





Total views : 5915446







Total views : 5915446ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ
ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਹਲਕਾ ਅਟਾਰੀ ਦੇ ਪ੍ਰਧਾਨ ਵਜੋਂ ਨਿਯੁਕਤ ਕੀਤੇ ਜਾਣ ਉਪਰੰਤ ਜਸਪ੍ਰੀਤ ਸਿੰਘ ਬੱਲ ਨੇ ਪਾਰਟੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਉਚੇਚੇ ਤੌਰ ’ਤੇ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ।
ਇਸ ਦੌਰਾਨ ਅੰਮ੍ਰਿਤਸਰ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।ਜਸਪ੍ਰੀਤ ਸਿੰਘ ਬੱਲ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਮਾਝੇ ਦੇ ਜਰਨੈਲ ਸ. ਬਿਕਰਮ ਸਿੰਘ ਮਜੀਠੀਆ, ਹਲਕਾ ਅਟਾਰੀ ਦੇ ਇੰਚਾਰਜ ਜਥੇਦਾਰ ਗੁਲਜ਼ਾਰ ਸਿੰਘ ਰਾਣੀਕੇ ਅਤੇ ਐੱਸਜੀਪੀਸੀ ਮੈਂਬਰ ਲਾਲੀ ਰਾਣੀਕੇ ਦੇ ਵਿਸ਼ੇਸ਼ ਤੌਰ ’ਤੇ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਯੂਥ ਵਿੰਗ ਦੇ ਹਲਕਾ ਅਟਾਰੀ ਦੇ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ।
ਮੈਬਰ ਸ਼੍ਰੋਮਣੀ ਕਮੇਟੀ ਗੁਰਿੰਦਰਪਾਲ ਸਿੰਘ ਰਣੀਕੇ ਤੇ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਤੇ ਹੋਰਨਾਂ ਨੇ ਵੀ ਜਸਪ੍ਰੀਤ ਸਿੰਘ ਬੱਲ ਨੂੰ ਦਿੱਤੀ ਵਧਾਈ

ਉਨ੍ਹਾਂ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਨੂੰ ਪੂਰਾ ਵਿਸ਼ਵਾਸ ਦਿਵਾਉਂਦੇ ਹਨ ਕਿ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਅਟਾਰੀ ਤੋਂ ਇਲਾਵਾ ਹੋਰ ਵਿਧਾਨ ਸਭਾ ਹਲਕਿਆਂ ਵਿੱਚ ਵੀ ਆਪਣੇ ਸਾਥੀਆਂ ਨਾਲ ਮਿਲ ਕੇ ਦਿਨ-ਰਾਤ ਕੰਮ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਜਸਪ੍ਰੀਤ ਸਿੰਘ ਬੱਲ ਨੇ ਆਪਣੇ ਸਾਥੀਆਂ, ਸਮਰਥਕਾਂ ਅਤੇ ਹਲਕਾ ਅਟਾਰੀ ਦੀ ਸਮੂਹ ਸੰਗਤ ਦਾ ਵੀ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਅਤੇ ਵਿਸ਼ਵਾਸ ਨਾਲ ਹੀ ਉਹ ਪਾਰਟੀ ਦੀ ਮਜ਼ਬੂਤੀ ਅਤੇ ਲੋਕ ਸੇਵਾ ਲਈ ਹੋਰ ਉਤਸ਼ਾਹ ਨਾਲ ਕੰਮ ਕਰਨਗੇ ਅਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-