





Total views : 5901442







Total views : 5901442ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਜੰਡਿਅਲਾ ਗੁਰ / ਅਮਰਪਾਲ ਸਿੰਘ ਬੱਬੂ
ਪੰਜਾਬ ਦੇ ਲੋਕ ਨਿਰਮਾਣ ਦੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਦਸਮੇਸ਼ ਨਗਰ ਵਿਖੇ ਨਵੇਂ 66 ਕੇ.ਵੀ. ਸਬ-ਸਟੇਸ਼ਨ (ਬਿਜਲੀ ਘਰ) ਦਾ ਨੀਂਹ ਪੱਥਰ ਰੱਖਿਆ ਗਿਆ। ਪੰਜਾਬ ਸਰਕਾਰ ਵੱਲੋਂ ਇਸ ਬਿਜਲੀ ਘਰ ਨੂੰ ਬਣਾਉਣ ਲਈ 7 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਬਿਜਲੀ ਘਰ ਦਾ ਨੀਂਹ ਪੱਥਰ ਰੱਖਣ ਮੌਕੇ ਹਾਜ਼ਰ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪਿੰਡ ਦਸਮੇਸ਼ ਨਗਰ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕ ਲੰਮੇ ਸਮੇਂ ਤੋਂ ਇਸ ਖੇਤਰ ਵਿੱਚ ਸਬ-ਸਟੇਸ਼ਨ ਦੀ ਮੰਗ ਕਰ ਰਹੇ ਸਨ।

ਇਸ ਮੌਕੇ ਕੈਬਨਿਟ ਮੰਤਰੀ ਨੇ ਪੀ.ਐੱਸ.ਪੀ.ਸੀ.ਐੱਲ. ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਪਿੰਡ ਦਸਮੇਸ਼ ਨਗਰ ਦੇ ਵਸਨੀਕਾਂ ਨਾਲ ਮਿਲ ਕੇ ਰੁੱਖ ਲਗਾਏ ਅਤੇ “ਰੁੱਖ ਲਗਾਓ, ਮਨੁੱਖਤਾ ਬਚਾਓ” ਦਾ ਸੰਦੇਸ਼ ਦਿੰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਇਲਾਕਾ ਨਿਵਾਸੀਆਂ ਅਤੇ ਸਰਪੰਚ ਸੁਖਦੇਵ ਸਿੰਘ ਸੁੱਖ ਦਸਮੇਸ ਨਗਰ ਨੇ ਇਸ ਨਵੇਂ ਬਿਜਲੀ ਘਰ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਧੰਨਵਾਦ ਕਰਦਿਆਂ ਕਿਹਾ ਕਿ ਉੱਨਾਂ ਵੱਲੋ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ 17 ਮਾਰਚ 2026 ਨੂੰ ਵੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਗੱਦਲੀ ਵਿਖੇ ਵੀ 66 ਕੇ.ਵੀ. ਸਬ-ਸਟੇਸ਼ਨ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ ਸੀ ਜੋ ਬਹੁਤ ਜਲਦੀ ਮੁਕੰਮਲ ਹੋ ਜਾਵੇਗਾ। ਸਰਪੰਚ ਵੱਲੋਂ ਮੰਤਰੀ ਅਤੇ ਨਾਲ ਆਏ ਸੀਨੀਅਰ ਅਧਿਕਾਰੀਆਂ ਅਤੇ ਮੋਹਤਬਰਾਂ ਨੂੰ ਸਿਰੋਪਾਉ ਅਤੇ ਧਾਰਮਿਕ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਬਾਰਡਰ ਜ਼ੋਨ ਦੇ ਚੀਫ ਸਰਿੰਦਰ ਬੈਂਸ , ਐਸ ਈ ਸੁਖਰਾਜਬਹਾਦਰ ਸਿੰਘ ਮਰਹਾਲਾ, ਐਕਸੀਅਨ ਜੰਡਿਆਲਾ ਗੁਰੂ ਗੁਰਮੁਖ ਸਿੰਘ, ਐਸ ਡੀ ਓ ਟਾਂਗਰਾ ਸਰਿੰਦਰ ਸਿੰਘ , ਚੇਅਰਮੈਨ ਅਮਰੀਕ ਸਿੰਘ ਸੋਡੀ, ਗੁਰਵਿੰਦਰ ਸਿੰਘ, ਇੰਦਰਜੀਤ ਸਿੰਘ , ਸਰਪੰਚ ਸੁਖਦੇਵ ਸਿੰਘ ਸੁੱਖ ਦਸਮੇਸ ਨਗਰ ਜੇ ਈ ਸੁਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ । ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-