ਕਲਯੁੱਗੀ ਮਾਂ ਨੇ ਮਮਤਾ ਕੀਤੀ ਕਲੰਕਿਤ ! ਤਿੰਨ ਨਿਆਣਿਆ ਨੂੰ ਨਹਿਰ ‘ਚ ਸੁੱਟ ਮੁਕਾਏ ਸਾਹ

4917931
Total views : 5902958

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਮੋਹਾਲੀ /ਬਾਰਡਰ ਨਿਊਜ ਸਰਵਿਸ 

ਮੋਹਾਲੀ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਤਿੰਨ ਬੱਚਿਆਂ ਦੀ ਮਾਂ ਵਲੋਂ ਆਪਣੇ ਤਿੰਨ ਮਾਸੂਮ ਬੱਚਿਆਂ ਨੂੰ ਰੋਪੜ ਨਹਿਰ ਵਿਚ ਕਥਿਤ ਤੌਰ ‘ਤੇ ਸੁੱਟ ਦਿੱਤਾ। ਇਸ ਹਾਦਸੇ ਵਿਚ 10 ਸਾਲਾ ਤਪਿਸ਼, 7 ਸਾਲਾ ਤਨਵੀ ਅਤੇ 4 ਸਾਲਾ ਨਿਤਿਨ ਦੀ ਮੌਤ ਹੋ ਗਈ। ਮਾਮਲੇ ਨੇ ਉਸ ਵੇਲੇ ਹੋਰ ਵੀ ਗੰਭੀਰ ਰੂਪ ਧਾਰ ਲਿਆ, ਜਦੋਂ ਮ੍ਰਿਤਕ ਬੱਚਿਆਂ ਦੀ ਮਾਂ ਸ਼ਕੁੰਤਲਾ ਉਰਫ਼ ਸੁਮਨ ਦੇ ਸੱਸ-ਸਹੁਰੇ ਨੇ ਦੋਸ਼ ਲਗਾਇਆ ਕਿ ਉਹ ਪਹਿਲਾਂ ਤੋਂ ਹੀ ਬੱਚਿਆਂ ਨੂੰ ਮਾਰਨਾ ਚਾਹੁੰਦੀ ਸੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਰੀਬ 10 ਮਹੀਨੇ ਪਹਿਲਾਂ ਸ਼ਕੁੰਤਲਾ ਦੇ ਪਤੀ ਕਮਲ ਨੇ ਵੀ ਖੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਪਰਿਵਾਰ ਮੁਸ਼ਕਲ ਦੌਰ ਵਿੱਚੋਂ ਲੰਘ ਰਿਹਾ ਸੀ। ਸੱਸ-ਸਹੁਰੇ ਨੇ ਦੋਸ਼ ਲਗਾਇਆ ਕਿ ਸ਼ਕੁੰਤਲਾ ਦਾ ਵਿਵਹਾਰ ਕਾਫ਼ੀ ਸਮੇਂ ਤੋਂ ਸ਼ੱਕੀ ਸੀ ਅਤੇ ਉਹ ਬੱਚਿਆਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਗੱਲਾਂ ਕਰਦੀ ਰਹਿੰਦੀ ਸੀ।

ਦੂਜੇ ਪਾਸੇ, ਮੁਹੱਲੇ ਦੇ ਲੋਕਾਂ ਅਤੇ ਕੁਝ ਪਰਿਵਾਰਕ ਜਾਣਕਾਰਾਂ ਦਾ ਕਹਿਣਾ ਹੈ ਕਿ ਉਹ ਇਸ ਗੱਲ ‘ਤੇ ਯਕੀਨ ਨਹੀਂ ਕਰਦੇ ਕਿ ਸ਼ਕੁੰਤਲਾ ਨੇ ਖੁਦ ਵੀ ਨਹਿਰ ਵਿੱਚ ਛਾਲ ਮਾਰੀ ਹੋਵੇਗੀ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਮਾਮਲੇ ਦੀ ਹਰ ਪੱਖ ਤੋਂ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਅਸਲ ਸੱਚ ਸਾਹਮਣੇ ਆ ਸਕੇ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਨਾਲ ਜੁੜੇ ਸਾਰੇ ਤੱਥਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਤਸਵੀਰ ਸਾਹਮਣੇ ਆ ਸਕੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News