ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਨੂੰ ਮਾੜੇ ਬੋਲ ਬੋਲਣ ਵਾਲੇ ਬਾਜੇਚੱਕ ਨੂੰ ਸੁਖਬੀਰ ਬਾਦਲ ਨੇ ਮੁਢਲੀ ਮੈਬਰਸ਼ਿਪ ਤੋ ਕੀਤਾ ਬਰਖਾਸਤ

4946392
Total views : 5946253

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜਿਲਾ ਗੁਰਦਾਸਪੁਰ ਦੇ ਹਲਕਾ ਗੁਰਦਾਸਪੁਰ ਨਾਲ ਸਬੰਧਤ ਪਾਰਟੀ ਦੇ ਆਗੂ ਹਰਦੇਵ ਸਿੰਘ ਬਾਜੇਚੱਕ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ।
ਇੱਥੇ ਜ਼ਿਕਰਯੋਗ ਹੈ ਕਿ ਜਿਲਾ ਅਕਾਲੀ ਜਥਾ ਗੁਰਦਾਸਪੁਰ ਸ਼ਹਿਰੀ ਦੇ ਪ੍ਰਧਾਨ ਅਤੇ ਹਲਕਾ ਗੁਰਦਾਸਪੁਰ ਦੇ ਸਾਬਕਾ ਵਿਧਾਇਕ ਸ. ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਭੇਜੀ ਗਈ ਇੱਕ ਲਿਖਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਪਿਛਲੇ ਦਿਨੀ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਸ. ਹਰਦੇਵ ਸਿੰਘ ਬਾਜੇਚੱਕ ਨੇ ਪਾਰਟੀ ਵਿਰੋਧੀ ਕਾਰਵਾਈਆਂ ਕੀਤੀਆਂ ਅਤੇ ਚੋਣਾਂ ਤੋਂ ਬਾਅਦ ਉਹਨਾਂ ਦੇ ਖਿਲਾਫ ਪ੍ਰੈਸ ਕਾਨਫਰੰਸ ਕਰਕੇ ਮਾੜੇ ਸ਼ਬਦ ਬੋਲੇ ਗਏ.।ਸ. ਬਾਦਲ ਨੇ ਇਸ ਸਬੰਧੀ ਆਪਣੇ ਸੀਨੀਅਰ ਸਾਥੀਆਂ ਨਾਲ ਸਲਾਹ ਮਸਵਰਾ ਕਰਨ ਉਪਰੰਤ ਇਹ ਫੈਸਲਾ ਲਿਆ ਕਿ ਹਰਦੇਵ ਸਿੰਘ ਬਾਜੇਚੱਕ ਨੂੰ ਸ਼ੋ੍ਰਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋ ਖਾਰਜ ਕੀਤਾ ਜਾਂਦਾ ਹੈ. ਸ. ਬਾਦਲ ਨੇ ਕਿਹਾ ਕਿ ਪਾਰਟੀ ਵਿੱਚ ਅਨੁਸ਼ਾਸ਼ਨ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ ।.ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News