ਪੁਲਿਸ ਦਾ ਬਾਈਕ ਸਵਾਰ ਦੋ ਬਦਮਾਸ਼ਾਂ ਨਾਲ ਮੁਕਾਬਲਾ : ਪੁਲਿਸ ਵਲੋ ਚਲਾਈ ਜਵਾਬੀ ਗੋਲੀ ਨਾਲ ਇਕ ਬਦਮਾਸ਼ ਹੋਇਆ ਜਖਮੀ , ਦੂਜਾ ਹੋਇਆ ਫਰਾਰ

4915398
Total views : 5899379

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ /ਬਾਰਡਰ ਨਿਊਜ ਸਰਵਿਸ 

ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਲੋਕਾਂ ਦੀ ਭਾਲ ਲਈ ਨਿਕਲੀ ਸੀਆਈਏ ਸਟਾਫ ਤਰਨਤਾਰਨ ਅਤੇ ਚੌਕੀ ਸਭਰਾ ਦੀ ਪੁਲਿਸ ਦਾ ਬਾਈਕ ਸਵਾਰ ਦੋ ਬਦਮਾਸ਼ਾਂ ਨਾਲ ਮੁਕਾਬਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਬਦਮਾਸ਼ ਨੂੰ ਜ਼ਖ਼ਮੀ ਹਾਲਤ ਵਿਚ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਜਦੋੋਂਕਿ ਉਸਦਾ ਦੂਸਰਾ ਸਾਥੀ ਭੱਜਣ ਵਿਚ ਸਫਲ ਹੋ ਗਿਆ। ਜ਼ਖ਼ਮੀ ਨੂੰ ਪੁਲਿਸ ਨੇ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਹੈ ਅਤੇ ਫਰਾਰ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਵੀ ਸ਼ੁਰੂ ਕਰ ਦਿੱਤੀ ਹੈ।

ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸ਼ਾਮ ਸੀਆਈਏ ਸਟਾਫ ਤਰਨਤਾਰਨ ਦੇ ਇੰਚਾਰਜ ਅਤੇ ਥਾਣਾ ਸਦਰ ਪੱਟੀ ਅਧੀਨ ਆਉਂਦੀ ਚੌਕੀ ਸਭਰਾ ਦੀ ਪੁਲਿਸ ਸਾਂਝੇ ਤੌਰ ’ਤੇ ਦਰਿਆ ਵਾਲੇ ਖੇਤਰ ’ਚ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਦੋ ਸ਼ੱਕੀ ਵਿਅਕਤੀਆਂ ਨਾਲ ਪੁਲਿਸ ਦਾ ਸਾਹਮਣਾ ਹੋ ਗਿਆ। ਜਿਨ੍ਹਾਂ ਰੋਕਣਾ ਚਾਹਿਆ ਤਾਂ ਉਨ੍ਹਾਂ ਵਿੱਚੋਂ ਇਕ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਦੌਰਾਨ ਇਕ ਬਦਮਾਸ਼ ਜ਼ਖ਼ਮੀ ਹੋ ਗਿਆ।

ਜਿਸਦੀ ਪਛਾਣ ਸਿਦਕਪ੍ਰੀਤ ਸਿੰਘ ਉਰਫ਼ ਪੀਤੀ ਪੁੱਤਰ ਕੁਲਵੰਤ ਸਿੰਘ ਵਾਸੀ ਕੋਟ ਬੁੱਢਾ ਵਜੋਂ ਹੋਈ ਹੈ। ਜਦੋਂਕਿ ਉਸਦਾ ਸਾਥੀ ਜਿਸਦੀ ਪਛਾਣ ਸੰਨੀ ਵਜੋਂ ਦੱਸੀ ਜਾ ਰਹੀ ਹੈ, ਮੌਕੇ ਤੋਂ ਫਰਾਰ ਹੋਣ ਵਿਚ ਸਫਲ ਹੋ ਗਿਆ। ਜਿਸ ਨੂੰ ਫੜ੍ਹਨ ਲਈ ਇਲਾਕੇ ਵਿਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।

ਮੌਕੇ ‘ਤੇ ਡੀ.ਐਸ.ਪੀ ਡੀ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਦੇ ਕਬਜ਼ੇ ਵਿੱਚੋਂ ਇਕ 9 ਐੱਮਐੱਮ ਪਿਸਤੌਲ ਅਤੇ ਮੌਕੇ ਤੋਂ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਐੱਸਐੱਸਪੀ ਲਾਂਬਾ ਨੇ ਦੱਸਿਆ ਕਿ ਉਕਤ ਮੁਲਜ਼ਮ ਹਾਲ ਹੀ ’ਚ ਸਭਰਾ ਵਿਖੇ ਕਾਰੋਬਾਰੀ ਦੀਆਂ ਦੁਕਾਨਾਂ ’ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿਚ ਸ਼ਾਮਲ ਹਨ। ਜਿਨ੍ਹਾਂ ਵਿਰੁੱਧ ਪੁਲਿਸ ਉੱਪਰ ਜਾਨਲੇਵਾ ਹਮਲਾ ਕਰਨ ਸਬੰਧੀ ਥਾਣਾ ਸਦਰ ਪੱਟੀ ਵਿਚ ਕੇਸ ਦਰਜ ਕੀਤਾ ਜਾ ਰਿਹਾ ਹੈ।  ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News