ਮਜੀਠੀਆਂ ਨਹੀ ਜਾਣਗੇ ਜੇਲ੍ਹ ! ਅਦਾਲਤ ਨੇ ਦਿੱਤੀ ਬੇਲ

4946425
Total views : 5946300

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਕਾਨੂੰਨੀ ਪ੍ਰਤੀਨਿੱਧ 

-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਅਦਾਲਤ ਨੇ ਰਾਹਤ ਦਿੱਤੀ ਹੈ। ਜ਼ਿਲ੍ਹਾ ਅਦਾਲਤ ਨੇ ਸੁਣਵਾਈ ਦੌਰਾਨ ਐੱਫ.ਆਈ.ਆਰ. ਨੰਬਰ 91 ਦੇ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਉਂਦਿਆਂ ਮਜੀਠੀਆ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

ਬਿਕਰਮ ਮਜੀਠੀਆ ‘ਤੇ ਪੁਲਿਸ ਥਾਣੇ ਵਿੱਚ ਦਾਖਲ ਹੋਣ ਅਤੇ ਸਰਕਾਰੀ ਡਿਊਟੀ ‘ਚ ਵਿਘਨ ਪਾਉਣ ਦੇ ਇਲਜ਼ਾਮ ਲੱਗੇ ਸੀ। ਇਸ ਮਾਮਲੇ ਵਿੱਚ 10 ਜੂਨ ਨੂੰ ਅਦਾਲਤ ਦੇ ਵਿੱਚ ਸੁਣਵਾਈ ਹੋਈ ਸੀ। ਉਸ ਦੌਰਾਨ ਥਾਣਾ ਮਜੀਠਾ ਵਿੱਚ ਲੱਗੇ ਸੀਸੀਟੀਵੀ ਫੁਟੇਜ ਪੁਲਿਸ ਵੱਲੋਂ ਪੇਸ਼ ਨਹੀਂ ਕੀਤੇ ਗਏ ਸੀ, ਜਿਸ ਕਾਰਨ ਕਾਫੀ ਸਵਾਲ ਖੜੇ ਕੀਤੇ ਜਾ ਰਹੇ ਸਨ। ਜਿਸਦੇ ਚਲਦੇ ਉਸ ਸਮੇਂ ਜਮਾਨਤ ਰੋਕ ਦਿੱਤੀ ਗਈ ਸੀ।ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੇ ਕਿਹਾ ਕਿ ਪੁਲੀਸ ਅਦਾਲਤ ਵੱਲੋਂ ਮੰਗੀ ਗਈ ਪੁਲੀਸ ਥਾਣੇ ਅੰਦਰ ਹਮਲਾ ਕਰਨ ਅਤੇ ਪੁਲੀਸ ਥਾਣੇ ਵਿੱਚ ਹੰਗਾਮਾ ਕਰਨ ਸਬੰਧੀ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਪੇਸ਼ ਨਹੀਂ ਕਰ ਸਕੀ। ਇਸ ਲਈ ਅਦਾਲਤ ਨੇ ਜ਼ਮਾਨਤ ਦੇ ਦਿੱਤੀ।ਜ਼ਮਾਨਤ ਮਿਲਣ ਦੀ ਖ਼ਬਰ ਸਾਹਮਣੇ ਆਉਂਦੇ ਹੀ ਹਲਕਾ ਮਜੀਠੀਆ ਤੇ ਸਮੁੱਚੇ ਅਕਾਲੀ ਵਰਕਰਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ। ਅਕਾਲੀ ਲੀਡਰਸ਼ਿਪ ਨੇ ਇਸ ਨੂੰ ਸੱਚ ਦੀ ਜਿੱਤ ਕਰਾਰ ਦਿੱਤਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

ad
Share this News