ਅੰਮ੍ਰਿਤਸਰ ਦੇ ਡੀ.ਸੀ ਰਹੇ 2013 ਬੈਚ ਦੇ ਆਈ.ਏ.ਐਸ ਅਧਿਕਾਰੀ ਹਰਪ੍ਰੀਤ ਸਿੰਘ ਸੂਦਨ ਚੰਡੀਗੜ੍ਹ ਪ੍ਰਸ਼ਾਸਨ ਦੇ ਨਵੇ ਸਕੱਤਰ ਨਿਯਕਤ

4948585
Total views : 5949172

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 
ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਹੋਇਆ ਹੈ। ਕੇਂਦਰ ਸਰਕਾਰ ਦੀ ਕੈਬਨਿਟ ਨਿਯੁਕਤੀ ਕਮੇਟੀ ਨੇ ਪੰਜਾਬ ਕੇਡਰ ਦੇ 2013 ਬੈਚ ਦੇ ਆਈ.ਏ.ਐਸ ਅਧਿਕਾਰੀ ਹਰਪ੍ਰੀਤ ਸਿੰਘ ਸੂਦਨ ਨੂੰ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਸਕੱਤਰ ਵਜੋਂ ਨਿਯੁਕਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਦੀ ਨਿਯੁਕਤੀ ਅੰਤਰ-ਕੇਡਰ ਡੈਪੂਟੇਸ਼ਨ ਅਧੀਨ ਤਿੰਨ ਸਾਲਾਂ ਲਈ ਕੀਤੀ ਗਈ ਹੈ।

 

ਪਰਸੋਨਲ ਅਤੇ ਸਿਖਲਾਈ ਵਿਭਾਗ  ਵੱਲੋਂ ਜਾਰੀ ਹੁਕਮਾਂ ਮੁਤਾਬਕ ਹਰਪ੍ਰੀਤ ਸਿੰਘ ਸੂਦਨ ਹੁਣ ਪੰਜਾਬ ਤੋਂ ਡੈਪੂਟੇਸ਼ਨ ‘ਤੇ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਸੇਵਾ ਕਰਨਗੇ। ਉਨ੍ਹਾਂ ਦੀ ਨਿਯੁਕਤੀ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਦੇ ਪ੍ਰਸਤਾਵ ‘ਤੇ ਅੰਤਿਮ ਮਨਜੂਰੀ ਦਿੱਤੀ ਗਈ ਹੈ। ਆਈ.ਏ.ਐਸ  ਹਰਪ੍ਰੀਤ ਸਿੰਘ ਸੂਦਨ ਇਸ ਵੇਲੇ ਪੰਜਾਬ ਸਰਕਾਰ ਵਿੱਚ ਖੇਡ ਨਿਰਦੇਸ਼ਕ ਵਜੋਂ ਸੇਵਾ ਨਿਭਾ ਰਹੇ ਹਨ। ਪ੍ਰਸ਼ਾਸਨ ਅਤੇ ਖੇਡ ਪ੍ਰਬੰਧਨ ਦੇ ਖੇਤਰਾਂ ਵਿੱਚ ਉਨ੍ਹਾਂ ਦੇ ਤਜ਼ਰਬੇ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਉਨ੍ਹਾਂ ਦੀ ਨਿਯੁਕਤੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ।

ਸੂਤਰਾਂ ਮੁਤਾਬਤ ਕੈਬਨਿਟ ਨਿਯੁਕਤੀ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਭੇਜੇ ਗਏ ਪ੍ਰਸਤਾਵ ‘ਤੇ ਵਿਚਾਰ ਕਰਨ ਤੋਂ ਬਾਅਦ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤੋਂ ਬਾਅਦ DOPT ਨੇ ਇੱਕ ਅਧਿਕਾਰਤ ਆਦੇਸ਼ ਜਾਰੀ ਕਰਕੇ ਪੰਜਾਬ ਸਰਕਾਰ, ਗ੍ਰਹਿ ਮੰਤਰਾਲੇ ਅਤੇ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News