





Total views : 5945682







Total views : 5945682ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਥਾਣਾ ਗੇਟ ਹਕੀਮਾਂ ਦੀ ਪੁਲਿਸ ਵੱਲੋਂ ਮਿਲੀ ਪੁਖਤਾ ਇਤਲਾਹ ਤੇ ਕੁਲਦੀਪ ਸਿੰਘ ਉਰਫ਼ ਚੌਹਾਨ ਅਤੇ ਉਸਦਾ ਲੜਕਾ ਲਵ, ਵਾਸੀ ਗਲੀ ਨੰਬਰ 3, ਅੰਨਗੜ੍ਹ, ਨੇ ਆਪਣੇ ਘਰ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਨਸ਼ਾ ਛੁਡਾਊ ਕੇਂਦਰ ਚਲਾ ਰੱਖਿਆ ਹੈ। ਇਤਲਾਹ ਅਨੁਸਾਰ ਉਕਤ ਕੇਂਦਰ ਵਿਚ ਕਰੀਬ 43 ਵਿਅਕਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਬੰਦ ਕਰਕੇ ਰੱਖਿਆ ਗਿਆ ਸੀ, ਜਦਕਿ ਉੱਥੇ ਕਿਸੇ ਵੀ ਤਰ੍ਹਾਂ ਦੀ ਲੋੜੀਂਦੀ ਮੈਡੀਕਲ ਸਹੂਲਤ ਉਪਲਬਧ ਨਹੀਂ ਸੀ।ਜਿਸ ਸਬੰਧੀ ਜਾਣਕਾਰੀ ਦੇਦਿਆਂ ਏ.ਡੀ.ਸੀ.ਪੀ ਸ: ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ

ਇਸ ਗੈਰ-ਕਾਨੂੰਨੀ ਗਤੀਵਿਧੀ ਵਿਚ ਸਿਮਰਨਜੀਤ ਸਿੰਘ, ਜਸ਼ਪਾਲ ਸਿੰਘ, ਅਮਨਦੀਪ ਸਿੰਘ, ਸ਼ਮਸ਼ੇਰ ਸਿੰਘ ਅਤੇ ਕਰਮਜੀਤ ਸਿੰਘ ਉਰਫ਼ ਬੌਬੀ ਵੀ ਸ਼ਾਮਲ ਸਨ, ਜਿਨ੍ਹਾਂ ਨੂੰ ਤਨਖ਼ਾਹ ‘ਤੇ ਰੱਖ ਕੇ ਕੇਂਦਰ ਚਲਾਇਆ ਜਾ ਰਿਹਾ ਸੀ।ਇਸ ਸੂਚਨਾ ਦੇ ਆਧਾਰ ‘ਤੇ ਏ.ਐਸ.ਆਈ. ਗੁਰਪ੍ਰੀਤ ਸਿੰਘ, ਚੌਕੀ ਅੰਨਗੜ੍ਹ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ।
ਇਸ ਉਪਰੰਤ ਏ.ਐਸ.ਆਈ. ਗੁਰਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਅਤੇ ਸਿਹਤ ਵਿਭਾਗ ਦੀ ਟੀਮ ਨਾਲ ਤੁਰੰਤ ਰੇਡ ਕਰਕੇ ਮੌਕੇ ਤੋਂ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੇ ਨਾਲ ਹੀ ਉੱਥੇ ਮੌਜੂਦ 43 ਵਿਅਕਤੀਆਂ ਨੂੰ ਸੁਰੱਖਿਅਤ ਰੈਸਕਿਊ ਕਰਕੇ ਸਿਹਤ ਵਿਭਾਗ ਦੀ ਨਿਗਰਾਨੀ ਹੇਠ ਸਵਾਮੀ ਵਿਵੇਕਾਨੰਦ ਡੀ-ਐਡਿਕਸ਼ਨ ਸੈਂਟਰ, ਅੰਮ੍ਰਿਤਸਰ ਵਿਚ ਦਾਖਲ ਕਰਵਾਇਆ ਗਿਆ।ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਇਸ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਨਾਲ ਸਬੰਧਤ ਹੋਰ ਤੱਥਾਂ ਦੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-