





Total views : 5901646







Total views : 5901646ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਨਸ਼ਾ ਮੁਕਤੀ ਮੋਰਚੇ ਅਤੇ ਅੰਮ੍ਰਿਤਸਰ ਦੇ ਪੁਲਿਸ ਵਿਭਾਗ ਵਿਚਕਾਰ ਇੱਕ ਅਹਿਮ ਰਿਵਿਊ ਮੀਟਿੰਗ ਆਯੋਜਿਤ ਕੀਤੀ ਗਈ। ਪੁਲਿਸ ਵਿਭਾਗ ਵੱਲੋਂ ਇਸ ਮੀਟਿੰਗ ਦੀ ਅਗਵਾਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ ਜਦਕਿ ਨਸ਼ਾ ਮੁਕਤੀ ਮੋਰਚੇ ਵੱਲੋਂ ਮਾਝਾ ਜੋਨ ਦੇ ਇੰਚਾਰਜ਼ ਦੀਕਸ਼ਿਤ ਧਵਨ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ।ਮੀਟਿੰਗ ਦੌਰਾਨ ਅੰਮ੍ਰਿਤਸਰ ਸ਼ਹਿਰ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਚੱਲ ਰਹੀ ਕਾਰਵਾਈ ਦੀ ਸਮੀਖਿਆ ਕੀਤੀ ਗਈ ਅਤੇ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਅਤੇ ਤੇਜ਼ੀ ਨਾਲ ਅੱਗੇ ਵਧਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ
ਮੀਟਿੰਗ ਵਿੱਚ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਗਰਾਊਂਡ ਲੈਵਲ ’ਤੇ ਐੱਸ.ਐੱਚ.ਓ. ਪੱਧਰ ਦੀ ਪੁਲਿਸ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਮੁਹੱਲਿਆਂ ਅਤੇ ਗਲੀਆਂ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਤਸਕਰਾਂ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਇਸ ਦੌਰਾਨ ਇਹ ਵੀ ਵਿਚਾਰਿਆ ਗਿਆ ਕਿ ਸਮਾਜ ਨੂੰ ਨਸ਼ਿਆਂ ਦੀ ਇਸ ਭਿਆਨਕ ਬੁਰਾਈ ਤੋਂ ਮੁਕਤ ਕਰਵਾਉਣ ਲਈ ਲੋਕਾਂ ਅਤੇ ਪੁਲਿਸ ਵਿਚਕਾਰ ਹੋਰ ਬਿਹਤਰ ਤਾਲਮੇਲ ਸਥਾਪਿਤ ਕੀਤਾ ਜਾਵੇ।
ਨਸ਼ਾ ਮੁਕਤੀ ਮੋਰਚੇ ਦੇ ਮਾਝਾ ਜੋਨ ਦੇ ਇੰਚਾਰਜ ਦੀਕਸ਼ਿਤ ਧਵਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਸਾਰੇ ਵਲੰਟੀਅਰਜ਼ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੇ। ਮੋਰਚੇ ਦੇ ਮੈਂਬਰਾਂ ਵੱਲੋਂ ਪਿੰਡ-ਪਿੰਡ ਅਤੇ ਸ਼ਹਿਰਾਂ ਦੇ ਮੁਹੱਲਿਆਂ ਤੱਕ ਪਹੁੰਚ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੁਲਿਸ ਵਿਭਾਗ ਦੇ ਨਾਲ ਹੈ।ਮੀਟਿੰਗ ਦੌਰਾਨ ਸਾਰੇ ਅਧਿਕਾਰੀਆਂ ਅਤੇ ਨਸ਼ਾ ਮੁਕਤੀ ਮੋਰਚੇ ਦੇ ਨੁਮਾਇੰਦਿਆਂ ਨੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਸੀ ਸਹਿਯੋਗ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਇਹ ਵੀ ਦੁਹਰਾਇਆ ਗਿਆ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਕਾਰ, ਪੁਲਿਸ ਵਿਭਾਗ ਅਤੇ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ।
ਮੀਟਿੰਗ ਦੌਰਾਨ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਡੀ.ਸੀ.ਪੀ. ਲਾਅ ਐਂਡ ਆਰਡਰ ਵਿਜੇ ਆਲਮ, ਏ.ਡੀ.ਸੀ.ਪੀ. ਸਿਟੀ-1, ਸਿਟੀ-2 ਅਤੇ ਸਿਟੀ-3 ਸਮੇਤ ਅੰਮ੍ਰਿਤਸਰ ਦੇ ਸਮੂਹ ਸਬ-ਡਿਵੀਜ਼ਨਾਂ ਦੇ ਡੀ.ਐੱਸ.ਪੀ. ਸਾਹਿਬਾਨ ਅਤੇ ਨਸ਼ਾ ਮੁਕਤੀ ਮੋਰਚੇ ਦੇ ਨੁਮਾਇੰਦੇ ਵੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-