ਹੁਣ !ਤਿੱਕੜੀ ਖੋਲ੍ਹੇਗੀ ਵਿਜੀਲੈਂਸ ਵਿਭਾਗ ਨਾਲ ਜੁੜੇ ਕਈ ਵੱਡੇ ਰਾਜ਼- ਅਦਾਲਤ ਵੱਲੋਂ ਰੀਡਰ ਰਾਣਾ ਸਣੇ 3 ਮੁਲਜ਼ਮ 12 ਜੂਨ ਤੱਕ ਭੇਜੇ ਸੀ.ਬੀ.ਆਈ ਰਿਮਾਂਡ ’ਤੇ

4912203
Total views : 5893888

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ 

ਚੰਡੀਗੜ੍ਹ ਦੀ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਅੱਜ ਵਿਜੀਲੈਂਸ ਮੁਖੀ ਦੇ ਰੀਡਰ ਓ.ਪੀ. ਰਾਣਾ ਦੇ ਪੁਲਿਸ ਰਿਮਾਂਡ ਵਿੱਚ ਹੋਰ 5 ਦਿਨਾਂ ਦਾ (12 ਜੂਨ ਤੱਕ) ਵਾਧਾ ਕਰ ਦਿੱਤਾ ਹੈ । ਇਸੇ ਦੇ ਨਾਲ ਹੀ ਬੁੜੈਲ ਜੇਲ੍ਹ ਵਿੱਚ ਬੰਦ ਦੋ ਹੋਰ ਮੁਲਜ਼ਮਾਂ ਰਾਘਵ ਗੋਇਲ ਅਤੇ ਅੰਕਿਤ ਵਧਵਾ ਨੂੰ ਵੀ ਸੀ.ਬੀ.ਆਈ. ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਹਾਸਲ ਕਰ ਲਿਆ ਗਿਆ ਹੈ।

ਸੀ ਬੀ ਆਈ ਨੂੰ ਰੀਡਰ ਰਾਣਾ ਤੋਂ ਕੀਤੀ ਪੁੱਛਗਿੱਛ ਦੌਰਾਨ ਇੱਕ ਅਹਿਮ ਡਿਵਾਈਸ ਲੱਗੀ ਹੱਥ , ਜਿਸ ਤੋਂ ਕਈ ਖੁੱਲ੍ਹੇ ਹਨ ਨਵੇਂ ਭੇਤ

ਰੀਡਰ ਰਾਣਾ ਦੇ ਆਤਮ-ਸਮਰਪਣ ਕਰਨ ਮਗਰੋਂ ਇਹ ਪਹਿਲਾ ਮੌਕਾ ਹੋਵੇਗਾ ਕਿ ਜਦੋਂ ਸੀ ਬੀ ਆਈ ਟੀਮ ਆਹਮੋ-ਸਾਹਮਣੇ ਬਿਠਾ ਕੇ ਮੁਲਜ਼ਮਾਂ ਨੂੰ ਵਿੱਤੀ ਲੈਣ-ਦੇਣ ਅਤੇ ਆਪਸ ਵਿੱਚ ਹੋਈਆਂ ਮੀਟਿੰਗਾਂ ਬਾਰੇ ਸਵਾਲ-ਜਵਾਬ ਕਰੇਗੀ। ਸੀ ਬੀ ਆਈ ਨੂੰ ਰੀਡਰ ਰਾਣਾ ਤੋਂ ਕੀਤੀ ਪੁੱਛਗਿੱਛ ਦੌਰਾਨ ਇੱਕ ਅਹਿਮ ਡਿਵਾਈਸ ਹੱਥ ਲੱਗੀ ਸੀ, ਜਿਸ ਤੋਂ ਕਈ ਨਵੇਂ ਭੇਤ ਖੁੱਲ੍ਹੇ ਹਨ। ਇਸ ਡਿਵਾਈਸ ਤੋਂ ਮਿਲੇ ਸੁਰਾਗਾਂ ਦੇ ਆਧਾਰ ’ਤੇ ਪੁੱਛਗਿੱਛ ਅਗਲੇ ਪੜਾਅ ਵਿੱਚ ਦਾਖਲ ਹੋਵੇਗੀ। ਸੀ ਬੀ ਆਈ ਨੂੰ ਪਿਛਲੇ ਦਿਨਾਂ ਵਿੱਚ ਪੁੱਛਗਿੱਛ ਦੌਰਾਨ ਇੱਕ ਹੋਰ ਡਿਵਾਈਸ ਦੀ ਵਰਤੋਂ ਦਾ ਪਤਾ ਲੱਗਿਆ ਹੈ, ਜਿਸ ਨੂੰ ਹਾਲੇ ਬਰਾਮਦ ਕੀਤਾ ਜਾਣਾ ਹੈ. ਸੀ ਬੀ ਆਈ ਹੁਣ ਪੰਜ ਦਿਨਾਂ ਪੁਲੀਸ ਰਿਮਾਂਡ ਦੌਰਾਨ ਵਿਜੀਲੈਂਸ ਬਿਊਰੋ ਦੇ ਉੱਚ ਅਫ਼ਸਰਾਂ ਵੱਲ ਰਾਹ ਬਣਾ ਸਕਦੀ ਹੈ। ਮੁਲਜ਼ਮ ਰਾਘਵ ਗੋਇਲ ਦੇ ਮੋਬਾਈਲ ਫ਼ੋਨ ਤੋਂ ਕੁਝ ਅਜਿਹੀ ਚੈਟ ਦਾ ਵੀ ਪਤਾ ਲੱਗਿਆ ਹੈ ਜੋ ਸਿੱਧੀ ਉੱਚ ਅਫ਼ਸਰਾਂ ਨਾਲ ਤਾਰ ਜੋੜਦੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News