ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਕੀਤਾ ਹਾਸਲ

4912834
Total views : 5894870

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬੀ.ਐਨ.ਈ ਬਿਊਰੋ

ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਕਾਮ. ਐਲ. ਐਲ. ਬੀ. (ਪੰਜ ਸਾਲਾ ਕੋਰਸ) ਡਿਗਰੀ ਕੋਰਸ ਦੇ ਸਮੈਸਟਰ 9ਵਾਂ ਦੀ ਹੋਈ ਪ੍ਰੀਖਿਆ ’ਚੋਂ 378 ਅੰਕਾਂ ਨਾਲ ’ਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਇਸ ਮੌਕੇ ਕਾਲਜ ਡਾਇਰੈਕਟਰ—ਕਮ—ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਸਟਾਫ ਦੀ ਮੌਜ਼ੂਦਗੀ ’ਚ ਉਕਤ ਵਿਦਿਆਰਥਣ ਨਵਦੀਪ ਕੌਰ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਂਦਿਆਂ ਕਿਹਾ ਕਿ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਸਰੂਪ ਹੈ।ਉਨ੍ਹਾਂ ਕਿਹਾ ਕਿ ਨਵਦੀਪ ਕੌਰ ਨੇ 500 ਅੰਕਾਂ ’ਚੋਂ 378 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਿਲ ਕੀਤਾ।ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।

ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਅਧਿਆਪਕਾਂ ਨੇ ਕਿਹਾ ਕਿ ਨਵਦੀਪ ਕੌਰ ਪੜ੍ਹਾਈ ’ਚ ਹਮੇਸ਼ਾਂ ਮਿਹਨਤੀ ਅਤੇ ਅਨੁਸ਼ਾਸਿਤ ਰਹੀ ਹੈ, ਜਿਸ ਦਾ ਨਤੀਜਾ ਅੱਜ ਉਸਦੀ ਕਾਮਯਾਬੀ ਦੇ ਰੂਪ ’ਚ ਸਾਹਮਣੇ ਆਇਆ ਹੈ।ਇਸ ਮੌਕੇ ਡਾ. ਜਸਪਾਲ ਸਿੰਘ ਤੇ ਸਬੰਧਿਤ ਅਧਿਆਪਕਾਂ ਨੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਸਖਤ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਪ੍ਰੀਤ ਇੰਦਰ ਕੌਰ, ਡਾ. ਹਰਜੋਤ ਕੌਰ, ਪ੍ਰੋ. ਹੇਮਾ ਸਿੰਘ, ਪ੍ਰੋ. ਸੁਗਮ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News