





Total views : 5905499







Total views : 5905499ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਹੁਸ਼ਿਆਰਪੁਰ /ਬਾਰਡਰ ਨਿਊਜ ਸਰਵਿਸ
ਕੇਂਦਰੀ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਨੂੰ ਜੇਲ੍ਹ ਅੰਦਰ ਨਸ਼ਾ ਤਸਕਰੀ ਕਰਵਾਉਣ ਦੇ ਗੰਭੀਰ ਦੋਸ਼ਾਂ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜ਼ਿਲ੍ਹਾ ਪੁਲਿਸ ਨੇ ਬੀਤੀ ਦੇਰ ਰਾਤ ਇਹ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਵਿਰੁੱਧ ਥਾਣਾ ਸਿਟੀ ਹੁਸ਼ਿਆਰਪੁਰ ਵਿੱਚ ਮਾਮਲਾ ਦਰਜ ਕੀਤਾ ਹੈ। ਜੇਲ੍ਹ ਵਿੱਚ ਬੰਦ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ (ਵਾਸੀ ਤਲਵੰਡੀ ਸਾਬੋ) ਨੇ ਕੁਝ ਦਿਨ ਪਹਿਲਾਂ ਜੇਲ੍ਹ ਦੇ ਅੰਦਰੋਂ ਹੀ ਇੱਕ ਵੀਡੀਓ ਰਿਕਾਰਡ ਕਰਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਸੀ । ਮੰਨਾ ਨੇ ਵੀਡੀਓ ਵਿੱਚ ਸਿੱਧਾ ਦੋਸ਼ ਲਗਾਇਆ ਸੀ ਕਿ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਉਸ ਨੂੰ ਜੇਲ੍ਹ ਦੇ ਅੰਦਰ ਨਸ਼ਾ ਵੇਚਣ ਅਤੇ ਹੋਰ ਗਲਤ ਕੰਮ ਕਰਨ ਲਈ ਮਜਬੂਰ ਕਰਦੇ ਹਨ ।
ਹਾਈ-ਰਿਸਕ ਕੈਦੀ ਮਨਪ੍ਰੀਤ ਮੰਨਾ ਦੇ ਵੀਡੀਓ ਲੀਕ ਅਤੇ ਨਸ਼ਾ ਤਸਕਰੀ ਦੇ ਖ਼ੁਲਾਸੇ ਤੋਂ ਬਾਅਦ ਪੁਲਿਸ ਦੀ ਵੱਡੀ ਕਾਰਵਾਈ

ਕੈਦੀ ਨੇ ਦੋਸ਼ ਲਾਇਆ ਸੀ ਕਿ ਜਦੋਂ ਉਸ ਨੇ ਜੇਲ੍ਹ ਅੰਦਰ ਨਸ਼ਾ ਵੇਚਣ ਤੋਂ ਮਨ੍ਹਾ ਕੀਤਾ, ਤਾਂ ਡਿਪਟੀ ਸੁਪਰਡੈਂਟ ਅਤੇ ਜੇਲ੍ਹ ਸਟਾਫ਼ ਵੱਲੋਂ ਉਸ ਨੂੰ ਬੁਰੀ ਤਰ੍ਹਾਂ ਪ੍ਰੇਸ਼ਾਨ ਅਤੇ ਪ੍ਰਤਾੜਿਤ ਕੀਤਾ ਗਿਆ। ਵੀਡੀਓ ਵਾਇਰਲ ਹੋਣ ਤੋਂ ਬਾਅਦ ਜੇਲ੍ਹ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਮਾਮਲੇ ਦਾ ਸਖ਼ਤ ਨੋਟਿਸ ਲਿਆ ਸੀ।
ਤੁਰੰਤ ਕਾਰਵਾਈ ਕਰਦੇ ਹੋਏ ਪਹਿਲਾਂ ਜੇਲ੍ਹ ਸੁਪਰਡੈਂਟ ਦਾ ਤਬਾਦਲਾ ਕੀਤਾ ਗਿਆ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਗਈ। ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਉੱਚ ਪੱਧਰੀ ਪੜਤਾਲ ਦੌਰਾਨ ਕੈਦੀ ਵੱਲੋਂ ਲਗਾਏ ਗਏ ਨਸ਼ਾ ਤਸਕਰੀ ਦੇ ਦੋਸ਼ ਸਹੀ ਪਾਏ ਗਏ। ਇਸ ਤੋਂ ਬਾਅਦ ਦੇਰ ਰਾਤ ਪੁਲਿਸ ਨੇ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਨੂੰ ਅਧਿਕਾਰਤ ਤੌਰ ‘ਤੇ ਗ੍ਰਿਫ਼ਤਾਰ ਕਰ ਲਿਆ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਹੁਸ਼ਿਆਰਪੁਰ ਜੇਲ੍ਹ ਸੁਰਖੀਆਂ ਵਿੱਚ ਆਈ ਹੋਵੇ। ਇਸ ਤੋਂ ਪਹਿਲਾਂ ਵੀ ਜੇਲ੍ਹ ਦੇ ਕਈ ਅਧਿਕਾਰੀਆਂ ਅਤੇ ਮੁਲਾਜ਼ਮਾਂ ‘ਤੇ ਕੈਦੀਆਂ ਨਾਲ ਮਿਲੀਭਗਤ ਕਰਕੇ ਜੇਲ੍ਹ ਦੇ ਅੰਦਰ ਮੋਬਾਈਲ ਫ਼ੋਨ ਅਤੇ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਸ ਨੈੱਟਵਰਕ ਵਿੱਚ ਜੇਲ੍ਹ ਦੇ ਹੋਰ ਕਿਹੜੇ-ਕਿਹੜੇ ਕਰਮਚਾਰੀ ਸ਼ਾਮਲ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-