ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.225 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕੀਤੇ ਕਾਬੂ

4911425
Total views : 5892430

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2.225 ਕਿਲੋ ਹੈਰੋਇਨ, ਛੇ ਆਧੁਨਿਕ ਪਿਸਤੌਲ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਚੀਚਾ ਦੇ ਵਸਨੀਕ ਸੁਖਦੇਵ ਸਿੰਘ ਉਰਫ਼ ਸੁੱਖ (23) ਅਤੇ ਅੰਮ੍ਰਿਤਸਰ ਦੇ ਪਿੰਡ ਲੋਧੀ ਗੁੱਜਰ ਦੇ ਵਸਨੀਕ ਹਰਜਿੰਦਰ ਸਿੰਘ ਉਰਫ਼ ਜਿੰਦਰ (37) ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਆਦਤਨ ਅਪਰਾਧੀ ਹਨ ਜਿਨ੍ਹਾਂ ਖ਼ਿਲਾਫ਼ ਪਹਿਲਾਂ ਹੀ ਅਗਵਾ ਅਤੇ ਗੈਰਕਾਨੂੰਨੀ ਹਥਿਆਰ ਰੱਖਣ ਦੇ ਅਪਰਾਧਕ ਮਾਮਲੇ ਦਰਜ ਹਨ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ (ਚੀਨ ਦਾ ਬਣਿਆ), ਦੋ 9 ਐਮਐਮ ਗਲੌਕ ਪਿਸਤੌਲ (ਆਸਟ੍ਰੀਆ ਦਾ ਬਣਿਆ), ਇੱਕ 9 ਐਮਐਮ ਗਲੌਕ ਪਿਸਤੌਲ (ਅਮਰੀਕਾ ਦਾ ਬਣਿਆ) ਅਤੇ ਦੋ .30 ਬੋਰ ਪਿਸਤੌਲ (ਤੁਰਕੀ ਦਾ ਬਣਿਆ) ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਕਥਿਤ ਤੌਰ ‘ਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਇਸਨੂੰ ਅੱਗੇ ਪੰਜਾਬ ਵਿੱਚ ਅਪਰਾਧਕ ਤੱਤਾਂ ਨੂੰ ਸਪਲਾਈ ਕਰਦੇ ਸਨ।

ਦੋਵੇਂ ਗ੍ਰਿਫ਼ਤਾਰ ਮੁਲਜ਼ਮ ਆਦਤਨ ਅਪਰਾਧੀ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਡੀਜੀਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਦੋਸ਼ੀ ਸੁਖਦੇਵ ਉਰਫ਼ ਸੁੱਖ ਨੂੰ 2.225 ਕਿਲੋ ਹੈਰੋਇਨ ਸਮਤੇ ਗ੍ਰਿਫ਼ਤਾਰ ਕਰ ਲਿਆ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸਰਗਰਮੀ ਨਾਲ ਸ਼ਾਮਲ ਸੀ।

ਉਨ੍ਹਾਂ ਕਿਹਾ ਕਿ ਹੋਰ ਜਾਂਚ ਦੌਰਾਨ ਪੁਲਿਸ ਨੇ ਹਰਜਿੰਦਰ ਸਿੰਘ ਉਰਫ਼ ਜਿੰਦਰ ਨਾਮੀ ਹੋਰ ਮੁਲਜ਼ਮ ਦੀ ਪਛਾਣ ਕਰਕੇ ਉਸਨੂੰ ਚਾਰ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਮੁਲਜ਼ਮ ਹਰਜਿੰਦਰ ਉਰਫ਼ ਜਿੰਦਰ ਵੱਲੋਂ ਕੀਤੇ ਗਏ ਖੁਲਾਸਿਆਂ ਦੇ ਆਧਾਰ ‘ਤੇ, ਪੁਲਿਸ ਨੇ ਉਸ ਵੱਲੋਂ ਦੱਸੀ ਗਈ ਥਾਂ ਤੋਂ ਦੋ ਹੋਰ ਪਿਸਤੌਲ ਬਰਾਮਦ ਕੀਤੇ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਸ਼ੀ ਸੁਖਦੇਵ ਉਰਫ਼ ਸੁੱਖ ਪੁਲਿਸ ਥਾਣਾ ਛੇਹਰਟਾ ਵਿਖੇ ਦਰਜ ਪਹਿਲਾਂ ਹੀ ਇੱਕ ਮਾਮਲੇ ਵਿੱਚ ਲੋੜੀਂਦਾ ਸੀ, ਜਿਸ ਵਿੱਚ ਉਸਦੇ ਚਾਰ ਸਾਥੀਆਂ ਨੂੰ ਪਹਿਲਾਂ ਸੱਤ ਪਿਸਤੌਲਾਂ ਅਤੇ 12 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ – ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 21-ਸੀ ਅਧੀਨ ਐਫਆਈਆਰ ਨੰ. 115 ਮਿਤੀ 26-05-2026 ਨੂੰ ਅਤੇ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25(8) ਅਧੀਨ ਐਫਆਈਆਰ ਨੰ. 93 ਮਿਤੀ 29-05-2026 ਦਰਜ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News