





Total views : 5945774







Total views : 5945774ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ ਬਾਰਡਰ ਨਿਊਜ ਸਰਵਿਸ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਲਾਨ ਕੀਤਾ ਹੈ ਕਿ 14 ਜੁਲਾਈ ਸ਼ਾਮ 6 ਵਜੇ ਸਤਲੁਜ ਦਰਿਆ ਦੇ ਕੰਢੇ ਹਰੀਕੇ ਪੱਤਣ ਵਿਖੇ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੀਤੇ ਦੌਰ ਦੌਰਾਨ ਪੁਲਿਸ ਕਾਰਵਾਈਆਂ ਵਿੱਚ ਮਾਰੇ ਗਏ ਬੇਕਸੂਰ ਲੋਕਾਂ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣ ਦੀ ਅਰਦਾਸ ਕੀਤੀ ਜਾਵੇਗੀ।
ਜਥੇਦਾਰ ਗੜਗੱਜ ਨੇ ਕਿਹਾ ਕਿ ਕਈ ਪੀੜਤ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਸਮੂਹ ਪੀੜਤ ਪਰਿਵਾਰਾਂ, ਮਨੁੱਖੀ ਅਧਿਕਾਰ ਕਾਰਕੁਨਾਂ, ਵਕੀਲਾਂ ਅਤੇ ਹੋਰ ਸਬੰਧਤ ਵਿਅਕਤੀਆਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜਿਨ੍ਹਾਂ ਮਾਮਲਿਆਂ ਵਿੱਚ ਅਦਾਲਤਾਂ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਸਜ਼ਾਵਾਂ ਸੁਣਾਈਆਂ ਗਈਆਂ ਹਨ, ਉਨ੍ਹਾਂ ਦੇ ਪਰਿਵਾਰ ਵੀ ਸਮਾਗਮ ਵਿੱਚ ਪਹੁੰਚਣ।
ਉਨ੍ਹਾਂ ਦੱਸਿਆ ਕਿ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਇਸ ਦੌਰਾਨ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕਰਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ, ਗੁਰਬਾਣੀ ਕੀਰਤਨ ਅਤੇ ਅਰਦਾਸ ਕੀਤੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱੱਗੇ ਸ਼ੇਅਰ ਕਰੋ-
