





Total views : 5896033







Total views : 5896033ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਸਮਰਾਲਾ /ਬਾਰਡਰ ਨਿਊਜ ਸਰਵਿਸ
ਸਮਰਾਲਾਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਖਬਰ ਸਾਹਮਣੇ ਆਈ ਹੈ, ਇਥੇ ਪਿੰਡ ਭੰਗਲਾ ਵਿਚ ਛੋਟੇ ਭਰਾ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਵੱਡੇ ਭਰਾ ਦੀ ਵੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਛੋਟਾ ਭਰਾ ਗੁਰਜੀਤ ਗਿੱਲ ਪਿਛਲੇ ਛੇ ਕੁ ਮਹੀਨਿਆਂ ਤੋਂ ਕੈਂਸਰ ਕਾਰਨ ਪੀਜੀਆਈ ਵਿੱਚ ਇਲਾਜ ਅਧੀਨ ਸੀ ਪਰ ਆਖਰੀ ਸਮਾਂ ਨੇੜੇ ਦੇਖ ਕੇ ਡਾਕਟਰਾਂ ਨੇ ਉਸ ਦੀ ਘਰ ਵਿੱਚ ਹੀ ਸੇਵਾ ਸੰਭਾਲ ਕਰਨ ਦਾ ਸੁਝਾਅ ਦਿੱਤਾ।
ਛੋਟੇ ਭਰਾ ਦੀ ਮੌਤ ਦੀ ਖਬਰ ਸੁਣਦੇ ਹੀ ਵੱਡੇ ਭਰਾ ਨੇ ਵੀ ਤੋੜਿਆ ਦਮ

ਪਰਿਵਾਰ ਉਸ ਨੂੰ ਘਰ ਲੈ ਆਇਆ ਜਿੱਥੇ ਕੱਲ੍ਹ ਸ਼ਾਮੀ ਉਹ ਜ਼ਿੰਦਗੀ ਦੀ ਜੰਗ ਹਾਰ ਗਿਆ ਅਤੇ ਉਸ ਦੀ ਘਰ ਵਿੱਚ ਹੀ ਮੌਤ ਹੋ ਗਈ। ਜਿਉਂ ਹੀ ਖੇਤ ਵਿੱਚ ਝੋਨੇ ਦੀ ਫਸਲ ਲਈ ਟਰੈਕਟਰ ਨਾਲ ਕੱਦੂ ਕਰ ਰਹੇ ਉਸਦੇ ਵੱਡੇ ਭਰਾ ਗੁਰਦੀਪ ਗਿੱਲ ਨੂੰ ਆਪਣੇ ਛੋਟੇ ਭਰਾ ਦੀ ਮੌਤ ਦੀ ਖਬਰ ਮਿਲੀ ਤਾਂ ਉਹ ਤੁਰੰਤ ਘਰ ਪਹੁੰਚਿਆ ਅਤੇ ਭੁੱਬਾਂ ਮਾਰ -ਮਾਰ ਕੇ ਰੋਣ ਲੱਗ ਪਿਆ।
ਘਰਦਿਆਂ ਨੇ ਉਸ ਨੂੰ ਦਿਲਾਸਾ ਦੇ ਕੇ ਸਵਾ ਦਿੱਤਾ ਪਰ ਜਦੋਂ ਤੜਕੇ 2 ਕੁ ਵਜੇ ਵੱਡੇ ਭਰਾ ਗੁਰਦੀਪ ਗਿੱਲ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਉੱਠਿਆ ਨਹੀਂ। ਜਦ ਡਾਕਟਰ ਨੂੰ ਚੈੱਕ ਕਰਵਾਇਆ ਤਾਂ ਪਤਾ ਲੱਗਿਆ ਕਿ ਉਸ ਦੀ ਮੌਤ ਹੋ ਚੁੱਕੀ ਹੈ। ਇੱਕੋ ਵੇਲੇ ਦੋਵਾਂ ਭਰਾਵਾਂ ਦੀਆਂ ਘਰ ਵਿੱਚੋਂ ਉੱਠਣ ਵਾਲੀਆਂ ਦੋ ਅਰਥੀਆਂ ਨੂੰ ਦੇਖ ਕਿ ਜਿੱਥੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟਿਆ ਪਿਆ। ਇਸ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਗ਼ਮਗੀਨ ਮਾਹੌਲ ਅਤੇ ਪਿੰਡ ਵਿੱਚ ਵੀ ਸੋਗ ਪਸਰਿਆ ਹੋਇਆ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-