ਤਰਨ ਤਾਰਨ ਨੇੜੇ ਦੋ ਮਾਸੂਮਾਂ ਨੇ ਵਾਰੀ-ਵਾਰੀ ਤੋੜਿਆ ਦਮ-ਇਲਾਕੇ ਵਿਚ ਸੋਗ ਦੀ ਲਹਿਰ

4922390
Total views : 5909544

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ /ਬਾਰਡਰ ਨਿਊਜ ਸਰਵਿਸ 

 ਤਰਨਤਾਰਨ ਜ਼ਿਲ੍ਹੇ ਦੇ ਪਿੰਡ ਰਾਣੀਵਲਾਹ  ਤੋਂ ਇਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਜਿਥੇ ਦੋ ਮਾਸੂਮ ਬੱਚਿਆ ਦੀ ਹਾਲਤ ਵਿਗੜਨ ਕਾਰਨ ਵਾਰੀ ਮੌਤ ਹੋ ਗਈ।  ਜਿਸ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਖਾਣਾ ਖਾਣ ਮਗਰੋਂ ਵਿਗੜੀ ਪਰਿਵਾਰ ਦੀ ਸਿਹਤ; ਦੋ ਮਾਸੂਮਾਂ ਨੇ ਵਾਰੀ-ਵਾਰੀ ਤੋੜਿਆ ਦਮ, ਇਲਾਕੇ ’ਚ ਸੋਗ

ਮ੍ਰਿਤਕ ਬੱਚਿਆਂ ਦੀ ਪਹਿਚਾਣ ਗੁਰਨਿਸ਼ਾਨ ਸਿੰਘ(7) ਅਤੇ ਗੁਰਦਾਨ ਸਿੰਘ ਦੋਵੇਂ ਪੁੱਤਰ ਸੁਰਜੀਤ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੋਵੇਂ ਬੱਚਿਆਂ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ 13 ਜੁਲਾਈ ਦੀ ਰਾਤ ਪਰਿਵਾਰ ਨੇ ਘਰ ’ਚ ਤਿਆਰ ਕੀਤਾ ਖਾਣਾ ਖਾਧਾ ਸੀ, ਜਿਸ ਤੋਂ ਕੁਝ ਸਮੇਂ ਬਾਅਦ ਪਰਿਵਾਰ ਦੇ ਮੈਂਬਰਾਂ ਦੀ ਸਿਹਤ ਅਚਾਨਕ ਵਿਗੜ ਗਈ। ਪਰਿਵਾਰ ਵੱਲੋਂ ਮੁੱਢਲੇ ਤੌਰ ’ਤੇ ਦਵਾਈ ਲਈ ਗਈ ਪਰ ਦੋਵਾਂ ਬੱਚਿਆਂ ਦੀ ਹਾਲਤ ’ਚ ਕੋਈ ਸੁਧਾਰ ਨਾ ਆਉਣ ਕਾਰਨ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।

ਸੂਚਨਾ ਮਿਲਦੇ ਹੀ ਚੋਹਲਾ ਸਾਹਿਬ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਘਟਨਾ ਦੇ ਹਰ ਪੱਖ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।

ਇਸ ਦਰਦਨਾਕ ਘਟਨਾ ਕਾਰਨ ਪਿੰਡ ਰਾਣੀਵਲਾਹ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਗਹਿਰਾ ਦੁੱਖ ਅਤੇ ਸੋਗ ਦਾ ਮਾਹੌਲ ਹੈ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ ਵਿਚ ਲੋਕ ਪਹੁੰਚ ਰਹੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News