





Total views : 5908896







Total views : 5908896ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਦਰ ਥਾਣਾ, ਮੋਰਿੰਡਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਵਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਚਤਾਮਲਾ, ਤਹਿਸੀਲ ਮੋਰਿੰਡਾ, ਜ਼ਿਲ੍ਹਾ ਰੋਪੜ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ। ਉਸ ਦੇ ਸਵਰਗੀ ਪਿਤਾ ਨੇ ਵਕਫ਼ ਬੋਰਡ ਤੋਂ 99 ਸਾਲਾਂ ਦੀ ਲੀਜ਼ ‘ਤੇ ਲਗਭਗ 6 ਏਕੜ ਜ਼ਮੀਨ ਲਈ ਸੀ, ਜਿਸ ‘ਤੇ ਹੁਣ ਉਹ ਖੇਤੀ ਕਰ ਰਿਹਾ ਹੈ। ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਦੂਜੀ ਧਿਰ ਦੇ ਤੇਜਪਾਲ ਸਿੰਘ ਨੇ ਇਸ ਜ਼ਮੀਨ ਦੇ ਇੱਕ ਹਿੱਸੇ ‘ਤੇ ਜ਼ਬਰਦਸਤੀ ਖੇਤੀ ਕਰ ਲਈ ਅਤੇ ਦੋ ਏਕੜ ਮੱਕੀ ਦੀ ਫ਼ਸਲ ਬਰਬਾਦ ਕਰ ਦਿੱਤੀ।
ਇਸ ਸਬੰਧੀ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਦਰਜ ਕਰਵਾਈ ਸੀ। ਪਰ ਪੁਲਿਸ ਨੇ ਦੂਜੀ ਧਿਰ ਤੇਜਪਾਲ ਸਿੰਘ ਦੀ ਅਰਜ਼ੀ ‘ਤੇ ਕਾਰਵਾਈ ਕਰਦਿਆਂ ਸ਼ਿਕਾਇਤਕਰਤਾ ਅਤੇ ਉਸ ਦੀ ਮਾਂ ਵਿਰੁੱਧ ਹੀ ਮਾਮਲਾ ਦਰਜ ਕਰ ਦਿੱਤਾ। ਇਸ ਮਾਮਲੇ ਦੀ ਜਾਂਚ ਮੁਲਜ਼ਮ ਏ.ਐਸ.ਆਈ. ਅਵਤਾਰ ਸਿੰਘ ਵੱਲੋਂ ਕੀਤੀ ਜਾ ਰਹੀ ਸੀ।
ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਅਵਤਾਰ ਸਿੰਘ ਨੇ ਕੇਸ ਵਿੱਚੋਂ ਸ਼ਿਕਾਇਤਕਰਤਾ ਦੀ ਮਾਂ ਦਾ ਨਾਮ ਕੱਢਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬੇਨਤੀ ਕਰਨ ‘ਤੇ ਏ.ਐਸ.ਆਈ. ਅਵਤਾਰ ਸਿੰਘ 35,000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ। ਉਸ ਨੇ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਲਏ ਸਨ ਅਤੇ ਬਾਕੀ ਰਹਿੰਦੇ 30,000 ਰੁਪਏ ਦੇਣ ਲਈ ਕਿਹਾ ਸੀ।
ਸ਼ਿਕਾਇਤਕਰਤਾ ਰਿਸ਼ਵਤ ਦੀ ਬਾਕੀ ਰਕਮ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ, ਐਸ.ਏ.ਐਸ. ਨਗਰ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਐਸ.ਏ.ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-