ਪਾਵਰਕਾਮ ਦੇ ਲਾਈਨਮੈਨਾਂ ‘ਤੇ ਡੰਡਾ ਚਲਾਉਣ ਵਾਲੇ ਡੀ.ਐਸ.ਪੀ ਤੇ ਚਲੇਗਾ ਕਾਨੂੰਨ ਦਾ ਡੰਡਾ ! ਮਨੁੱਖੀ ਅਧਿਕਾਰ ਕਮਿਸ਼ਨ ਨੇ ਲਾਠੀਚਾਰਜ ਦਾ ਲਿਆ ਸੂ ਮੋਟੋ ਨੋਟਿਸ

4912206
Total views : 5893892

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਪਟਿਆਲਾ/ਬਾਰਡਰ ਨਿਊਜ ਸਰਵਿਸ 

ਪੰਜਾਬ ਪੁਲਿਸ ਵੱਲੋਂ ਪਟਿਆਲਾ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ  ਦੇ ਦਫਤਰ ਅੱਗੇ ਲਾਈਨਮੈਨਾਂ ‘ਤੇ ਲਾਠੀਚਾਰਜ ਦਾ ਮਾਮਲਾ ਭਖ ਗਿਆ ਹੈ। ਪੰਜਾਬ ਰਾਜ ਹਿਊਮਨ ਰਾਈਟਸ ਕਮਿਸ਼ਨ  ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਡੀਆਈਜੀ ਪਟਿਆਲਾ  ਰੇਂਜ ਨੂੰ ‘ਲਾਠੀਚਾਰਜ’ ਦਾ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ।

ਕਮਿਸ਼ਨ ਨੇ ਮਾਮਲੇ ਦਾ ਸੂ-ਮੋਟੋ ਲੈਂਦਿਆਂ ਇਹ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਨੋਟਿਸ ਵਿੱਚ ਪਟਿਆਲਾ ’ਚ 2600 ਅਪ੍ਰੈਂਟਿਸਸ਼ਿਪ ਲਾਈਨਮੈਨ ਯੂਨੀਅਨ ’ਤੇ ਅੰਨ੍ਹੇਵਾਹ ਕੀਤੇ ਗਏ ਲਾਠੀਚਾਰਜ ਨੂੰ ਗਲਤ ਅਤੇ ਤਸ਼ੱਦਦ ਦੱਸਿਆ। ਕਮਿਸ਼ਨ ਨੇ ਡੀਆਈਜੀ ਨੂੰ ਜਾਰੀ ਨੋਟਿਸ ਵਿੱਚ ਪੁੱਛਿਆ ਹੈ ਕਿ ਧਰਨਾਕਾਰੀਆਂ ਨੂੰ ਖਦੇੜਨ ਲਈ ਕਾਨੂੰਨੀ ਰਾਹ ਕਿਉਂ ਨਹੀਂ ਲੱਭਿਆ ਗਿਆ ?

17 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ

ਕਮਿਸ਼ਨ ਦੇ ਅਨੁਸਾਰ ਪ੍ਰਦਰਸ਼ਨਕਾਰੀ ਸ਼ਾਂਤੀਪੂਰਨ ਢੰਗ ਨਾਲ ਧਰਨਾ ਦੇ ਰਹੇ ਸਨ ਅਤੇ ਉਹਨਾਂ ਵੱਲੋਂ ਕੋਈ ਹਿੰਸਾ ਜਾਂ ਦੰਗਾ ਨਹੀਂ ਕੀਤਾ ਜਾ ਰਿਹਾ ਸੀ। ਹਾਲਾਂਕਿ ਉਨ੍ਹਾਂ ਨੇ ਸਰਕਾਰੀ ਦਫ਼ਤਰ ਦੇ ਦਾਖ਼ਲਾ ਦਰਵਾਜ਼ੇ ਨੂੰ ਰੋਕਿਆ ਹੋਇਆ ਸੀ, ਫਿਰ ਵੀ ਪੁਲਿਸ ਨੇ ਮਿਆਰੀ ਪ੍ਰਕਿਰਿਆ ਅਪਣਾਉਣ ਦੀ ਬਜਾਏ ਸਿੱਧਾ ਲਾਠੀਚਾਰਜ ਕਰ ਦਿੱਤਾ। ਇਸ ਕਾਰਵਾਈ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਕੁਝ ਨੂੰ ਫ੍ਰੈਕਚਰ ਹੋਣ ਕਾਰਨ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਉਣਾ ਪਿਆ।ਸ ਦਈਏ ਕਿ ਲਾਠੀਚਾਰਜ ਤੋਂ ਬਾਅਦ ਵੀ ਪੰਜਾਬ ਸਰਕਾਰ ਨੂੰ ਸਬਰ ਨਹੀਂ ਆਇਆ ਅਤੇ ਪੁਲਿਸ ਨੇ 160 ਤੋਂ ਵੱਧ ਪ੍ਰਦਰਸ਼ਨਕਾਰੀਆਂ, ਜਿਨ੍ਹਾਂ ਵਿੱਚੋਂ 12 ਦੀ ਪਛਾਣ ਕੀਤੀ ਗਈ ਹੈ, ਵਿਰੁੱਧ ਬੀਐਨਐਸ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ ਅਤੇ ਸ਼ਨੀਵਾਰ ਨੂੰ 11 ਹਿਰਾਸਤ ਵਿੱਚ ਲਏ ਗਏ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕਰ ਦਿੱਤਾ ਗਿਆ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News