲ ਹੰਡਿਆਇਆ ਜਾ ਰਹੀਆਂ ਸਨ। ਜਦੋਂ ਉਹ ਹੰਡਿਆਇਆ ਦੇ ਸਟੈਂਡਰਡ ਚੌਕ ਓਵਰਬ੍ਰਿਜ ਦੇ ਹੇਠਾਂ ਪਹੁੰਚੀਆਂ, ਤਾਂ ਮਾਨਸਾ ਵਾਲੇ ਪਾਸੇ ਤੋਂ ਆ ਰਹੇ ਇੱਕ ਛੋਟੇ ਹਾਥੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ। ਹਾਦਸੇ ਤੋਂ ਬਾਅਦ ਟੈਂਪੂ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।
ਸੜਕ ਸੁਰੱਖਿਆ ਫੋਰਸ ਹੰਡਿਆਇਆ ਦੇ ਏ.ਐੱਸ.ਆਈ. (ASI) ਗੁਰਬਖਸ਼ੀਸ਼ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਜ਼ਖਮੀ ਔਰਤਾਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ। ਉੱਥੇ ਅਮਨਪ੍ਰੀਤ ਕੌਰ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਅੱਗੇ ਆਦੇਸ਼ ਹਸਪਤਾਲ ਭੁੱਚੋ ਮੰਡੀ (ਬਠਿੰਡਾ) ਵਿਖੇ ਰੈਫਰ ਕਰਕੇ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਦੂਜੇ ਪਾਸੇ, ਹਾਦਸੇ ਵਿੱਚ ਜ਼ਖਮੀ ਹੋਈ ਦੂਜੀ ਅਧਿਆਪਕਾ ਸਰਬਜੀਤ ਕੌਰ ਇਸ ਵੇਲੇ ਬਰਨਾਲਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਹੈ ਅਤੇ ਉੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
