





Total views : 5946287







Total views : 5946287ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਪੰਜਾਬ ਪੁਲਿਸ ਵਿੱਚ ਸੇਵਾਵਾਂ ਨਿਭਾ ਰਹੇ ਸ੍ਰੀ ਦਰਸ਼ਨ ਕੁਮਾਰ ਨੂੰ ਇੰਸਪੈਕਟਰ ਰੈਂਕ ’ਤੇ ਤਰੱਕੀ ਮਿਲਣ ਉਪਰੰਤ ਅੱਜ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਜੀ ਵੱਲੋਂ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਨ੍ਹਾਂ ਦੇ ਮੋਢਿਆਂ ’ਤੇ ਇੰਸਪੈਕਟਰ ਰੈਂਕ ਦੇ ਸਟਾਰ ਲਗਾਏ ਗਏ।

ਇਸ ਮੌਕੇ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਨੇ ਸ੍ਰੀ ਦਰਸ਼ਨ ਕੁਮਾਰ ਨੂੰ ਤਰੱਕੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਤਰੱਕੀ ਉਨ੍ਹਾਂ ਦੀ ਮਿਹਨਤ, ਲਗਨ, ਇਮਾਨਦਾਰੀ ਅਤੇ ਪੁਲਿਸ ਵਿਭਾਗ ਪ੍ਰਤੀ ਸਮਰਪਿਤ ਸੇਵਾਵਾਂ ਦਾ ਨਤੀਜਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ੍ਰੀ ਦਰਸ਼ਨ ਕੁਮਾਰ ਨਵੀਂ ਜ਼ਿੰਮੇਵਾਰੀ ਨੂੰ ਹੋਰ ਵੀ ਵੱਧ ਉਤਸ਼ਾਹ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਣਗੇ ਅਤੇ ਲੋਕਾਂ ਦੀ ਸੁਰੱਖਿਆ ਤੇ ਕਾਨੂੰਨ-ਵਿਵਸਥਾ ਨੂੰ ਯਕੀਨੀ ਬਣਾਉਣ ਲਈ ਆਪਣਾ ਯੋਗਦਾਨ ਪਾਉਂਦੇ ਰਹਿਣਗੇ।
ਸ੍ਰੀ ਦਰਸ਼ਨ ਕੁਮਾਰ ਨੇ ਤਰੱਕੀ ਲਈ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਵਿਭਾਗ ਵੱਲੋਂ ਦਿੱਤੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ।ਇਸ ਮੌਕੇ ਸ਼੍ਰੀ ਸੁਰਿੰਦਰ ਸਿੰਘ ਏਸੀਪੀ ਕੇਂਦਰੀ, ਅੰਮ੍ਰਿਤਸਰ ਅਤੇ ਇੰਸਪੈਕਟਰ ਸ਼ਮਿੰਦਰ ਸਿੰਘ ਅੰਮ੍ਰਿਤਸਰ ਮੁੱਖ ਅਫਸਰ ਥਾਣਾ ਡੀ ਡਵੀਜ਼ਨ ਵੀ ਹਾਜ਼ਰ ਸਨ, ਜਿਨ੍ਹਾਂ ਨੇ ਸ੍ਰੀ ਦਰਸ਼ਨ ਕੁਮਾਰ ਨੂੰ ਤਰੱਕੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
