ਸ਼੍ਰੋਮਣੀ ਅਕਾਲੀ ਦਲ ਨੇ 19 ਜੁਲਾਈ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਰਮ ਯੁੱਧ ਮੋਰਚਾ ਸ਼ੁਰੂ ਕਰਨ ਦਾ ਕੀਤਾ ਐਲਾਨ

4914991
Total views : 5898704

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ 

ਸ਼੍ਰੋਮਣੀ ਅਕਾਲੀ ਦਲ ਨੇ 19 ਜੁਲਾਈ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਰਮ ਯੁੱਧ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ।ਅੱਜ ਇਥੇ ਪਾਰਟੀ ਹੈਡਕੁਆਰਟਰਜ਼ ਵਿਖੇ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਧਰਮ ਯੁੱਧ ਮੋਰਚਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਸ਼ੁਰੂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਸਾਡੇ ਮਹਾਨ ਸਿੱਖ ਗੁਰੂ ਸਾਹਿਬਾਨ ਅਤੇ ਸਾਡੇ ਸਿੱਖ ਜਰਨੈਲਾਂ ਖ਼ਿਲਾਫ਼ ਜੋ ਕੁਝ ਵੀ ਕੀਤਾ, ਉਹ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਹਨਾਂ ਨੇ ਲੰਬੇ ਸਮੇਂ ਤੋਂ ਸਿੱਖ ਕੌਮ ਦੇ ਸਬਰ ਤੇ ਸੰਜਮ ਨੂੰ ਪਰਖਣ ਦਾ ਯਤਨ ਕੀਤਾ ਹੈ। ਹੁਣ ਇਸ ਗੱਲ ਦੀ ਹੱਦ ਹੋ ਗਈ ਹੈ।

ਗੁਰੂ ਸਾਹਿਬਾਨ ਤੇ ਖਾਲਸਾ ਪੰਥ ਦੇ ਦੁਸ਼ਮਣਾਂ ਖਿਲਾਫ ਇਹ ਸਾਂਝੀ ਧਾਰਮਿਕ ਲੜਾਈ: ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਦੇ ਪ੍ਰਧਾਨ ਨੇ ਸਾਰੀਆਂ ਧਾਰਮਿਕ ਜਥੇਬੰਦੀਆਂ, ਸਿੱਖ ਜਥੇਬੰਦੀਆਂ, ਸੰਪਰਦਾਵਾਂ, ਸੰਤ ਸਮਾਜ, ਧਾਰਮਿਕ ਸ਼ਖਸੀਅਤਾਂ, ਸਿੱਖ ਬੁੱਧੀਜੀਵੀਆਂ, ਸਮਾਜਿਕ-ਧਾਰਮਿਕ ਸੰਗਠਨਾਂ ਅਤੇ ਸਾਰੀਆਂ ਸਿਆਸੀ ਪਾਰਟੀਆਂ ਜਿਨ੍ਹਾਂ ਵਿਚ ਆਪ, ਕਾਂਗਰਸ, ਭਾਜਪਾ ਆਦਿ ਦੇ ਸਿੱਖ ਆਗੂ ਤੇ ਹੋਰ ਵੀ ਸ਼ਾਮਿਲ ਹਨ, ਨੂੰ ਅਪੀਲ ਕੀਤੀ ਕਿ ਉਹ ਭਗਵੰਤ ਮਾਨ ਦੇ ਖ਼ਿਲਾਫ਼ ਇਸ ਸਾਂਝੇ ਧਰਮ ਯੁੱਧ ਵਿਚ ਸ਼ਾਮਿਲ ਹੋਣ।
ਅਕਾਲੀ ਦਲ ਦੇ ਮੁਖੀ ਨੇ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ 5 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਵੀ ਕੀਤਾ, ਜਿਸ ਵਿਚ ਮਹੇਸ਼ ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ ਤੇ ਅਮਰਜੀਤ ਸਿੰਘ ਚਾਵਲਾ ਵੀ ਸ਼ਾਮਿਲ ਕੀਤੇ ਗਏ ਜੋ ਮਾਨ ਖ਼ਿਲਾਫ਼ ਇਸ ਸਾਂਝੇ ਧਰਮਯੁੱਧ ਮੋਰਚੇ ਦੇ ਮਾਮਲੇ ਵਿਚ ਸਭ ਨੂੰ ਮਿਲ ਕੇ ਬੇਨਤੀ ਵੀ ਕਰਨਗੇ।

