





Total views : 5915167







Total views : 5915167ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਸੰਗਰੂਰ/ਬੀ.ਐਨ.ਈ ਬਿਊਰੋ
ਪਿੰਡ ਬਾਲਦ ਕਲਾਂ ਦੇ ਵਿਕਾਸ ਕੰਮਾਂ, ਸ਼ਾਮਲਾਤ ਜ਼ਮੀਨ ਦੀ ਬੋਲੀਆਂ ਦੀ ਰਕਮ, ਗ੍ਰਾਂਟਾਂ ਦੀ ਰਕਮ, ਬੋਰਾਂ ਦੇ ਕੰਮਾਂ ਸਬੰਧੀ ਪਿੰਡ ਦੇ ਸਾਬਕਾ ਸਰਪੰਚ ਅਤੇ ਹੋਰ ਅਧਿਕਾਰੀਆਂ ਦੀ ਕਥਿਤ ਮਿਲੀ ਭੁਗਤ ਨਾਲ ਕਰੀਬ 2 ਕਰੋੜ 46 ਲੱਖ ਰੁਪਇਆਂ ਦੇ ਕੀਤੇ ਗਏ ਗਬਨ ਨੂੰ ਲੈ ਕੇ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਵਲੋਂ ਕਾਰਵਾਈ ਕਰਦਿਆਂ ਹੋਏ ਪਿੰਡ ਦੇ ਸਾਬਕਾ ਸਰਪੰਚ ਸਮੇਤ ਦੋ ਵੀ.ਡੀ.ਓਜ ਅਤੇ ਦੋ ਪੰਚਾਇਤ ਸਕੱਤਰਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਮਿਲੀ ਹੈ।
ਇਸ ਸਬੰਧੀ ਬੂਟਾ ਸਿੰਘ ਪੁੱਤਰ ਫਕੀਰੀਆਂ ਰਾਮ ਅਤੇ ਜਗਸੀਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀਆਨ ਪਿੰਡ ਬਾਲਦ ਕਲਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਮੋਹਾਲੀ ਵਿਖੇ ਪਿੰਡ ਦੇ ਸਾਬਕਾ ਸਰਪੰਚ ਗੁਰਦੇਵ ਸਿੰਘ ਖ਼ਿਲਾਫ਼ ਲਿਖਤੀ ਸ਼ਿਕਾਇਤ ਕੀਤੀ ਗਈ ਸੀ ।
ਜਿਸ ਦੀ ਵਿਭਾਗੀ ਪੜਤਾਲ ਤੋਂ ਪਾਇਆ ਗਿਆ ਕਿ ਪਿੰਡ ਬਾਲਦ ਕਲਾਂ ਦੇ ਸਾਬਕਾ ਸਰਪੰਚ ਗੁਰਦੇਵ ਸਿੰਘ ਦੇ ਕਾਰਜਕਾਲ 2019-2023 ਤੱਕ ਇਸ ਦੇ ਨਾਲ ਤਾਇਨਾਤ ਰਹੇ ਮਨਜੀਤ ਸਿੰਘ ਵੀ.ਡੀ.ਓ, ਪੰਚਾਇਤ ਸਕੱਤਰ ਕੁਲਦੀਪ ਸਿੰਘ, ਕੁਲਵਿੰਦਰ ਸਿੰਘ ਵੀ.ਡੀ.ਓ ਅਤੇ ਧਰਮ ਸਿੰਘ ਪੰਚਾਇਤ ਸਕੱਤਰ ਨੇ ਕਥਿਤ ਤੌਰ ’ਤੇ ਆਪਸੀ ਮਿਲੀ ਭੁਗਤ ਕਰਕੇ ਪਿੰਡ ਦੇ ਵਿਕਾਸ ਦੇ ਕੰਮਾਂ ਅਤੇ ਭਵਾਨੀਗੜ੍ਹ ਵਿਖੇ ਸਥਿਤ ਇਕ ਸਬਮਰਸੀਬਲ ਅਤੇ ਸੈਨੇਟਰੀ ਸਟੋਰ ਨਾਲ ਮਿਲ ਕੇ ਬੋਰਾਂ ਦੇ ਕੰਮਾਂ ਤੋਂ ਇਲਾਵਾ ਪਿੰਡ ਦੀ ਪੰਚਾਇਤੀ ਸ਼ਾਮਲਾਤ ਜ਼ਮੀਨ ਦੀ ਬੋਲੀਆਂ ਦੀ ਰਕਮ, ਗਰਾਂਟਾ ਦੀ ਰਕਮ ਕੈਸ਼ ਬੁੱਕ ’ਚ ਘੱਟ ਚੜਾ ਕੇ ਕਰੀਬ 2 ਕਰੋੜ 46 ਲੱਖ ਰੁਪਿਆ ਦਾ ਗਬਨ ਸਾਹਮਣੇ ਆਇਆ।
ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਵਲੋਂ ਪਿੰਡ ਬਾਲਦ ਕਲਾਂ ਦੇ ਵਾਸੀਆਨ ਬੂਟਾ ਸਿੰਘ ਪੁੱਤਰ ਫਕੀਰੀਆਂ ਰਾਮ ਅਤੇ ਜਗਸੀਰ ਸਿੰਘ ਪੁੱਤਰ ਗੁਰਚਰਨ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਹੋਏ ਗੁਰਦੇਵ ਸਿੰਘ ਸਾਬਕਾ ਸਰਪੰਚ ਪਿੰਡ ਬਾਲਦ ਕਲਾਂ, ਮਨਜੀਤ ਸਿੰਘ ਵੀ.ਡੀ.ਓ. ਪੁੱਤਰ ਭਗਵਾਨ ਸਿੰਘ ਵਾਸੀ ਚੌਂਦਾ ਜ਼ਿਲ੍ਹਾ ਮਾਲੇਰਕੋਟਲਾ, ਪੰਚਾਇਤ ਸਕੱਤਰ ਕੁਲਦੀਪ ਸਿੰਘ ਪੁੱਤਰ ਰਘਵੀਰ ਸਿੰਘ ਵਾਸੀ ਦਫ਼ਤਰੀ ਵਾਲਾ ਜ਼ਿਲ੍ਹਾ ਪਟਿਆਲਾ, ਕੁਲਵਿੰਦਰ ਸਿੰਘ ਵੀ.ਡੀ.ਓ. ਪੁੱਤਰ ਗੁਰਜੰਟ ਸਿੰਘ ਵਾਸੀ ਬਾਸੀਅਰਖ਼ ਜ਼ਿਲ੍ਹਾ ਸੰਗਰੂਰ, ਧਰਮ ਸਿੰਘ ਪੰਚਾਇਤ ਸਕੱਤਰ ਪੁੱਤਰ ਮਹਿੰਦਰ ਸਿੰਘ ਵਾਸੀ ਬਾਲੀਆਂ ਜ਼ਿਲ੍ਹਾ ਸੰਗਰੂਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਇੰਸਪੈਕਟਰ ਗਗਨਦੀਪ ਸਿੰਘ ਵਿਜੀਲੈਂਸ ਬਿਊਰੋਂ ਸੰਗਰੂਰ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਵਲੋਂ ਉੱਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਇਸ ਦੀ ਅਗਲੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-