ਭਰਾ ਹੀ ਨਿਕਲਿਆ ਭਰਾ ਦਾ ਕਾਤਲ ! ਪੁਲਿਸ ਨੇ ਲਾਪਤਾ ਐਨ.ਆਰ.ਆਈ ਦੇ ਮਾਮਲੇ ‘ਚ ਕੀਤਾ ਖੁਲਾਸਾ

4911946
Total views : 5893399

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ ਹੋਣ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਲਾਪਤਾ ਐਨਆਰਆਈ ਸੁਨੀਲ ਸ਼ਰਮਾ ਦਾ ਕਤਲ ਕਰ ਦਿੱਤਾ ਗਿਆ ਹੈ। 22 ਮਈ ਤੋਂ ਸੁਨੀਲ ਸ਼ਰਮਾ ਲਾਪਤਾ ਸੀ, ਜਿਸਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਸੀ।

ਅੰਮ੍ਰਿਤਸਰ ਦੇ ਐਸਐਸਪੀ ਕੰਵਲਪ੍ਰੀਤ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਸੁਨੀਲ ਸ਼ਰਮਾ ਨੂੰ ਪਹਿਲਾਂ 22 ਮਈ ਨੂੰ ਅੰਮ੍ਰਿਤਸਰ ਵਿੱਚ ਨੀਂਦ ਦੀਆਂ ਗੋਲੀਆਂ ਦਿੱਤੀਆਂ ਗਈਆਂ। ਫਿਰ ਉਸ ਨੂੰ ਬੇਸਬਾਲ ਬੈਟ ਸਿਰ ਵਿੱਚ ਮਾਰ ਕੇ ਕਤਲ ਕਰ ਦਿੱਤਾ ਗਿਆ। ਕਤਲ ਤੋਂ ਬਾਅਦ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਸ ਦੀ ਲਾਸ਼ ਹਰੀਕੇ ਨੇੜੇ ਇੱਕ ਨਹਿਰ ਵਿੱਚ ਸੁੱਟ ਦਿੱਤੀ ਗਈ।

ਕਰੋੜਾਂ ਦੀ ਜਾਇਦਾਦ ਹੜੱਪਨ ਲਈ ਖੂਨ ਹੋਇਆ ਪਾਣੀ-ਪਹਿਲਾਂ ਦਿੱਤੀਆ ਨੀਦ ਦੀਆਂ ਗੋਲੀਆਂ ਤੇ ਫਿਰ ਕਤਲ ਕਰਕੇ ਲਾਸ਼ ਦਰਿਆ ‘ਚ ਰੋਹੜੀ

ਐਸਐਸਪੀ ਨੇ ਦੱਸਿਆ ਕਿ ਪਹਿਲਾਂ ਆਈਪੀਸੀ ਦੀ ਧਾਰਾ 364 ਦੇ ਤਹਿਤ ਗੁੰਮਸ਼ੁਦਾ ਵਿਅਕਤੀ ਦਾ ਕੇਸ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਇਹ ਪਤਾ ਲੱਗਾ ਕਿ ਸੁਨੀਲ ਸ਼ਰਮਾ ਨੂੰ ਉਸ ਦੇ ਭਰਾ ਸਤੀਸ਼ ਸ਼ਰਮਾ ਨੇ ਜਾਇਦਾਦ ਵੇਚਣ ਲਈ ਭਾਰਤ ਬੁਲਾਇਆ ਸੀ।ਜਾਂਚ ਤੋਂ ਪਤਾ ਲੱਗਿਆ ਕਿ ਸੁਨੀਲ ਦੇ ਭਰਾ ਸਤੀਸ਼ ਨੇ ਪਹਿਲਾਂ ਹੀ ਲੁਧਿਆਣਾ ਤੋਂ ਜਾਅਲੀ ਪਾਵਰ ਆਫ਼ ਅਟਾਰਨੀ ਦੀ ਵਰਤੋਂ ਕਰਕੇ ਸੁਨੀਲ ਦੀਆਂ ਕਈ ਜਾਇਦਾਦਾਂ ਵੇਚ ਦਿੱਤੀਆਂ ਸਨ। ਅੰਮ੍ਰਿਤਸਰ ਦੇ ਏਸ਼ਾਨਾ ਅਸਟੇਟ ਵਿੱਚ ਇੱਕ ਜਾਇਦਾਦ ਵੀ ਵੇਚ ਦਿੱਤੀ ਗਈ ਸੀ।

ਮੋਹਾਲੀ ਵਿੱਚ 4 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਨੂੰ ਲੈ ਕੇ ਭਰਾਵਾਂ ਵਿਚਕਾਰ ਵਿਵਾਦ ਹੋਇਆ ਸੀ।ਐਸਐਸਪੀ ਨੇ ਦੱਸਿਆ ਕਿ ਪੁਲਿਸ ਨੇ ਸਤੀਸ਼ ਸ਼ਰਮਾ, ਉਸਦੀ ਪਤਨੀ ਅਨੁਸ਼ਕਾ ਸ਼ਰਮਾ ਅਤੇ ਉਨ੍ਹਾਂ ਦੇ ਪੁੱਤਰ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਰਟੀ ਡੀਲਰ ਲਕਸ਼ਮਣ ਸਿੰਘ ਬੱਲ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਜ਼ਿਆਦਾਤਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਦੋ ਅਜੇ ਵੀ ਫਰਾਰ ਹਨ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਐਨਆਰਆਈ ਦੀ ਧੀ ਸੁਰਭੀ ਸ਼ਰਮਾ ਨੇ ਦੱਸਿਆ ਕਿ ਉਸਦੇ ਪਿਤਾ ਸੁਨੀਲ ਸ਼ਰਮਾ, ਆਸਟ੍ਰੇਲੀਆ ਦੇ ਮੈਲਬੌਰਨ ਦੇ ਇੱਕ ਸਕੂਲ ਵਿੱਚ ਗਣਿਤ ਟੀਚਰ ਸਨ। ਭਾਰਤ ਵਾਪਸ ਆਉਣ ਤੋਂ ਬਾਅਦ ਉਨ੍ਹਾਂ ਨੇ ਆਖਰੀ ਵਾਰ 22 ਮਈ ਨੂੰ ਫ਼ੋਨ ‘ਤੇ ਗੱਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਫ਼ੋਨ ਬੰਦ ਹੋ ਗਿਆ ਅਤੇ ਉਹ ਸੰਪਰਕ ਵਿੱਚ ਨਹੀਂ ਆ ਰਿਹਾ ਸਨ। ਸੁਰਭੀ ਨੇ ਇੱਕ ਵੀਡੀਓ ਜਾਰੀ ਕਰਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਸਦੇ ਪਿਤਾ ਨੂੰ ਜਲਦੀ ਤੋਂ ਜਲਦੀ ਲੱਭਣ ਦੀ ਭਾਵਨਾਤਮਕ ਅਪੀਲ ਕੀਤੀ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News