ਰਿਸ਼ਤਿਆ ‘ਚ ਲੱਗੀ ਅੱਗ ! ਰੁੱਸ ਕੇ ਪੇਕੇ ਆਈ ਪਤਨੀ ਨੂੰ ਮਨਾਉਣ ਲਈ ਸਹੁਰੇ ਘਰ ਆਏ ਜੀਜੇ ਨੂੰ ਸਾਲੇ ਨੇ ਅੱਗ ਲਗਾਕੇ ਜਿਊਦਾਂ ਸਾੜਿਆ- ਬਚਾਉਣ ਆਈ ਭਾਬੀ ਦੀ ਵੀ ਅੱਗ ਦੀ ਲਪੇਟ ‘ਚ ਆਉਣ ਨਾਲ ਹੋਈ ਮੌਤ

4918987
Total views : 5904530

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


 ਤਰਨ ਤਾਰਨ/ਬਾਰਡਰ ਨਿਊਜ ਸਰਵਿਸ 

 ਤਰਨ ਤਾਰਨ ਦੇ ਪਿੰਡ ਸੰਘਾ ਵਿੱਚ ਇੱਕ ਬੇਹੱਦ ਖ਼ੌਫ਼ਨਾਕ ਅਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਸਾਲੇ ਨੇ ਆਪਣੇ ਹੀ ਜੀਜੇ ‘ਤੇ ਤੇਲ ਪਾ ਕੇ ਉਸ ਨੂੰ ਜਿਉਂਦਾ ਸਾੜ ਦਿੱਤਾ। ਇਹ ਸਾਰੀ ਖ਼ੂਨੀ ਵਾਰਦਾਤ ਉੱਥੇ ਲੱਗੇ ਇੱਕ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਪਿੰਡ ਲੋਪੋਕੇ ਦਾ ਰਹਿਣ ਵਾਲਾ ਲਵਪ੍ਰੀਤ ਸਿੰਘ ਆਪਣੀ ਰੁੱਸ ਕੇ ਪੇਕੇ ਘਰ ਆਈ ਪਤਨੀ ਸੰਦੀਪ ਕੌਰ ਨੂੰ ਮਨਾਉਣ ਲਈ ਸਹੁਰੇ ਪਿੰਡ ਸੰਘਾ ਆਇਆ ਹੋਇਆ ਸੀ।

ਇਸੇ ਦੌਰਾਨ ਘਰੇਲੂ ਕਲੇਸ਼ ਕਾਰਨ ਗੁੱਸੇ ਵਿੱਚ ਆਏ ਉਸ ਦੇ ਸਾਲੇ ਸਾਜਨ ਸਿੰਘ ਨੇ ਲਵਪ੍ਰੀਤ ਸਿੰਘ ‘ਤੇ ਤੇਲ ਪਾ ਕੇ ਅੱਗ ਲਗਾ ਦਿੱਤੀ, ਜਿਸ ਕਾਰਨ ਲਵਪ੍ਰੀਤ ਸਿੰਘ ਦੀ ਦਰਦਨਾਕ ਮੌਤ ਹੋ ਗਈ।ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਮੁਲਜ਼ਮ ਸਾਜਨ ਸਿੰਘ ਖ਼ੁਦ ਵੀ ਅੱਗ ਦੀਆਂ ਲਪਟਾਂ ਕਾਰਨ ਝੁਲਸ ਗਿਆ ਹੈ, ਜਿਸ ਨੂੰ ਪੁਲਿਸ ਨਿਗਰਾਨੀ ਹੇਠ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਸਬੰਧਤ ਥਾਣਾ ਸਦਰ ਦੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਸਾਜਨ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਖ਼ੂਨੀ ਕਾਂਡ ਕਾਰਨ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।ਲਵਪ੍ਰੀਤ ਸਿੰਘ ਵਾਸੀ ਪਿੰਡ ਲੋਪੋਕੇ, ਅੰਮ੍ਰਿਤਸਰ ਆਪਣੀ ਰੁੱਸ ਕੇ ਸਹੁਰੇ ਬੈਠੀ ਪਤਨੀ ਸੰਦੀਪ ਕੌਰ ਨੂੰ ਮਨਾਉਣ ਲਈ ਆਇਆ ਸੀ। ਪਰ ਉਸਨੂੰ ਕੀ ਪਤਾ ਸੀ ਕਿ ਸਹੁਰੇ ਘਰ ਉਸ ਦੀ ਮੌਤ ਉਸਦਾ ਇੰਤਜ਼ਾਰ ਕਰ ਰਹੀ ਹੈ।

ਘਰ ਵਿਚ ਹੋਈ ਬਹਿਸਬਾਜ਼ੀ ਤੋਂ ਬਾਅਦ, ਲਵਪ੍ਰੀਤ ਦੇ ਸਾਲੇ ਸਾਜਨ ਸਿੰਘ ਨੇ ਗੁੱਸੇ ਵਿਚ ਆ ਕੇ ਲਵਪ੍ਰੀਤ ‘ਤੇ ਤੇਲ ਛਿੜਕ ਦਿੱਤਾ ਅਤੇ ਅੱਗ ਲਗਾ ਦਿੱਤੀ। ਅੱਗ ਇੰਨੀ ਭਿਆਨਕ ਸੀ ਕਿ ਲਵਪ੍ਰੀਤ ਸਿੰਘ ਬੁਰੀ ਤਰ੍ਹਾਂ ਝੁਲਸ ਗਿਆ ਅਤੇ ਉਸਦੀ ਮੌਤ ਹੋ ਗਈ।  ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News