ਪੰਜਾਬ ਰਾਜ ਪੈਨਸ਼ਨਰਜ ਮਹਾਂਸੰਘ ਅੰਮ੍ਰਿਤਸਰ ਦੀ ਹੋਈ ਮਹੀਨਾਵਾਰ ਮੀਟਿੰਗ

4911425
Total views : 5892431

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਅੱਜ ਪੰਜਾਬ ਰਾਜ ਪੈਨਸ਼ਨਰਜ ਮਹਾਂਸੰਘ ਅੰਮ੍ਰਿਤਸਰ ਦੀ ਮਹੀਨਾਵਾਰ ਮੀਟਿੰਗ ਜੋਗਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਕੰਪਨੀ ਬਾਗ ਵਿਖੇ ਹੋਈ, ਜਿਸ ਵਿੱਚ ਪੰਜਾਬ ਸਰਕਾਰ ਦੇ ਮਾੜੇ ਰਵੱਈਏ ਦੀ ਚਰਚਾ ਹੋਈ, ਮੀਟਿੰਗ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਕਿ ਮਾਨਯੋਗ ਡਾਕਟਰ ਐਨ ਕੇ ਕਲਸੀ ਪ੍ਰਧਾਨ ਅਤੇ ਬੀ ਐਸ ਸੈਣੀ ਜਨਰਲ ਸਕੱਤਰ ਪੰਜਾਬ ਰਾਜ ਪੈਨਸ਼ਨਰਜ ਮਹਾਂਸੰਘ ਨੂੰ ਉਹਨਾ ਦੀ ਜਥੇਬੰਦੀ ਪ੍ਰਤੀ ਵਧੀਆ ਕਾਰਗੁਜਾਰੀ ਅਤੇ ਮਾਨਯੋਗ ਹਾਈਕੋਰਟ ਵਿੱਚ ਚਲ ਰਹੇ ਡੀ.ਏ ਅਤੇ ਪੈਨਸ਼ਨਰਜ ਦੇ ਕੇਸਾਂ ਦੀ ਸੁਚੱਜੇ ਢੰਗ ਨਾਲ ਪੈਰਵਾਈ ਕਰਨ ਤੇ ਸਨਮਾਨਿਤ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ, ਜੋ ਇਹਨਾ ਲੀਡਰਾ ਪਾਸੋ ਸਮਾਂ ਲੈਕੇ ਤਰੀਕ ਤਹਿ ਕੀਤੀ ਜਾਵੇਗੀ।

ਬੁਲਾਰਿਆ ਨੇ ਸਰਕਾਰ ਦੇ ਅੜੀਅਲ ਰਵਈਏ ਵਿਰੁੱਧ ਸੰਘਰਸ਼ ਕਰਨ ਲਈ ਆਪਣੇ ਵਿਚਾਰ ਪੇਸ਼ ਕੀਤੇ ਜਿਸ ਵਿੱਚ ਸ਼ਿਵ ਨਰਾਇਣ, ਮਾਸਟਰ ਕੰਵਰਜੀਤ ਸਿੰਘ, ਲਖਵਿੰਦਰ ਸਿੰਘ, ਗੁਰਮੇਜ ਸਿੰਘ, ਅਮਰਜੀਤ ਸਿੰਘ ਬੱਗਾ,ਜਤਿੰਦਰ ਕੁਮਾਰ ਲਖਣਪਾਲ,ਜੋਗਿੰਦਰ ਸਿੰਘ ਜਨਰਲ ਸਕੱਤਰ ਵੱਲੋਂ ਸਟੇਟ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਮਿਤੀ 15 ਮਈ 2026 ਨੂੰ ਪੈਨਸ਼ਨ ਭਵਨ ਲੁਧਿਆਣਾ ਵਿਖੇ ਹੋਈ ਦੇ ਫੈਸਲਿਆ ਤੋਂ ਜਾਣੂ ਕਰਵਾਇਆ ਗਿਆ ਅੱਜ ਦੀ ਮੀਟਿੰਗ ਵਿੱਚ ਜੈਕਿਸ਼ਨ ਆਡੀਟਰ ਅਤੇ ਗੁਰਮੇਜ ਸਿੰਘ ਡਿਪਟੀ ਜਨਰਲ ਸਕੱਤਰ ਦੀ ਜੁੰਮੇਵਾਰੀ ਲਾਈ ਗਈ ਕਿ ਸਪੈਸ਼ਲ ਫੰਡ ਜੋ ਸਨਮਾਨਿਤ ਕਰਨ ਆਦਿ ਮੈਬਰ ਸਹਿਬਾਨ ਤੋਂ ਲਿਆ ਜਾਣਾ ਹੈ।ਉਸ ਦਾ ਹਿਸਾਬ ਕਿਤਾਬ ਰੱਖਿਆ ਜਾਏ, ਇਸ ਤੋ ਇਲਾਵਾ ਨਿਸ਼ਾਨ ਸਿੰਘ, ਹਰਮੋਹਿੰਦਰ ਸਿੰਘ, ਰੇਸ਼ਮ ਸਿੰਘ ਭੋਮਾ ਵਿੱਤ ਸਕੱਤਰ, ਮਹਿੰਦਰ ਸਿੰਘ, ਜਗਜੀਤ ਸਿੰਘ, ਸਾਈ ਦਾਸ, ਰਵੇਲ ਸਿੰਘ, ਮਨਜੀਤ ਸਿੰਘ ਸ਼ਾਹ, ਵਿਨੋਦ ਕੁਮਾਰ, ਪਿਆਰਾ ਲਾਲ, ਰਾਜ ਕੁਮਾਰ, ਹਰਦੇਵ ਸਿੰਘ, ਜਸਬੀਰ ਸਿੰਘ, ਪ੍ਰੀਤਮ ਸਿੰਘ, ਗੁਰਦਿਆਲ ਚੰਦ, ਸਵਿੰਦਰ ਸਿੰਘ ਆਦਿ ਹਾਜ਼ਰ ਸਨ, ਜਿੰਨਾ ਸਾਰਿਆ ਨੇ ਹਰੇਕ ਫੈਸਲੇ ਵਿੱਚ ਸਹਿਮਤੀ ਪ੍ਰਗਟਾਈ ਗਈ, ਅਖੀਰ ਵਿੱਚ ਜੋਗਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਵੱਲੋਂ ਆਏ ਮੈਬਰ ਸਹਿਬਾਨ ਦਾ ਧੰਨਵਾਦ ਕੀਤਾ ਗਿਆ।

 ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News