ਪ੍ਰਾਇਮਰੀ ਸਿੱਖਿਆ ਦੀ ਗੱਡੀ ਲੀਹੋਂ ਲੱਥੀ-ਬੀ ਪੀ ਈ ਓ ਦੀਆਂ ਕੁੱਲ 228 ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ 107 ਅਸਾਮੀਆਂ ਖ਼ਾਲੀ

4920614
Total views : 5906851

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਬਾਰਡਰ ਨਿਊਜ ਸਰਵਿਸ

ਪੰਜਾਬ ਦੇ ਪ੍ਰਾਇਮਰੀ ਸਿੱਖਿਆ ਪ੍ਰਬੰਧ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ (ਬੀ ਪੀ ਈ ਓ) ਦੀਆਂ ਵੱਡੀ ਗਿਣਤੀ ਵਿੱਚ ਖ਼ਾਲੀ ਪਈਆਂ ਅਸਾਮੀਆਂ ਨੇ ਚਿੰਤਾ ਵਧਾ ਦਿੱਤੀ ਹੈ। ਸਾਹਮਣੇ ਆਏ ਅੰਕੜਿਆਂ ਅਨੁਸਾਰ ਸੂਬੇ ਵਿੱਚ ਬੀ ਪੀ ਈ ਓ ਦੀਆਂ ਕੁੱਲ 228 ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ 107 ਅਸਾਮੀਆਂ ਖ਼ਾਲੀ ਪਈਆਂ ਹਨ, ਜੋ ਕੁੱਲ ਅਸਾਮੀਆਂ ਦਾ 46.93 ਫ਼ੀਸਦੀ ਬਣਦਾ ਹੈ। ਇਸ ਕਾਰਨ ਪ੍ਰਾਇਮਰੀ ਸਿੱਖਿਆ ਨਾਲ ਸਬੰਧਤ ਪ੍ਰਸ਼ਾਸਨਿਕ ਕੰਮਕਾਜ ਅਤੇ ਸਕੂਲਾਂ ਦੀ ਨਿਗਰਾਨੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ।

ਪ੍ਰਾਪਤ ਵੇਰਵਿਆਂ ਮੁਤਾਬਕ ਮਾਨਸਾ ਅਤੇ ਰੂਪਨਗਰ (ਰੋਪੜ) ਜ਼ਿਲ੍ਹਿਆਂ ਵਿੱਚ ਬੀ ਪੀ ਈ ਓ ਦੀਆਂ ਸਾਰੀਆਂ ਮਨਜ਼ੂਰਸ਼ੁਦਾ ਅਸਾਮੀਆਂ ਖ਼ਾਲੀ ਪਈਆਂ ਹਨ।

ਮਾਨਸਾ ਵਿੱਚ 5 ਅਤੇ ਰੂਪਨਗਰ ਵਿੱਚ 10 ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ ਇੱਕ ਵੀ ਅਹੁਦਾ ਭਰਿਆ ਨਹੀਂ ਗਿਆ ਹੈ। ਹੁਸ਼ਿਆਰਪੁਰ ਵਿੱਚ 21 ਵਿੱਚੋਂ 19, ਬਠਿੰਡਾ ਵਿੱਚ 7 ਵਿੱਚੋਂ 6 ਅਤੇ ਸੰਗਰੂਰ ਵਿੱਚ 9 ਵਿੱਚੋਂ 7 ਅਸਾਮੀਆਂ ਖ਼ਾਲੀ ਹਨ। ਇਸੇ ਤਰ੍ਹਾਂ ਸ਼ਹੀਦ ਭਗਤ ਸਿੰਘ ਨਗਰ (ਐੱਸ ਬੀ ਐੱਸ ਨਗਰ) ਵਿੱਚ 71.43 ਫ਼ੀਸਦੀ ਅਤੇ ਕਪੂਰਥਲਾ ਤੇ ਮਾਲੇਰਕੋਟਲਾ ਵਿੱਚ 66.67 ਫ਼ੀਸਦੀ ਅਸਾਮੀਆਂ ਖ਼ਾਲੀ ਦਰਜ ਕੀਤੀਆਂ ਗਈਆਂ ਹਨ।

ਦੂਜੇ ਪਾਸੇ ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਉਹ ਜ਼ਿਲ੍ਹੇ ਹਨ, ਜਿੱਥੇ ਬੀ ਪੀ ਈ ਓ ਦੀਆਂ ਸਾਰੀਆਂ ਮਨਜ਼ੂਰਸ਼ੁਦਾ ਅਸਾਮੀਆਂ ਭਰੀਆਂ ਹੋਈਆਂ ਹਨ। ਪਟਿਆਲਾ, ਤਰਨ ਤਾਰਨ, ਫ਼ਾਜ਼ਿਲਕਾ ਅਤੇ ਫ਼ਰੀਦਕੋਟ ਵਿੱਚ ਵੀ ਖ਼ਾਲੀ ਅਸਾਮੀਆਂ ਦੀ ਗਿਣਤੀ ਬਹੁਤ ਘੱਟ ਹੈ।ਸਿੱਖਿਆ ਮਾਹਿਰਾਂ ਦਾ ਮੰਨਣਾ ਹੈ ਕਿ ਬੀ ਪੀ ਈ ਓ ਸਕੂਲਾਂ ਦੀ ਨਿਗਰਾਨੀ, ਅਧਿਆਪਕਾਂ ਦੇ ਸੇਵਾ ਰਿਕਾਰਡ, ਤਨਖ਼ਾਹਾਂ, ਮੈਡੀਕਲ ਬਿੱਲਾਂ ਅਤੇ ਸਿੱਖਿਆ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਜਿਹੇ ਵਿੱਚ ਅੱਧੇ ਦੇ ਕਰੀਬ ਅਹੁਦੇ ਖ਼ਾਲੀ ਹੋਣ ਨਾਲ ਪ੍ਰਾਇਮਰੀ ਸਿੱਖਿਆ ਪ੍ਰਬੰਧ ਉੱਤੇ ਸਿੱਧਾ ਅਸਰ ਪੈ ਸਕਦਾ ਹੈ।ਖਬਰ ਨੂੰ ਵੱਧ ਤੋ ਵੱਧ ਅੱੱਗੇ ਸ਼ੇਅਰ ਕਰੋ-

Share this News