





Total views : 5945812







Total views : 5945812ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਮਜੀਠਾ ਅਧੀਨ ਆਉਂਦੇ ਪਿੰਡ ਜਿਜੇਆਣੀ ਵਿਖੇ ਪਿਉ, ਮਤਰਏ ਭਰਾਵਾਂ ਅਤੇ ਮਤਰੇਈ ਮਾਂ ਵੱਲੋ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖਬਰ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਜੀਠਾ ਦੇ ਨਾਲ ਲੱਗਦੇ ਪਿੰਡ ਜਿਜੇਆਣੀ ਵਿਖੇ ਘਰੇਲੂ ਕਲੇਸ਼ ਦੇ ਚਲਦਿਆਂ ਮਲਕੀਤ ਸਿੰਘ, ਉਸ ਦੀ ਦੂਸਰੀ ਪਤਨੀ ਅਤੇ ਪਤਨੀ ਦੇ ਦੋ ਮੁੰਡਿਆਂ ਵੱਲੋਂ ਆਪਣੇ ਮਤਰਏ ਭਰਾ ਆਕਾਸ਼ਦੀਪ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਤਲ ਤੋਂ ਬਾਅਦ, ਮੁਲਜ਼ਮਾਂ ਨੇ ਲਾਸ਼ ਨੂੰ ਇੱਕ ਨਹਿਰ ਵਿੱਚ ਸੁੱਟ ਦਿੱਤਾ ਅਤੇ ਘਰ ਤੋਂ ਖੂਨ ਦੇ ਧੱਬੇ ਪੂੰਝਣ ਦੀ ਕੋਸ਼ਿਸ਼ ਕੀਤੀ।

ਮ੍ਰਿਤਕ ਦੀ ਪਛਾਣ ਆਕਾਸ਼ਦੀਪ ਸਿੰਘ (26) ਵਜੋਂ ਹੋਈ ਹੈ। ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਮੁਲਜ਼ਮ ਪਿਤਾ ਮਲਕੀਤ ਸਿੰਘ ਅਤੇ ਉਸ ਦੀ ਦੂਜੀ ਪਤਨੀ ਮਨਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ, ਦੋਵੇਂ ਸੌਤੇਲੇ ਪੁੱਤਰ ਜਸ਼ਨਦੀਪ ਸਿੰਘ ਅਤੇ ਗਗਨਦੀਪ ਸਿੰਘ ਫਰਾਰ ਹਨ, ਅਤੇ ਉਨ੍ਹਾਂ ਨੂੰ ਲੱਭਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਡੀਐਸਪੀ ਕਮਲਮੀਤ ਸਿੰਘ ਨੇ ਦੱਸਿਆ ਕਿ ਆਕਾਸ਼ਦੀਪ ਸਿੰਘ ਵੱਖ-ਵੱਖ ਮੁਕੱਦਮਿਆਂ ਵਿਚ ਜੇਲ ਵਿਚ ਬੰਦ ਸੀ ਅਤੇ ਦੋ ਦਿਨ ਪਹਿਲਾਂ ਹੀ ਜ਼ਮਾਨਤ ਤੇ ਬਾਹਰ ਆਇਆ ਸੀ। ਆਕਾਸ਼ਦੀਪ ਸਿੰਘ ਦੀ ਪਤਨੀ ਕਿਰਨਦੀਪ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਪਿਉ ਮਲਕੀਤ ਸਿੰਘ ਅਤੇ ਮਾਂ ਕੁਲਦੀਪ ਕੌਰ ਮਤਰਏ ਭਰਾ ਗੁਰਪ੍ਰੀਤ ਸਿੰਘ, ਜਸ਼ਨਦੀਪ ਸਿੰਘ ਖਿਲਾਫ ਬਣਦੀਆਂ ਘਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਅਤੇ ਮਲਕੀਤ ਸਿੰਘ ਅਤੇ ਕੁਲਦੀਪ ਕੌਰ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਸਰੇ ਦੋ ਮੁਲਜ਼ਮਾਂ ਗੁਰਪ੍ਰੀਤ ਸਿੰਘ ਅਤੇ ਜ਼ਸ਼ਨਦੀਪ ਸਿੰਘ ਦੀ ਭਾਲ ਜਾਰੀ ਹੈ ਉਹ ਵੀ ਜਲਦ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋ ਕਤਲ ਕਰਕੇ ਲਾਸ਼ ਨੂੰ ਖੁਰਦ ਬੁਰਦ ਕਰ ਦਿੱਤਾ ਗਿਆ ਸੀ ਜਿਸ ਦੀ ਇਲਾਕੇ ਵਿਚ ਮੁਸਤੈਦੀ ਨਾਲ ਭਾਲ ਕੀਤੀ ਜਾ ਰਹੀ ਹੈ। ਜਲਦੀ ਲਾਸ਼ ਮਿਲ ਜਾਵੇਗੀ ਅਤੇ ਰਹਿੰਦੇ ਮੁਲਜ਼ਮਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-