ਉਹਨਾਂ ਕਿਹਾ ਕਿ ਪੰਜਾਬ ਜਿਉਂਦਾ ਗੁਰਾਂ ਦੇ ਨਾਮ ’ਤੇ। ਕੋਈ ਵੀ ਸਿਆਸੀ ਪਾਰਟੀ ਦਾ ਧਾਰਮਿਕ ਜਥੇਬੰਦੀ ਹੋਵੇ ਭਾਵੇਂ ਕੋਈ ਵੀ ਹੋਵੇ, ਕਿਸੇ ਦੁਸ਼ਟ ਤੇ ਗੁਰੂ ਦੇ ਦੋਖੀ ਨੂੰ ਇਸ ਪਵਿੱਤਰ ਜ਼ਮੀਨ ਦੀ ਕਿਸਮਤ ’ਤੇ ਰਾਜ ਨਹੀਂ ਕਰਨ ਦੇ ਸਕਦੀ। ਉਹਨਾਂ ਕਿਹਾ ਕਿ ਇਹ ਗੁਰੂ ਸਾਹਿਬਾਨ ਅਤੇ ਖਾਲਸਾ ਪੰਥ ਦੇ ਦੁਸ਼ਮਣਾਂ ਖਿਲਾਫ ਸਾਂਝੀ ਲੜਾਈ ਹੈ। ਉਹਨਾਂ ਕਿਹਾ ਨੇ ਇਹਵੀ  ਐਲਾਨ ਕੀਤਾ ਕਿ ਜਦੋਂ ਤੱਕ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਨਹੀਂ ਜਾਂਦਾ ਕੋਈ ਵੀ ਅਕਾਲੀ ਦਲ ਐਮ ਐਲ ਏ ਵਿਧਾਨ ਸਭਾ ਕਾਰਵਾਈ ਵਿਚ ਸ਼ਾਮਲ ਨਹੀਂ ਹੋਵੇਗਾ।

ਸਰਦਾਰ ਬਾਦਲ ਨੇ ਕਿਹਾ ਕਿ ਕਈ ਮੌਕਿਆਂ ’ਤੇ ਸ਼ਰਾਬੀ ਭਗਵੰਤ ਮਾਨ ਨੂੰ ਬਰਗਾੜੀ ਮੋਰਚੇ, ਤਖ਼ਤ ਸ੍ਰੀ ਦਮਦਮਾ ਸਾਹਿਬ ਵਰਗੀਆਂ ਪਵਿੱਤਰ ਥਾਵਾਂ ਤੋਂ ਸੰਗਤ ਨੂੰ ਪਾਸੇ ਕਰਨਾ ਪਿਆ ਹੈ। ਉਹਨਾਂ ਦੀ ਆਪਣੀ ਧੀ ਸਮੇਤ ਉਹਨਾਂ ਦੇ ਆਪਣੇ ਪਰਿਵਾਰ ਨੇ ਵੀ ਉਹਨਾਂ ’ਤੇ ਸ਼ਰਾਬੀ ਹੋ ਕੇ ਸਿੱਖ ਗੁਰਧਾਮਾਂ ਦੀ ਪਵਿੱਤਰਤਾ ਭੰਗ ਕਰਨ ਦੇ ਦੋਸ਼ ਲਗਾਏ ਹਨ। ਉਹਨਾਂ ਨੂੰ ਸੰਸਦ ਅਤੇ ਵਿਧਾਨ ਸਭਾ ਵਿਚ ਸ਼ਰਾਬੀ ਹਾਲਤ ਵਿਚ ਜਾ ਕੇ ਸਿੱਖ ਕੌਮ ਦੀ ਬਦਨਾਮੀ ਕਰਵਾਉਣ ਦੀ ਲੱਤ ਲੱਗ ਗਈ ਹੈ।
ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News