ਮਹਾਰਾਜਾ ਰਣਜੀਤ ਸਿੰਘ ਦੇ ਸੁਪਨਿਆ ਦਾ ਪੰਜਾਬ ‘ਚ ਸਿਰਜਾਂਗੇ ਰਾਜ – ਨਿਤਿਨ ਨਬੀਨ

4915363
Total views : 5899326

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਬਾਰਡਰ ਨਿਊਜ ਸਰਵਿਸ 
 ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਆਪਣੀ 3 ਦਿਨਾਂ ਪਲੇਠੀ ਪੰਜਾਬ ਫੇਰੀ ਦੀ ਸ਼ੁਰੂਆਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਨਾਲ ਕੀਤੀ। ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ, ‘‘ਮਹਾਰਾਜਾ ਰਣਜੀਤ ਸਿੰਘ ਨੇ ਜਿਵੇਂ ਪੰਜਾਬ ਨੂੰ ਵਿਲੱਖਣ ਰਾਜ ਪ੍ਰਬੰਧ ਦੀ ਪਛਾਣ ਦਿੱਤੀ ਸੀ, ਉਵੇਂ ਹੀ ਅਸੀਂ ਸਾਰੇ ਚਾਹੁੰਦੇ ਹਾਂ ਕਿ ਉਨ੍ਹਾਂ ਦੇ ਸੁਪਨਿਆਂ ਦਾ ਪੰਜਾਬ ਸਿਰਜੀਏ।’

ਪੰਜਾਬ 'ਚ ਮਹਾਰਾਜਾ ਰਣਜੀਤ ਸਿੰਘ ਦੀ ਸੋਚ ਵਾਲਾ ਰਾਜ ਦਵੇਗੀ ਭਾਜਪਾ, ਨਿਤਿਨ ਨਬੀਨ ਨੇ ਕਿਹਾ- ਗੁਰੂ ਘਰ ਨਤਮਸਤਕ ਹੋ ਕੇ ਨਵੀਂ ਊਰਜਾ ਪ੍ਰਾਪਤ ਕੀਤੀ
ਨਿਤਿਨ ਨਬੀਨ ਨੇ ਕਿਹਾ ਕਿ ਮੈਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਅਤੇ ਪੰਜਾਬ ਦੇ ਲੋਕਾਂ ਦੇ ਸੁੱਖ-ਸਾਂਤੀ ਅਤੇ ਤਰੱਕੀ ਲਈ ਅਰਦਾਸ ਕਰਨ ਦਾ ਸੁਭਾਗਾ ਸਮਾਂ ਮਿਲਿਆ ਹੈ, ਮੈਂ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਪਟਨਾ ਸਾਹਿਬ ਤੋਂ ਆਇਆ ਹਾਂ, ਉਹ ਮੇਰੀ ਕਰਮਭੂਮੀ ਹੈ ਅਤੇ ਮੈਂ ਪੂਰੇ ਦੇਸ਼ ਦੇ ਲੋਕਾਂ ਦੀ ਅਮਨ-ਸਾਂਤੀ ਲਈ ਵੀ ਅਰਦਾਸ ਕੀਤੀ ਹੈ।
ਆਪਣੇ ਇਸ ਪਹਿਲੇ (ਪਲੇਠੇ) ਪੰਜਾਬ ਦੌਰੇ ਦੌਰਾਨ ਉਹ ਅੰਮ੍ਰਿਤਸਰ ਦੇ ਇਤਿਹਾਸਕ ਜਲ੍ਹਿਆਂਵਾਲਾ ਬਾਗ਼ ਅਤੇ ਦੁਰਗਿਆਣਾ ਮੰਦਿਰ ਵਿਖੇ ਵੀ ਨਤਮਸਤਕ ਹੋਏ। ਇਸ ਤਿੰਨ ਦਿਨਾਂ ਦੌਰੇ ਦੌਰਾਨ ਭਾਜਪਾ ਪ੍ਰਧਾਨ ਜਲੰਧਰ ਅਤੇ ਲੁਧਿਆਣਾ ਸ਼ਹਿਰਾਂ ਦਾ ਵੀ ਦੌਰਾ ਕਰਨਗੇ। ਆਪਣੇ ਇਸ ਪ੍ਰੋਗਰਾਮ ਦੌਰਾਨ ਉਹ ਪੰਜਾਬ ਦੇ ਸਥਾਨਕ ਆਗੂਆਂ ਨਾਲ ਅਹਿਮ ਮੀਟਿੰਗਾਂ ਕਰਨਗੇ ਅਤੇ ਸੂਬੇ ਵਿੱਚ ਭਾਜਪਾ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਸੰਗਠਨ ਦਾ ਮੁਲਾਂਕਨ ਕਰਨਗੇ।ਉਨ੍ਹਾਂ ਕਿਹਾ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਨੇ ਪੰਜਾਬ ਨੂੰ ਪੂਰੀ ਦੁਨੀਆਂ ਵਿੱਚ ਵਿਲੱਖਣ ਪਛਾਣ ਦੁਆਈ ਹੈ। ਮੈਂ ਉਸੇ ਪੰਜਾਬ ਲਈ ਅਰਦਾਸ ਕੀਤੀ ਹੈ ਕਿ ਜਿਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿੱਚ ਪੂਰਾ ਦੇਸ ਤਰੱਕੀ ਦੇ ਰਾਹ ਉੱਤੇ ਅੱਗੇ ਵਧ ਰਿਹਾ ਹੈ, ਉਵੇਂ ਹੀ ਸਾਡਾ ਪੰਜਾਬ ਵਿਕਾਸ ਦੇ ਮਾਪਦੰਡਾਂ ਉੱਤੇ ਅੱਗੇ ਵਧੇ ਅਤੇ ਤਰੱਕੀ ਦੀਆਂ ਕਿਰਨਾਂ ਪੰਜਾਬ ਦੇ ਹਰ ਘਰ, ਮੁਹੱਲੇ ਅਤੇ ਹਰ ਪਿੰਡ ਤੱਕ ਪਹੁੰਚਣ।ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਰਾਸ਼ਟਰੀ ਜਨਰਲ ਸਕੱਤਰ ਤੇ ਰਾਜਸਭਾ ਮੈਂਬਰ ਤਰੁਣ ਚੁੱਘ, ਰਾਜਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਸੀਨੀਅਰ ਐਡਵੋਕੇਟ ਐਚਐਸ ਫੂਲਕਾ, ਇਕਬਾਲ ਸਿੰਘ ਲਾਲਪੁਰਾ ਆਦਿ ਮੌਜੂਦ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News