





Total views : 5892431







Total views : 5892431ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ
ਘੱਲੂਘਾਰਾ ਦੇ ਮੱਦੇਨਜ਼ਰ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਪੱਖੋਂ ਮਜ਼ਬੂਤ ਬਣਾਈ ਰੱਖਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀਸੀਪੀ ਲਾਅ ਐਂਡ ਆਰਡਰ ਅੰਮ੍ਰਿਤਸਰ, ਸ੍ਰੀ ਆਲਮ ਵਿਜੈ ਸਿੰਘ ਦੀ ਅਗਵਾਈ ਹੇਠ ਅੱਜ ਵਿਸ਼ੇਸ਼ ਸਰਚ ਅਤੇ ਚੈਕਿੰਗ ਅਭਿਆਨ ਚਲਾਇਆ ਗਿਆ।

ਇਸ ਅਭਿਆਨ ਦੌਰਾਨ ਪੁਲਿਸ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਹੋਟਲਾਂ, ਸਰਾਇਆ, ਭੀੜ-ਭਾੜ ਵਾਲੇ ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਸੁਰੱਖਿਆ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਤੇ ਐਂਟਰੀ ਤੇ ਐਗਜਿਟ ਪੁਆਇੰਟਾਂ ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਗਈ।

ਚੈਕਿੰਗ ਦੌਰਾਨ ਸਨੀਫਰ ਡੌਗ ਸਕੁਆਡ, ਬੰਬ ਡਿਸਪੋਜ਼ਲ ਟੀਮਾਂ ਅਤੇ ਹੋਰ ਵਿਸ਼ੇਸ਼ ਪੁਲਿਸ ਯੂਨਿਟਾਂ ਦੀ ਸਹਾਇਤਾ ਨਾਲ ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ਦੀ ਤਲਾਸ਼ੀ ਲਈ ਗਈ। ਇਸ ਤੋਂ ਇਲਾਵਾ ਪਾਰਕਿੰਗ ਸਥਾਨਾਂ ਵਿੱਚ ਖੜ੍ਹੇ ਵਾਹਨਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
ਡੀਸੀਪੀ ਲਾਅ ਐਂਡ ਆਰਡਰ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਸ਼ਹਿਰ ਵਿੱਚ ਅਮਨ, ਕਾਨੂੰਨ ਅਤੇ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਘੱਲੂਘਾਰਾ ਦੇ ਮੌਕੇ ‘ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਗਤੀਵਿਧੀ ‘ਤੇ ਨਜ਼ਦੀਕੀ ਨਿਗਰਾਨੀ ਰੱਖੀ ਜਾ ਰਹੀ ਹੈ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫਵਾਹ ਜਾਂ ਭੜਕਾਊ ਸੁਨੇਹੇ ‘ਤੇ ਵਿਸ਼ਵਾਸ ਨਾ ਕਰਨ ਅਤੇ ਸੋਸ਼ਲ ਮੀਡੀਆ ‘ਤੇ ਗੈਰ-ਪ੍ਰਮਾਣਿਤ ਜਾਣਕਾਰੀ ਸਾਂਝੀ ਕਰਨ ਤੋਂ ਗੁਰੇਜ਼ ਕਰਨ। ਕਿਸੇ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।ਅੰਮ੍ਰਿਤਸਰ ਪੁਲਿਸ ਵੱਲੋਂ ਸ਼ਹਿਰ ਵਿੱਚ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਲਈ ਅਜਿਹੇ ਵਿਸ਼ੇਸ਼ ਅਭਿਆਨ ਲਗਾਤਾਰ ਜਾਰੀ ਰਹਿਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
