ਫਿਰੌਤੀ ਮਾਮਲੇ ’ਚ ਨਾਮਜ਼ਦ ਕੀਤੇ ਜਾਣ ਮਗਰੋਂ ਦੇ ਐੱਸ.ਐੱਚ.ਓ.ਦਾ ਤਬਾਦਲਾ ਕਰਕੇ ਕੀਤਾ ਲਾਈਨ ਹਾਜਰ

4946071
Total views : 5945805

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਹੁਸ਼ਿਆਰਪੁਰ /ਬਾਰਡਰ ਨਿਊਜ ਸਰਵਿਸ 

ਅਮਰੀਕਾ ਦੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ  ਵੱਲੋਂ ਪੰਜਾਬ ਪੁਲੀਸ ਦੇ ਇੱਕ ਐੱਸ.ਐੱਚ.ਓ. ਨੂੰ ਫਿਰੌਤੀ ਮਾਮਲੇ ਵਿੱਚ ਨਾਮਜ਼ਦ ਕੀਤੇ ਜਾਣ ਮਗਰੋਂ ਪੰਜਾਬ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਟਾਂਡਾ ਦੇਐੱਸ.ਐੱਚ.ਓ. ਗੁਰਿੰਦਰਜੀਤ ਸਿੰਘ ਨਾਗਰਾ ਦਾ ਤਬਾਦਲਾ ਕਰ ਦਿੱਤਾ ਹੈ। ਹੁਸ਼ਿਆਰਪੁਰ ਦੇ ਐੱਸ.ਐੱਸ.ਪੀ. ਨੇ ਅੱਜ ਨਾਗਰਾ ਨੂੰ ਪੁਲੀਸ ਸਟੇਸ਼ਨ ਟਾਂਡਾ ਤੋਂ ਬਦਲ ਕੇ ਪੁਲੀਸ ਲਾਈਨ ਹੁਸ਼ਿਆਰਪੁਰ ਵਿਖੇ ਤਾਇਨਾਤ ਕਰ ਦਿੱਤਾ ਹੈ।

ਸੋਸ਼ਲ ਮੀਡੀਆ ’ਤੇ ਇਸ ਫਿਰੌਤੀ ਕੇਸ ਵਿੱਚ ਐੱਸ.ਐੱਚ.ਓ. ਦੇ ਨਾਮ ਦੀ ਗੂੰਜ ਪੈਣ ਮਗਰੋਂ ਵਿਭਾਗ ਵੱਲੋਂ ਤੁਰੰਤ ਨਾਗਰਾ ਨੂੰ ਟਰਾਂਸਫ਼ਰ ਕਰਨ ਦਾ ਫ਼ੈਸਲਾ ਲਿਆ ਗਿਆ।

ਦੂਜੇ ਪਾਸੇ, ਪੰਜਾਬ ਪੁਲੀਸ ਨੇ ਇਸ ਸੰਵੇਦਨਸ਼ੀਲ ਮਾਮਲੇ ਦੀ ਪੜਤਾਲ ਦੇ ਹੁਕਮ ਵੀ ਜਾਰੀ ਕਰ ਦਿੱਤੇ ਹਨ। ਜਲੰਧਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ  ਨੇ ਜਲੰਧਰ ਦਿਹਾਤੀ ਦੇ ਪੁਲੀਸ ਸੁਪਰਡੈਂਟ (ਜਾਂਚ) ਨੂੰ ਇਸ ਪੂਰੇ ਮਾਮਲੇ ਦੀ ਜਾਂਚ ਸੌਂਪੀ ਹੈ।

ਸਾਹਮਣੇ ਆਈਆਂ ਰਿਪੋਰਟਾਂ ਮੁਤਾਬਕ ਅਮਰੀਕੀ ਜਾਂਚ ਏਜੰਸੀ  ਵੱਲੋਂ ਆਪ੍ਰੇਸ਼ਨਲ ਹਾਰਡਬਾਲ ਤਹਿਤ ਵਸੂਲੀ ਨਾਲ ਸਬੰਧਤ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਿਸ ਵਿਚ ਕਥਿਤ ਤੌਰ ‘ਤੇ ਇੰਸਪੈਕਟਰ ਨਾਗਰਾ ਦਾ ਨਾਂ ਸ਼ਾਮਲ ਹੋਣ ਦੀ ਗੱਲ ਕਹੀ ਗਈ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News