





Total views : 5892431







Total views : 5892431ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਭਲਕੇ 6 ਜੂਨ ਨੂੰ ਘੱਲੂਘਾਰਾ ਦਿਵਸ ਅਤੇ ਅੱਜ ਘੱਲੂਘਾਰੇ ਦੀ ਪੂਰਬ ਸੰਧਿਆ ‘ਤੇ ਕੀਤੇ ਜਾਣ ਵਾਲੇ ਸਮਾਗਮਾਂ ਦੇ ਮੱਦੇਨਜ਼ਰ ਪੁਲੀਸ ਵੱਲੋਂ ਸ਼ਹਿਰ ਵਿੱਚ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਸੁਰੱਖਿਆ ਪ੍ਰਬੰਧਾਂ ਤਹਿਤ ਨੀਮ ਫ਼ੌਜੀ ਬਲਾਂ ਦੀਆਂ ਪੰਜ ਕੰਪਨੀਆਂ ਸ਼ਹਿਰ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੌਰਾਨ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਫਲੈਗ ਮਾਰਚ ਵੀ ਕੀਤੇ ਗਏ ਹਨ।
3 ਡੀ.ਸੀ.ਪੀ ,ਪੰਜ ਕਮਾਂਡੈਂਟ ਰੈਂਕ ਦੇ ਅਧਿਕਾਰੀ ਤੇ 30 ਤੋਂ ਵੱਧ ਗਜਟਿਡ ਅਧਿਕਾਰੀ ਸਰੁੱਖਿਆਂ ਪ੍ਰਬੰਧਾਂ ਤੇ ਰੱਖ ਰਹੇ ਨੇ ਨਜਰ

ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਘੱਲੂਘਾਰਾ ਹਫ਼ਤੇ ਨੂੰ ਸ਼ਾਂਤਮਈ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਮਿਸ਼ਨਰੇਟ ਪੁਲੀਸ ਵੱਲੋਂ ਸਾਰੇ ਲੋੜੀਂਦੇ ਸੁਰੱਖਿਆ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ ਹਨ, ਤਾਂ ਜੋ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਮਰਿਆਦਾ ਦੀ ਉਲੰਘਣਾ ਨਾ ਹੋਵੇ ਅਤੇ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਚੱਲ ਸਕਣ।

ਉਨ੍ਹਾਂ ਦੱਸਿਆ ਕਿ 6 ਜੂਨ ਨੂੰ ਹੋਣ ਵਾਲੇ ਸਮਾਗਮਾਂ ਲਈ ਵੀ ਵਿਸ਼ੇਸ਼ ਅਤੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੰਜਾਬ ਪੁਲੀਸ ਦੇ ਨਾਲ-ਨਾਲ ਕੇਂਦਰੀ ਸੁਰੱਖਿਆ ਬਲਾਂ ਦੀਆਂ ਪੰਜ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਤਿੰਨ ਕੰਪਨੀਆਂ ਬੀ ਐੱਸ ਐੱਫ, ਇੱਕ ਆਈ ਟੀ ਬੀ ਪੀ ਅਤੇ ਇੱਕ ਸੀ ਆਰ ਪੀ ਐੱਫ ਦੀ ਸ਼ਾਮਲ ਹੈ।

ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਭਰ ਵਿੱਚ 66 ਵਿਸ਼ੇਸ਼ ਨਾਕੇ ਲਗਾਏ ਗਏ ਹਨ ਅਤੇ ਪੁਲੀਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੁਲੀਸ ਟੀਮਾਂ ਸ਼ੱਕੀ ਵਿਅਕਤੀਆਂ, ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਅਤੇ ਹੋਰ ਸ਼ੱਕੀ ਗਤੀਵਿਧੀਆਂ ਉੱਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ। ਇਸ ਤੋਂ ਇਲਾਵਾ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਅਤੇ ਸੰਭਾਵਿਤ ਐਸਕੇਪ ਰੂਟਾਂ ਦੀ ਵੀ ਲਗਾਤਾਰ ਨਿਗਰਾਨੀ ਤੇ ਚੈਕਿੰਗ ਕੀਤੀ ਜਾ ਰਹੀ ਹੈ।

