ਹਾਈਕੋਰਟ ਦੇ ਹੁਕਮਾਂ ਮਗਰੋਂ ਰਿਹਾਅ ਹੋਇਆ ਜੋਬਨਪ੍ਰੀਤ ਸਿੰਘ !ਲੁਕੋਅ ਕੇ ਕੱਢਿਆ ਬਾਹਰ

4946543
Total views : 5946452

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜੋਬਨਪ੍ਰੀਤ ਸਿੰਘ ਨੂੰ ਆਖਿਰਕਾਰ ਅੰਮ੍ਰਿਤਸਰ ਜੇਲ੍ਹ ਚੋਂ ਰਿਹਾਅ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪੁਲਿਸ ਦੀ ਟੀਮ ਵੱਲੋਂ ਲੁਕੋ ਕੇ ਬਾਹਰ ਕੱਢਿਆ ਗਿਆ। ਇਸ ਦੌਰਾਨ ਵੱਡੀ ਗਿਣਤੀ ’ਚ ਪੁਲਿਸ ਦੀ ਟੀਮ ਤੈਨਾਤ ਕੀਤੀ ਗਈ ਸੀ।  ਜੋਬਨਪ੍ਰੀਤ ਸਿੰਘ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਹਨ।ਦੱਸ ਦਈਏ ਕਿ ਹਾਈਕੋਰਟ ਨੇ ਕੱਲ੍ਹ ਜੋਬਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਐਲਾਨ ਕੇ ਉਸ ਦੀ ਤੁਰੰਤ ਰਿਹਾਈ ਦੇ ਹੁਕਮ ਦਿੱਤੇ ਸਨ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਦੀ ਦੇਰੀ ਖਿਲਾਫ ਪਰਿਵਾਰ ਮੁੜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਸੀ।
ਜੋਬਨਪ੍ਰੀਤ ਦੇ ਪਿਤਾ ਮੁਖਵੰਤ ਸਿੰਘ ਨੇ ਹੁਕਮਅਦੂਲੀ ਪਟੀਸ਼ਨ ਦਾਇਰ ਕਰ ਕੇ ਦੋਸ਼ ਲਗਾਇਆ ਸੀ ਕਿ ਅਦਾਲਤ ਦੇ ਸਪੱਸ਼ਟ ਹੁਕਮਾਂ ਦੇ ਬਾਵਜੂਦ ਉਨ੍ਹਾਂ ਦੇ ਪੁੱਤਰ ਨੂੰ ਸਮੇਂ ਸਿਰ ਰਿਹਾਅ ਨਹੀਂ ਕੀਤਾ ਗਿਆ। ਜੋਬਨਪ੍ਰੀਤ ਦੇ ਪਿਤਾ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਉਸ ਨੂੰ ਅਜੇ ਤੱਕ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ ਹੈ, ਜਦੋਂ ਕਿ ਹਾਈ ਕੋਰਟ ਵੱਲੋਂ ਉਸ ਨੂੰ ਰਿਹਾਈ ਦੇ ਹੁਕਮ ਦੇ ਦਿੱਤੇ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
ad
Share this News