ਸੁਖਜਿੰਦਰ ਰੰਧਾਵਾ ਨੇ ਡੀ.ਜੀ.ਪੀ ਪੰਜਾਬ ਨੂੰ ਲਿਖਿਆ ਪੱਤਰ ! ਮੈਨੂੰ ਪ੍ਰਧਾਨ ਬਨਾਉਣ ਦੀ ਅਫਵਾਹ ਫੈਲਾੳੇੁਣ ਵਾਲਿਆ ਦੀ ਪਛਾਣ ਕਰਕੇ ਐਫ.ਆਈ ਕੀਤੀ ਜਾਏ ਦਰਜ

4916037
Total views : 5900234

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਬਾਰਡਰ ਨਿਊਜ ਸਰਵਿਸ ਖਬਰ 

ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਤੇ ਮੈਬਰ ਪਾਰਲੀਮੈਟ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਕਾਂਗਰਸ ਪ੍ਰਧਾਨ ਬਨਾਉਣ ਦੀਆਂ ਅਫ਼ਵਾਹਾਂ ਦਾ ਖੰਡਨ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਅਫ਼ਵਾਹ ਚੱਲ ਰਹੀ ਸੀ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਿਸਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਡੀ.ਜੀ.ਪੀ. ਪੰਜਾਬ ਨੂੰ ਪੱਤਰ ਲਿਖਿਆ ਗਿਆ। ਰੰਧਾਵਾ ਨੇ ਕਿਹਾ ਕਿ ਉਸਦੇ ਬਾਰੇ ਫੈਲਾਏ ਜਾ ਰਹੇ ਜਾਅਲੀ ਏ.ਆਈ.ਸੀ.ਸੀ.ਪੱਤਰ ਅਤੇ ਫੇਕ ਨਿਊਜ਼ ਦੇ ਮਾਮਲੇ ਵਿਚ ਤੁਰੰਤ ਐਫ.ਆਈ.ਆਰ. ਦਰਜ ਕਰਨ, ਦੋਸ਼ੀਆਂ ਦੀ ਪਛਾਣ ਕਰਨ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ਦੀਆਂ ਅਫਵਾਹਾਂ ‘ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ, ਵਾਇਰਲ ਪੱਤਰ ਨੂੰ ਦੱਸਿਆ ਫਰਜ਼ੀ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ਦੀਆਂ ਅਫਵਾਹਾਂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ, ਵਾਇਰਲ ਪੱਤਰ ਨੂੰ ਦੱਸਿਆ ਫਰਜ਼ੀ

ਰੰਧਾਵਾ ਨੇ ਕਿਹਾ ਕਿ ਇਹ ਸਿਰਫ਼ ਮੇਰੀ ਸਾਖ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਨਹੀਂ, ਸਗੋਂ ਲੋਕਾਂ ਅਤੇ ਕਾਂਗਰਸ ਵਰਕਰਾਂ ਨੂੰ ਗੁੰਮਰਾਹ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ। ਮੈਂ ਇਸ ਪੂਰੇ ਮਾਮਲੇ ਦੀ ਸਾਇਬਰ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਦੀ ਮੰਗ ਕੀਤੀ ਹੈ। ਲੋਕਤੰਤਰ ਵਿਚ ਫਰਜ਼ੀ ਦਸਤਾਵੇਜ਼ਾਂ ਅਤੇ ਝੂਠੇ ਪ੍ਰਚਾਰ ਲਈ ਕੋਈ ਥਾਂ ਨਹੀਂ ਹੋ ਸਕਦੀ।ਦੱਸਣਯੋਗ ਹੈ ਕਿ ਸਾਲ 2021 ਦੌਰਾਨ ਸੁਖਜਿੰਦਰ ਰੰਧਾਵਾ ਨੂੰ ਮੁੱਖ ਮੰਤਰੀ ਬਣਾਏ ਜਾਣ ਦੀਆਂ ਖ਼ਬਰਾਂ ਸਨ ਪ੍ਰੰਤੂ ਅੰਤਿਮ ਸਮੇਂ ’ਤੇ ਕਾਂਗਰਸ ਹਾਈਕਮਾਂਡ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਐਲਾਨ ਦਿੱਤਾ ਸੀ। ਰੰਧਾਵਾ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਗਿਆ ਸੀ।

ਰਾਹੁਲ ਗਾਂਧੀ ਜੋ ਵੀ ਫੈਸਲਾ ਲੈਣਗੇ, ਅਸੀਂ ਉਸ ‘ਤੇ ਕਾਇਮ ਰਹਾਂਗੇ : ਪ੍ਰਤਾਪ ਸਿੰਘ ਬਾਜਵਾ

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਰਾਹੁਲ ਗਾਂਧੀ ਨੇ ਪੰਜਾਬ ਦੇ ਪੰਜ ਸੀਨੀਅਰ ਕਾਂਗਰਸੀ ਆਗੂਆਂ ਨੂੰ ਦਿੱਲੀ ਬੁਲਾਇਆ ਸੀ । ਮੈਂ ਆਪਣਾ ਦ੍ਰਿਸ਼ਟੀਕੋਣ ਰੱਖਿਆ ਸੀ ਅਤੇ ਉਹ ਜੋ ਵੀ ਫੈਸਲਾ ਲੈਣਗੇ ਅਸੀਂ ਉਸ ‘ਤੇ ਸਾਰੇ ਕਾਇਮ ਰਹਾਂਗੇ। ਅਸੀਂ ਕਾਂਗਰਸ ਪਾਰਟੀ ਦੇ ਵਚਨਬੱਧ ਸਿਪਾਹੀ ਹਾਂ । ਉਹ ਸਾਨੂੰ ਕੋਈ ਵੀ ਅਹੁਦਾ ਦੇਣਾ ਚਾਹੁੰਦੇ ਹਨ ਜਾਂ ਨਹੀਂ, ਅਸੀਂ ਰਾਹੁਲ ਅਤੇ ਕਾਂਗਰਸ ਦੇ ਨਾਲ ਖੜ੍ਹੇ ਰਹਾਂਗੇ।

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਗੇ ਕਿਹਾ ਕਿ ਜੇਕਰ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਰਹਿੰਦੀ ਹੈ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ 70-80 ਸੀਟਾਂ ਜਿੱਤੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਕਾਂਗਰਸ ਦੇ ਆਗੂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 100 ਪ੍ਰਤੀਸ਼ਤ ਇਕਜੁੱਟ ਹੋ ਜਾਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News