





Total views : 5893399







Total views : 5893399ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਐਡਵੋਕੇਟ ਉਪਿੰਦਰਜੀਤ ਸਿੰਘ
ਅੰਮ੍ਰਿਤਸਰ ਦੇ ਪਿੰਡ ਗੌਂਸਾਬਾਦ ਵਿੱਚ ਹੋਏ ਚਰਚਿਤ ਸੁਰਿੰਦਰ ਪਬਲਿਕ ਸਕੂਲ ਦੇ ਮਾਲਕ ਦੇ ਕਤਲ ਮਾਮਲੇ ਵਿੱਚ ਅੱਜ ਆਡੀਸ਼ਨਲ ਜਿਲਾ ਸ਼ੈਸਨ ਜੱਜ ਸੰਜੀਵ ਕੁੰਡੀ ਦੀ ਅਦਾਲਤ ਨੇ ਅਹਿਮ ਫੈਸਲਾ ਸੁਣਾਉਂਦਿਆਂ ਦੋਸ਼ੀ ਸੁਖਦੇਵ ਸਿੰਘ ਅਤੇ ਉਸਦੇ ਡਰਾਈਵਰ ਰਮਨ ਮਲਹੋਤਰਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਮਾਮਲਾ ਹਰਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਰਾਣੀ ਕਾ ਬਾਗ ਨਾਲ ਸਬੰਧਤ ਹੈ, ਜਿਸ ਦਾ ਉਸਦੇ ਵੱਡੇ ਭਰਾ ਸੁਖਦੇਵ ਸਿੰਘ ਜੋ ਪੇਸ਼ੇ ਵਜੋ ਆੜਤ ਦਾ ਕੰਮ ਕਰਦਾ ਸੀ, ਉਸ ਨੇ ਜਮੀਨ ਦੇ ਇਕ ਟੁਕੜੇ ਦੀ ਵੰਡ ਨੂੰ ਲੈ ਕੇ ਦਿਨ ਦਿਹਾੜੇ ਆਪਣੇ ਡਰਾਈਵਰ ਨਾਲ ਮਿਲਕੇ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਜਾਂਚ ਦੌਰਾਨ ਮਾਣਯੋਗ ਅਦਾਲਤ ਨੇ ਮਦੁੱਈ ਧਿਰ ਵਲੋ ਪੇਸ਼ ਕੀਤੇ ਸਬੂਤਾਂ ਤੇ ਗਵਾਹੀਆਂ ਦੇ ਅਧਾਰ ‘ਤੇ ਉਸਦੇ ਸਕੇ ਭਰਾ ਸੁਖਦੇਵ ਸਿੰਘ ਅਤੇ ਡਰਾਈਵਰ ਰਮਨ ਮਲਹੋਤਰਾ ਨੂੰ ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ।

ਅਦਾਲਤ ਵਿੱਚ ਪੇਸ਼ ਸਬੂਤਾਂ ਅਤੇ ਗਵਾਹਾਂ ਦੇ ਆਧਾਰ ‘ਤੇ ਮੁਕੱਦਮੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਦੋਵਾਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਇਸ ਫੈਸਲੇ ਨੂੰ ਮ੍ਰਿਤਕ ਹਰਜਿੰਦਰ ਸਿੰਘ ਦੇ ਪਰਿਵਾਰ ਲਈ ਇਨਸਾਫ ਵਜੋਂ ਦੇਖਿਆ ਜਾ ਰਿਹਾ ਹੈ।
ਪਰਿਵਾਰਕ ਵਿਵਾਦ ਅਤੇ ਜਾਇਦਾਦ ਨੂੰ ਲੈ ਕੇ ਹੋਏ ਇਸ ਕਤਲ ਨੇ ਉਸ ਸਮੇਂ ਇਲਾਕੇ ਵਿੱਚ ਕਾਫੀ ਚਰਚਾ ਬਟੋਰੀ ਸੀ। ਅਦਾਲਤ ਦੇ ਫੈਸਲੇ ਤੋਂ ਬਾਅਦ ਪਰਿਵਾਰ ਨੇ ਨਿਆਂ ਪ੍ਰਣਾਲੀ ‘ਤੇ ਭਰੋਸਾ ਜਤਾਉਂਦਿਆਂ ਮ੍ਰਿਤਕ ਹਰਜਿੰਦਰ ਸਿੰਘ ਦੀ ਪਤਨੀ ਨੀਰਾ ਪਾਸੀ ਤੇ ਹੋਰ ਪ੍ਰੀਵਾਰਕ ਮੈਬਰਾਂ ਨੇ ਮਾਣਯੋਗ ਅਦਾਲਤ ਦੇ ਫੈਸਲੇ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਹੈ।ਇਸ ਕੇਸ ਵਿੱਚ ਮ੍ਰਿਤਕ ਦੇ ਪਰਿਵਾਰ ਦੀ ਪੱਖੋਂ ਪੇਸ਼ ਹੋਏ ਫੌਜਦਾਰੀ ਕੇਸਾਂ ਦੇ ਮਾਹਰ ਵਕੀਲ ਐਡਵੋਕੇਟ ਹਰਦੀਪ ਸਿੰਘ, ਐਡਵੋਕੇਟ ਅਸ਼ਵਨੀ ਸ਼ਰਮਾਂ , ਐਡਵੋਕੇਟ ਸੂਰਜ ਸ਼ਰਮਾਂ ਨੇ ਕਿਹਾ ਕਿ ਨਿਰਪੱਖ ਸੁਣਵਾਈ ਅਤੇ ਮਜ਼ਬੂਤ ਸਬੂਤਾਂ ਦੇ ਆਧਾਰ ‘ਤੇ ਪਰਿਵਾਰ ਨੂੰ ਇਨਸਾਫ ਮਿਲਿਆ ਹੈ।ਅਦਾਲਤ ਦੇ ਇਸ ਫੈਸਲੇ ਨੂੰ ਕਾਨੂੰਨ ਦੀ ਜਿੱਤ ਅਤੇ ਗੰਭੀਰ ਅਪਰਾਧਾਂ ਖ਼ਿਲਾਫ਼ ਸਖ਼ਤ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-