





Total views : 5924555







Total views : 5924555ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਪੱਟੀ /ਬਾਰਡਰ ਨਿਊਜ ਸਰਵਿਸ
ਪੱਟੀ ਸ਼ਹਿਰ ’ਚ 24 ਸਾਲਾ ਨੌਜਵਾਨ ਦੀ ਜ਼ਹਿਰੀਲੀ ਵਸਤੂ ਨਿਗਲਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਜੈਪਾਲ ਸਿੰਘ (24) ਪੁੱਤਰ ਸੁਖਚੈਨ ਸਿੰਘ ਵਾਸੀ ਵਾਰਡ ਨੰਬਰ 13, ਪੱਟੀ ਵਜੋਂ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਅਜੈਪਾਲ ਸਿੰਘ ਨੇ ਆਪਣੇ ਘਰ ਵਿੱਚ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਇਸ ਤੋਂ ਬਾਅਦ ਉਸ ਦੀ ਸਿਹਤ ਅਚਾਨਕ ਵਿਗੜ ਗਈ।
ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਇਲਾਜ ਲਈ ਪੱਟੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਦੇ ਯਤਨਾਂ ਦੇ ਬਾਵਜੂਦ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਪੱਟੀ ਰਵੀਸ਼ੇਰ ਸਿੰਘ ਨੇ ਦੱਸਿਆ ਕਿ ਅਜੈਪਾਲ ਸਿੰਘ, ਜੋ ਇੱਕ ਸੁਨਿਆਰੇ ਦੀ ਦੁਕਾਨ ‘ਤੇ ਕੰਮ ਕਰਦਾ ਸੀ, ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਆਪਣੀ ਮੌਤ ਲਈ ਬਲਵਿੰਦਰ ਸਿੰਘ, ਸੁਖਦੀਪ ਸਿੰਘ, ਸੰਦੀਪ ਸਿੰਘ ਅਤੇ ਗੁਰਇਕਬਾਲ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ।
ਡੀ.ਐਸ.ਪੀ. ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਨੇ ਮ੍ਰਿਤਕ ਦੀ ਮਾਤਾ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਧਾਰਾ 108 ਅਤੇ 3/5 ਬੀ.ਐਨ.ਐਸ. ਤਹਿਤ ਮੁਕੱਦਮਾ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਤਫ਼ਤੀਸ਼ ਦੌਰਾਨ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-