





Total views : 5901442







Total views : 5901442ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਬਠਿੰਡਾ/ਬਾਰਡਰ ਨਿਊਜ ਸਰਵਿਸ
ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਪੰਚਾਂ ਦੇ ਮਾਣਭੱਤੇ ਵਿੱਚ ਪੰਜ ਗੁਣਾ ਵਾਧਾ ਕਰਦਿਆਂ ਇਸ ਨੂੰ 15 ਅਗਸਤ ਤੋਂ 2,000 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ। ਬਠਿੰਡਾ ਵਿਖੇ ਸਰਪੰਚ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਰਪੰਚ ਦਿਨ-ਰਾਤ ਪਿੰਡਾਂ ਦੀ ਸੇਵਾ ਕਰਦੇ ਹਨ ਅਤੇ ਉਹ ਆਪਣੇ ਅਣਮੁੱਲੇ ਯੋਗਦਾਨ ਲਈ ਮਾਣ-ਸਤਿਕਾਰ ਦੇ ਹੱਕਦਾਰ ਹਨ।
ਪਿੰਡਾਂ ਦਾ ਵਿਕਾਸ ਹੀ ਪੰਜਾਬ ਦੀ ਤਰੱਕੀ ਦੀ ਨੀਂਹ ਹੋਣ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪੇਂਡੂ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਨੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਖ਼ੁਸ਼ਹਾਲ ਅਤੇ ਰੰਗਲਾ ਪੰਜਾਬ ਸਿਰਜਣ ਦੇ ਸਮੂਹਿਕ ਯਤਨਾਂ ਦੀ ਅਗਵਾਈ ਕਰਦੇ ਹੋਏ ਜਨਤਕ ਪੈਸੇ ਦੀ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ।
ਸੋਸ਼ਲ ਮੀਡੀਆ ਐਕਸ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ਅਸੀਂ ਇੱਕ ਵੱਡਾ ਫੈਸਲਾ ਲਿਆ ਹੈ। 15 ਅਗਸਤ ਤੋਂ ਪੰਜਾਬ ਦੇ ਹਰ ਸਰਪੰਚ ਨੂੰ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਪੰਚਾਇਤਾਂ ਲੋਕਤੰਤਰ ਦੀ ਪਹਿਲੀ ਪੌੜੀ ਹਨ ਅਤੇ ਸਰਪੰਚ ਦਿਨ-ਰਾਤ ਆਪਣੇ ਪਿੰਡਾਂ ਦੀ ਸੇਵਾ ਕਰਦੇ ਹਨ। ਉਹ ਆਪਣੀ ਸਮਰਪਿਤ ਸੇਵਾ ਲਈ ਸਤਿਕਾਰਯੋਗ ਮਾਣਭੱਤੇ ਦੇ ਹੱਕਦਾਰ ਹਨ। ਇਹ ਵਾਧਾ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਦਾ ਬਿਹਤਰ ਪਾਲਣ-ਪੋਸ਼ਣ ਕਰਨ ਵਿੱਚ ਮਦਦ ਕਰੇਗਾ ਅਤੇ ਨਾਲ ਹੀ ਉਹ ਆਪਣੇ ਪਿੰਡਾਂ ਦੇ ਵਿਕਾਸ ਲਈ ਹੋਰ ਵੀ ਵੱਡੀ ਵਚਨਬੱਧਤਾ ਨਾਲ ਕੰਮ ਕਰਨ ਦੇ ਯੋਗ ਹੋਣਗੇ। ਜਦੋਂ ਪਿੰਡ ਤਰੱਕੀ ਕਰਨਗੇ ਤਾਂ ਪੰਜਾਬ ਤਰੱਕੀ ਕਰੇਗਾ। ਅਸੀਂ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਰਹਾਂਗੇ। ਇਹ ਸਾਡਾ ਵਾਅਦਾ ਹੈ।”ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
