ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਤਿੰਨ ਸੀਨੀਅਰ ਅਧਿਕਾਰੀ ( ਏ.ਸੀ.ਪੀ ਰੈਂਕ )ਸਰਕਾਰੀ ਸੇਵਾ ਪੂਰੀ ਕਰਨ ਉਪਰੰਤ ਹੋਏ ਸੇਵਾਮੁਕਤ

4918314
Total views : 5903618

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਤਿੰਨ ਸੀਨੀਅਰ ਏਸੀਪੀ ਰੈਂਕ ਦੇ ਅਧਿਕਾਰੀ ਆਪਣੀ ਲੰਬੀ, ਇਮਾਨਦਾਰ ਅਤੇ ਸ਼ਾਨਦਾਰ ਸਰਕਾਰੀ ਸੇਵਾ ਪੂਰੀ ਕਰਨ ਉਪਰੰਤ ਅੱਜ ਸਨਮਾਨ ਸਹਿਤ ਸੇਵਾਮੁਕਤ ਹੋ ਗਏ।ਸੇਵਾਮੁਕਤ ਹੋਣ ਵਾਲੇ ਅਧਿਕਾਰੀਆਂ ਵਿੱਚ ਸ੍ਰੀ ਡੀ. ਜਤਿੰਦਰ, ਏਸੀਪੀ ਸਪੈਸ਼ਲ, ਸ੍ਰੀ ਹਰਵਿੰਦਰ ਸਿੰਘ ਸੰਧੂ, ਏਸੀਪੀ ਕਰਾਈਮ ਅਤੇ ਸ੍ਰੀ ਪਰਮਜੀਤ ਸਿੰਘ, ਏਸੀਪੀ ਟਰੈਫਿਕ ਸ਼ਾਮਲ ਹਨ।

ਇਸ ਮੌਕੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸਹਿਕਰਮੀਆਂ ਨੇ ਸੇਵਾਮੁਕਤ ਅਧਿਕਾਰੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀਆਂ ਪੁਲਿਸ ਵਿਭਾਗ ਪ੍ਰਤੀ ਨਿਭਾਈਆਂ ਗਈਆਂ ਵਡਮੁੱਲੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ।

ਪੁਲਿਸ ਕਮਿਸ਼ਨਰ ਜੀ.ਐਸ ਭੁੱਲ਼ਰ ਨੇ ਸੇਵਾਮੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ  ਦਿੱਤੀਆ ਸ਼ੁਭਕਾਮਨਾਵਾਂ

ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ, ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੇ ਸੇਵਾਮੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਪੂਰੀ ਸੇਵਾ ਦੌਰਾਨ ਇਮਾਨਦਾਰੀ, ਸਮਰਪਣ ਅਤੇ ਪੇਸ਼ੇਵਰਾਨਾ ਢੰਗ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ। ਉਨ੍ਹਾਂ ਦੀਆਂ ਸੇਵਾਵਾਂ ਵਿਭਾਗ ਲਈ ਹਮੇਸ਼ਾਂ ਯਾਦਗਾਰ ਰਹਿਣਗੀਆਂ ਅਤੇ ਨੌਜਵਾਨ ਪੁਲਿਸ ਕਰਮਚਾਰੀਆਂ ਲਈ ਪ੍ਰੇਰਣਾ ਸਰੋਤ ਬਣੀਆਂ ਰਹਿਣਗੀਆਂ।

ਸੇਵਾਮੁਕਤ ਅਧਿਕਾਰੀਆਂ ਨੇ ਵੀ ਆਪਣੇ ਸੇਵਾਕਾਲ ਦੌਰਾਨ ਮਿਲੇ ਸਹਿਯੋਗ ਲਈ ਪੰਜਾਬ ਪੁਲਿਸ ਦੇ ਸਮੂਹ ਸੀਨੀਅਰ ਅਧਿਕਾਰੀਆਂ, ਸਹਿਕਰਮੀਆਂ ਅਤੇ ਆਮ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਹਮੇਸ਼ਾ ਯਤਨ ਕਰਦੇ ਰਹੇ ਅਤੇ ਵਿਭਾਗ ਨਾਲ ਜੁੜੀਆਂ ਯਾਦਾਂ ਉਨ੍ਹਾਂ ਲਈ ਹਮੇਸ਼ਾਂ ਅਮੁੱਲ ਰਹਿਣਗੀਆਂ।

ਸਮਾਗਮ ਦੇ ਅੰਤ ਵਿੱਚ ਸੇਵਾਮੁਕਤ ਅਧਿਕਾਰੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਸਿਹਤਮੰਦ, ਖੁਸ਼ਹਾਲ ਅਤੇ ਸੁਖਮਈ ਸੇਵਾਮੁਕਤ ਜ਼ਿੰਦਗੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News