





Total views : 5946299







Total views : 5946299ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ –
ਬੇਅਦਬੀ ਐਕਟ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਮਾਮਲੇ ਨੂੰ ਵਿਚਾਰਨ ਮਗਰੋਂ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਇਸ ਸਬੰਧੀ ਫੈਸਲੇ ਨੂੰ ਸੁਣਾਉਂਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 29 ਜੂਨ ਨੂੰ ਸਾਰੇ ਸਿੱਖ ਐਮਐਲਏ, ਉਹ ਭਾਵੇਂ ਕਿਸੇ ਵੀ ਪਾਰਟੀ ਦੇ ਹੋਣ ਅਤੇ ਸਮੁੱਚੀ ਕੈਬਨਿਟ ਪੰਜਾਬ ਸਰਕਾਰ ਨੂੰ ਅਕਾਲ ਤਖਤ ਸਾਹਿਬ ’ਤੇ ਤਲਬ ਕੀਤਾ ਹੈ।
ਮੁੱਖ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਹੈ। ਜਥੇਦਾਰ ਗੜਗੱਜ ਨੇ ਆਖਿਆ ਕਿ ਇਸ ਮਾਮਲੇ ਵਿੱਚ ਭਾਰਤ ਦੀਆਂ ਦੋ ਮਾਨਤਾ ਪ੍ਰਾਪਤ ਵੱਡੀਆਂ ਲੈਬਜ਼ ਤੋਂ ਇਸ ਦੀ ਜਾਂਚ ਕਰਾਈ ਗਈ ਹੈ ਜਿੱਥੇ ਇਹ ਵੀਡੀਓਜ਼ ਠੀਕ ਪਾਈਆਂ ਗਈਆਂ ਹਨ, ਇਸ ਨਾਲ ਕੋਈ ਛੇੜਛਾੜ ਨਹੀਂ ਕੀਤੀ ਗਈ ਅਤੇ ਨਾ ਹੀ ਇਹ ਏਆਈ ਨਾਲ ਬਣਾਈਆਂ ਹੋਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਨੇ ਵੀਡੀਓ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਆ ਕੇ ਝੂਠ ਬੋਲਿਆ ਹੈ, ਇਸ ਤੋਂ ਇਹ ਆਸ ਨਹੀਂ ਕੀਤੀ ਜਾ ਸਕਦੀ ਕਿ ਇਹ ਮੁੱਖ ਮੰਤਰੀ ਵਜੋਂ ਗੁਰੂ ਅਤੇ ਸਿੱਖ ਹਿਤੈਸ਼ੀ ਫ਼ੈਸਲੇ ਕਰ ਸਕੇ। ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਅੱਜ ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦਿੰਦੀ ਹੈ। ਗੁਰੂ ਖ਼ਾਲਸਾ ਪੰਥ ਇਸ ਨੂੰ ਮੂੰਹ ਨਾ ਲਗਾਵੇ।ਉਹਨਾਂ ਆਖਿਆ ਕਿ ਗੁਰੂ ਸਾਹਿਬ ਦੀਆਂ ਪ੍ਰਚੱਲਤ ਤਸਵੀਰਾਂ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਤਸਵੀਰ ਨਾਲ ਇਤਰਾਜ਼ਯੋਗ ਹਰਕਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਮੁੱਖ ਮੰਤਰੀ ਵੱਲੋਂ ਗੁਰਦੁਆਰਿਆਂ ਵਿਚੋਂ ਗੋਲਕਾਂ ਚੁੱਕਣ ਦੇ ਦਿੱਤੇ ਗਏ ਇੱਕ ਬਿਆਨ ਦਾ ਸਖਤ ਨੋਟਿਸ ਲੈਂਦਿਆ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਮੁੱਖ ਮੰਤਰੀ ਨੂੰ ਕਿਸੇ ਵੀ ਗੁਰਦੁਆਰੇ ਵਿੱਚੋਂ ਗੋਲਕ ਚੁੱਕਣ ਲਈ ਚੁਣੌਤੀ ਦਿੱਤੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
