





Total views : 5949332







Total views : 5949332ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
5 ਕਿੱਲੋ ਹੈਰੋਇਨ ਸਣੇ 7 ਗ੍ਰਿਫਤਾਰ :ਤਸਕਰਾਂ ’ਚ ਅਫਗਾਨਿਕ ਨਾਗਰਿਕ ਤੇ ਨਾਬਾਲਗ ਵੀ ਸ਼ਾਮਲ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਅਪਰਸ਼ੇਨ ਵਿੱਚ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ। ਜਿਸ ਤਹਿਤ ਇੱਕ ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਨਾਂ ਦੇ ਕੋਲੇ 10 ਆਧੁਨਿਕ ਹਥਿਆਰ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਦੋ ਸਬ-ਮਸ਼ੀਨ ਗਨ ਸ਼ਾਮਿਲ ਹਨ । ਇਸ ਤੋਂ ਇਲਾਵਾ 5.048 ਕਿਲੋਗ੍ਰਾਮ ਹੈਰੋਇਨ ਅਤੇ 30.38 ਲੱਖ ਰੁਪਏ ਹਵਾਲਾ ਮਨੀ ਸ਼ਾਮਲ ਹੈ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ।
ਮੁਲਜ਼ਮਾਂ ਤੋਂ ਹਥਿਆਰ ਤੇ ਲੱਖਾਂ ਦੀ ਹਵਾਲਾ ਮਨੀ ਵੀ ਕੀਤੀ ਬਰਾਮਦ
ਜਿਸ ਸਬੰਧੀ ਜਾਣਕਾਰੀ ਦੇਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲਗਾ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦੇਸ਼ੀ-ਅਧਾਰਤ ਹੈਂਡਲਰਾਂ ਨਾਲ ਜੁੜੇ ਹੋਏ ਸਨ। ਉਹ ਤਸਕਰੀ ਰਾਹੀ ਗੈਰ ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਇਹਨਾਂ ਨੂੰ ਅਗਾਂਹ ਅਪਰਾਧਿਕ ਤੱਤਾਂ ਨੂੰ ਸਪਲਾਈ ਕਰ ਰਹੇ ਸਨ। ਇਸ ਨੈੱਟਵਰਕ ਨੇ ਵੱਖ-ਵੱਖ ਥਾਵਾਂ ‘ਤੇ ਵਿੱਤੀ ਲੈਣ-ਦੇਣ ਲਈ ਹਵਾਲਾ ਚੈਨਲਾਂ ਦੀ ਵੀ ਵਰਤੋਂ ਕੀਤੀ। ਇਸ ਸਬੰਧ ਵਿੱਚ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਵਿਦੇਸ਼ੀ-ਅਧਾਰਤ ਨੈੱਟਵਰਕ ਨਾਲ ਜੁੜੇ ਵਾਧੂ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਹਨਾਂ ਆਖਿਆ ਕਿ ਪੰਜਾਬ ਪੁਲੀਸ ਨਸ਼ੀਲੇ ਪਦਾਰਥਾਂ ਦੀ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਹਵਾਲਾ ਕਾਰਵਾਈਆਂ ਅਤੇ ਸੰਗਠਿਤ ਅਪਰਾਧ ਰੋਕਣ ਵਾਸਤੇ ਜ਼ੀਰੋ-ਸਹਿਣਸ਼ੀਲਤਾ ਨੀਤੀ ਹੇਠ ਕੰਮ ਕਰ ਰਹੀ ਹੈ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-