ਵਿਜੀਲੈਂਸ ਦਾ ਵੱਡਾ ਐਕਸ਼ਨ: ਛੋਟਾ ਥਾਂਣੇਦਾਰ (ਏ.ਐਸ.ਆਈ) ਕੁੱਟਮਾਰ ਦੇ ਕੇਸ ‘ਚ ਕਾਰਵਾਈ ਬਦਲੇ 20 ਹਜ਼ਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

4948605
Total views : 5949194

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 
 ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦੁਪਹਿਰ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਏਐਸਆਈ ਬਲਜੀਤ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਏਐਸਆਈ ‘ਤੇ ਕੁੱਟਮਾਰ ਦੇ ਇੱਕ ਮਾਮਲੇ ‘ਚ ਕਾਰਵਾਈ ਕਰਨ ਦੇ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਦਾ ਆਰੋਪ ਹੈ। ਸ਼ਿਕਾਇਤ ਦੀ ਪੁਸ਼ਟੀ ਹੋਣ ਤੋਂ ਬਾਅਦ ਵਿਜੀਲੈਂਸ ਨੇ ਟ੍ਰੈਪ ਲਗਾ ਕੇ ਇਹ ਕਾਰਵਾਈ ਅਮਲ ‘ਚ ਲਿਆਂਦੀ।
ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਸਾਬੋ ਖੇਤਰ ਦੇ ਪਿੰਡ ਬਹਿਮਣ ਜੱਸਾ ਸਿੰਘ ‘ਚ ਕੁਝ ਦਿਨ ਪਹਿਲਾਂ ਦੋ ਧਿਰਾਂ ਵਿਚਾਲੇ ਕੁੱਟਮਾਰ ਹੋਈ ਸੀ। ਇਸ ਮਾਮਲੇ ਦੀ ਜਾਂਚ ਏਐਸਆਈ ਬਲਜੀਤ ਸਿੰਘ ਕਰ ਰਹੇ ਸਨ। ਆਰੋਪ ਹੈ ਕਿ ਉਨ੍ਹਾਂ ਨੇ ਇੱਕ ਧਿਰ ਖ਼ਿਲਾਫ਼ ਮਾਮਲਾ ਦਰਜ ਕਰਨ ਜਾਂ ਕਾਰਵਾਈ ਕਰਨ ਦੇ ਨਾਂ ‘ਤੇ ਦੂਜੀ ਧਿਰ ਤੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ। ਬਾਅਦ ‘ਚ ਸੌਦਾ 20 ਹਜ਼ਾਰ ਰੁਪਏ ‘ਚ ਤੈਅ ਹੋ ਗਿਆ।

Share this News