ਪੰਜਾਬ ਪੁਲਿਸ ‘ਚ ਸੇਵਾ ਨਿਭਾਅ ਰਹੇ 8,200 ਤੋਂ ਵੱਧ ਵੱਖ ਵੱਖ ਅਹਦਿਆਂ ‘ਤੇ ਤਾਇਨਾਤ ਪੁਲਿਸ ਮੁਲਾਜਮ 29 ਸਾਲਾਂ ਤੋ ਘੱਟ ਉਮਰ ‘ਦੇ ਗਭਰੂ

4932293
Total views : 5924932

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਪੰਜਾਬ ਪੁਲਿਸ ਵਿੱਚ ਨੌਜਵਾਨ ਕਰਮਚਾਰੀਆਂ ਦੀ ਵਧਦੀ ਭਾਗੀਦਾਰੀ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ। 29 ਸਾਲ ਤੋਂ ਘੱਟ ਉਮਰ ਦੇ 8,231 ਤੋਂ ਵੱਧ ਪੁਲਿਸ ਮੁਲਾਜਮ ਇਸ ਵੇਲੇ ਕਾਂਸਟੇਬਲ ਤੋਂ ਲੈ ਕੇ ਡੀਐਸਪੀ ਤੱਕ ਵੱਖ-ਵੱਖ ਅਹੁਦਿਆਂ ‘ਤੇ ਸੇਵਾ ਨਿਭਾਅ ਰਹੇ ਹਨ, ਜਿਸ ਨਾਲ ਪੰਜਾਬ ਪੁਲਿਸ ਵਿੱਚ ਨੌਜਵਾਨੀ ਅਤੇ ਤਜਰਬੇ ਦਾ ਸੰਤੁਲਿਤ ਸੁਮੇਲ ਬਇਆ ਹੈ।

ਅੰਕੜਿਆਂ ਅਨੁਸਾਰ 6,666 ਕਾਂਸਟੇਬਲ, 973 ਸੀਨੀਅਰ ਕਾਂਸਟੇਬਲ, 347 ਸਬ-ਇੰਸਪੈਕਟਰ ਅਤੇ 186 ਹੈੱਡ ਕਾਂਸਟੇਬਲ 29 ਸਾਲ ਤੋਂ ਘੱਟ ਉਮਰ ਦੇ ਹਨ

ਇਹ ਨੌਜਵਾਨ ਕਰਮਚਾਰੀ ਆਧੁਨਿਕ ਤਕਨਾਲੋਜੀ ਅਤੇ ਨਵੇਂ ਤਰੀਕਿਆਂ ਦੀ ਵਰਤੋਂ ਕਰਦੇ ਹੋਏ ਅਪਰਾਧ ਅਤੇ ਗੈਂਗ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।

ਹਜਾਰਾਂ ਨੌਜਵਾਨ ਪੁਲਿਸ ਮੁਲਾਜਮ ਫਰੰਟਲਾਈਨ ਫੋਰਸ ਵਜੋਂ ਸੂਬੇ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਪੁਲਿਸ ਦੀ ਅਪਰਾਧ ਨਾਲ ਲੜਨ ਦੀ ਸਮਰੱਥਾ ਨੂੰ ਹਰ ਰੋਜ਼ ਹੋਰ ਮਜ਼ਬੂਤ ਕਰ ਰਹੇ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News