ਐੱਸ.ਐੱਸ.ਪੀ. ਅੰਮ੍ਰਿਤਸਰ ਸ. ਕੰਵਲਪ੍ਰੀਤ ਸਿੰਘ ਚਾਹਲ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਯੋਜਿਤ ਮੀਟਿੰਗ ‘ਚ ਦਿੱਤਾ ਸਹਿਯੋਗ ਦਾ ਭਰੋਸਾ

4946514
Total views : 5946416

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਜੰਡਿਆਲਾ ਗੁਰੂ/ਬਾਰਡਰ ਨਿਊਜ ਸਰਵਿਸ 

 ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣ ਕੇ ਹੱਲ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਹਲਕਾ ਜੰਡਿਆਲਾ ਵਿੱਚ ਵਪਾਰੀ ਭਾਈਚਾਰੇ ਨਾਲ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦਾ ਪ੍ਰਬੰਧ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਵੱਲੋਂ ਕੀਤਾ ਗਿਆ, ਜਿਸ ਵਿੱਚ ਐੱਸ.ਐੱਸ.ਪੀ. ਅੰਮ੍ਰਿਤਸਰ ਸ. ਕੰਵਲਪ੍ਰੀਤ ਸਿੰਘ ਚਾਹਲ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਦੌਰਾਨ ਐੱਸ.ਐੱਸ.ਪੀ. ਸ. ਕੰਵਲਪ੍ਰੀਤ ਸਿੰਘ ਚਾਹਲ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪੁਲਿਸ ਦੀ ਟੀਮ ਉਨ੍ਹਾਂ ਦੀ ਸੁਰੱਖਿਆ ਅਤੇ ਸਹਾਇਤਾ ਲਈ 24 ਘੰਟੇ, ਹਫਤੇ ਦੇ ਸੱਤੋਂ ਦਿਨ ਉਪਲਬਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਕਾਨੂੰਨ-ਵਿਵਸਥਾ ਸਬੰਧੀ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।ਇਸ ਮੌਕੇ ਵਪਾਰੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸੀਨੀਅਰ ਪੁਲਿਸ ਅਧਿਕਾਰੀ ਖੁਦ ਉਨ੍ਹਾਂ ਵਿਚਕਾਰ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦੇ ਰਹੇ ਹਨ।ਮੀਟਿੰਗ ਦੌਰਾਨ ਡੀ.ਐੱਸ.ਪੀ. ਜੰਡਿਆਲਾ ਸ. ਬਲਜੀਤ ਸਿੰਘ, ਐੱਸ.ਐੱਚ.ਓ. ਸ. ਹਰਪਾਲ ਸਿੰਘ, ਹਲਕਾ ਜੰਡਿਆਲਾ ਟਰੇਡ ਚੇਅਰਪਰਸਨ ਰਮੇਸ਼ ਅਵਸਥੀ, ਸਰਬਜੀਤ ਸਿੰਘ ਡਿੰਪੀ, ਗੌਤਮ ਸੇਠ, ਸੁਨੀਲ ਪਾਸੀ, ਸਨੀ ਕਾਹਵਾ, ਜਗਦੀਪ ਸਿੰਘ ਅਤੇ ਹੋਰ ਵਪਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

ad
Share this News