





Total views : 5901036







Total views : 5901036ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਜੰਡਿਆਲਾ ਗੁਰੂ/ਬਾਰਡਰ ਨਿਊਜ ਸਰਵਿਸ
ਡੀਐਸਪੀ ਡੀ ਗੁਰਿੰਦਰ ਪਾਲ ਨਾਗਰਾ ਜੀ ਨਿਗਰਾਨੀ ਹੇਠ ਐਸਐਚ ਓ ਮੁਖਤਿਆਰ ਸਿੰਘ ਅਤੇ ਸੀਆਈਏ ਸਟਾਫ ਐਸਐਚਓ ਮਨਪ੍ਰੀਤ ਸਿੰਘ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਖਲਚੀਆਂ ਇਲਾਕੇ ਵਿੱਚ ਐਨਕਾਊਂਟਰ ਦੌਰਾਨ ਦੋ ਕਥਿਤ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਦੋਵੇਂ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਡੀਐਸਪੀ ਡੀ ਗੁਰਿੰਦਰ ਪਾਲ ਦਾ ਦਾਅਵਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਨੌਜਵਾਨ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸਨ।
ਜੰਡਿਆਲਾ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਜਵਾਬੀ ਫਾਇਰਿੰਗ, ਇੱਕ ਦੋਸ਼ੀ ਦੀ ਲੱਤ ‘ਚ ਲੱਗੀ ਗੋਲੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਅੰਮ੍ਰਿਤਸਰ ਦਿਹਾਤੀ ਕਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਡੀਐਸਪੀ ਡੀ ਗੁਰਿੰਦਰ ਪਾਲ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਵਿਦੇਸ਼ ਵਿੱਚ ਬੈਠ ਕੇ ਗੈਂਗ ਚਲਾਉਣ ਵਾਲੇ ਅਮਨਦੀਪ ਸਿੰਘ ਉਰਫ਼ ਮੰਨਾ ਦੇ ਦੋ ਸ਼ੂਟਰ ਖਲਚੀਆਂ ਇਲਾਕੇ ਵਿੱਚ ਮੌਜੂਦ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਤਕਨੀਕੀ ਸਾਧਨਾਂ ਅਤੇ ਆਪਣੇ ਸੂਤਰਾਂ ਦੀ ਮਦਦ ਨਾਲ ਐਸ ਐਚ ਓ ਮੁਖਤਿਆਰ ਸਿੰਘ ਅਤੇ ਸੀਆਈਏ ਸਟਾਫ ਮਨਪ੍ਰੀਤ ਸਿੰਘ ਪੁਲਿਸ ਟੀਮਾਂ ਵੱਲੋਂ ਮੁਸਤੈਦੀ ਵਿਖਾਉਂਦੇ ਹੋਏ ਦੋਵੇਂ ਮੁਲਜ਼ਮਾਂ ਨੂੰ ਟਰੇਸ ਕੀਤਾ।
ਐਸਐਸਪੀ ਨੇ ਦੱਸਿਆ ਕਿ ਜਦੋਂ ਪੁਲਿਸ ਟੀਮ ਨੇ ਡੇਮੋ ਵਾਲੀ ਨਹਿਰ ਨੇੜੇ ਦੋਵੇਂ ਸ਼ੱਕੀ ਵਿਅਕਤੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵੱਲੋਂ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਗਈ। ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਕੁਝ ਸਮੇਂ ਤੱਕ ਜਵਾਬੀ ਫਾਇਰਿੰਗ ਹੋਈ। ਆਪਣੇ ਬਚਾਅ ਲਈ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਇੱਕ ਗੋਲੀ ਹੀਰਾ ਸਿੰਘ ਨਾਮਕ ਮੁਲਜ਼ਮ ਦੀ ਲੱਤ ਵਿੱਚ ਲੱਗੀ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।
ਪੁਲਿਸ ਅਨੁਸਾਰ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੀਰਾ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਹੀਰਾ ਸਿੰਘ ਖ਼ਿਲਾਫ਼ ਪਹਿਲਾਂ ਵੀ ਕਤਲ ਦਾ ਮਾਮਲਾ ਦਰਜ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਵਿਦੇਸ਼ ਵਿੱਚ ਬੈਠੇ ਗੈਂਗਸਟਰ ਅਮਨਦੀਪ ਸਿੰਘ ਉਰਫ਼ ਮੰਨਾ ਲਈ ਕੰਮ ਕਰਦੇ ਸਨ, ਜੋ ਯੂਰਪ ਤੋਂ ਆਪਣਾ ਗੈਂਗ ਚਲਾ ਰਿਹਾ ਹੈ।
ਪੁਲਿਸ ਨੇ ਦੋਵੇਂ ਮੁਲਜ਼ਮਾਂ ਕੋਲੋਂ ਇੱਕ .32 ਬੋਰ ਅਤੇ ਇੱਕ 9 ਐਮਐਮ ਪਿਸਤੌਲ ਬਰਾਮਦ ਕੀਤਾ ਹੈ। ਐਸਐਸਪੀ ਚਾਹਲ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਚਲਾਉਣ ਵਾਲੇ ਤੱਤਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਭਾਰਤ ਲਿਆਉਣ ਲਈ ਬਣਦੀ ਕਾਰਵਾਈ ਜਾਰੀ ਹੈ।
ਫਿਲਹਾਲ ਐਸਐਚ ਓ ਮੁਖਤਿਆਰ ਸਿੰਘ ਪੁਲਿਸ ਵੱਲੋਂ ਦੋਵੇਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਮਾਂਡ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ । ਅਧਿਕਾਰੀਆਂ ਦਾ ਮੰਨਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਅਪਰਾਧਿਕ ਵਾਰਦਾਤਾਂ ਅਤੇ ਗੈਂਗ ਦੇ ਨੈੱਟਵਰਕ ਬਾਰੇ ਅਹਿਮ ਖੁਲਾਸੇ ਹੋ ਸਕਦੇ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-