





Total views : 5949172







Total views : 5949172ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਵਿਸ਼ੇਸ਼ ਜਨਰਲ ਇਜਲਾਸ ਦੌਰਾਨ ਸਰਬ ਸੰਮਤੀ ਨਾਲ ਪਾਸ ਮਤਿਆਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਪੰਜ ਸਿੰਘ ਸਾਹਿਬਾਨ ਵਲੋਂ ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਵਿਵਾਦਤ ਵੀਡੀਓ ਵਾਇਰਲ ਮਾਮਲੇ ਵਿਚ ਉਨ੍ਹਾਂ ਖਿਲਾਫ਼ ਜਾਰੀ ਆਦੇਸ਼ ਦੀ ਪਰੋੜਤਾ ਕਰਦਿਆਂ ਸਮੂਹ ਗੁਰਦੁਆਰਾ ਕਮੇਟੀਆਂ, ਸਿੱਖ ਸੰਸਥਾਵਾਂ ਅਤੇ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਮੁੱਖ ਮੰਤਰੀ ਦਾ ਬਾਈਕਾਟ ਕਰਨ।
ਇਸ ਦੇ ਨਾਲ ਹੀ ਮਤੇ ਵਿਚ ਮੰਗ ਕੀਤੀ ਗਈ ਕਿ ਵੀਡੀਓ ਵਾਇਰਲ ਮਾਮਲੇ ਵਿਚ ਮੁੱਖ ਮੰਤਰੀ ਕੋਈ ਵੀ ਸੰਤੁਸ਼ਟੀ ਜਨਕ ਉੱਤਰ ਨਹੀਂ ਦੇ ਸਕੇ, ਇਸ ਲਈ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਸੰਵਿਧਾਨਿਕ ਅਹੁਦੇ ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ। ਮਤੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਅਸਤੀਫੇ ਦੀ ਮੰਗ ਕੀਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਇੱਕ ਹੋਰ ਮਤਾ ਪੇਸ਼ ਕਰਦਿਆਂ ਕਿਹਾ ਕਿ ਮੌਜੂਦਾ ਪੰਥਕ ਹਾਲਾਤਾਂ ਤੇ ਵਿਚਾਰ ਕਰਨ ਲਈ 5 ਜੁਲਾਈ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰੇ 11 ਵਜੇ ਵਿਸ਼ਾਲ ਪੰਥਕ ਇਕੱਠ ਸੱਦਿਆ ਜਾਵੇਗਾ। ਇਸ ਦੌਰਾਨ ਪਾਸ ਮਤੇ ਵਿਚ ਤਖਤ ਸ਼੍ਰੀ ਹਜੂਰ ਸਾਹਿਬ ਬੋਰਡ ਦੇ 1956 ਵਾਲੇ ਐਕਟ ਨੂੰ ਹੀ ਬਹਾਲ ਰੱਖਣ ਦੀ ਮੰਗ ਕੀਤੀ ਗਈ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
