





Total views : 5945680







Total views : 5945680ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੈਬਰ ਪਾਰਲੀਮੈਟ ਚਰਨਜੀਤ ਸਿੰਘ ਚੰਨੀ ਨੇ ਪਾਰਟੀ ਦੇ ਅੰਦਰੂਨੀ ਹਾਲਾਤ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ। ਦਿੱਲੀ ਵਿੱਚ ਪਾਰਟੀ ਹਾਈਕਮਾਂਡ ਦੇ ਨਾਲ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਪਾਰਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਨਾਰਾਜ਼ਗੀ ਜਾਂ ਗੁੱਟਬਾਜ਼ੀ ਦੀਆਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਪਾਰਟੀ ਅੰਦਰ ਸਭ ਕੁਝ ਬਿਲਕੁਲ ਠੀਕ-ਠਾਕ ਚੱਲ ਰਿਹਾ ਹੈ।
ਬੈਠਕ ਤੋਂ ਬਾਅਦ ਜਿਉਂ ਹੀ ਚਰਨਜੀਤ ਸਿੰਘ ਚੰਨੀ ਬਾਹਰ ਆਏ, ਤਾਂ ਉਨ੍ਹਾਂ ਨੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ, “ਕਾਂਗਰਸ ਵਿੱਚ ਕੋਈ ਮਤਭੇਦ ਨਹੀਂ ਹੈ। ਪਾਰਟੀ ਹਾਈਕਮਾਨ ਵੱਲੋਂ ਜੋ ਵੀ ਫ਼ੈਸਲਾ ਲਿਆ ਜਾਵੇਗਾ, ਉਹ ਸਾਨੂੰ ਸਿਰ-ਮੱਥੇ ਪ੍ਰਵਾਨ ਹੈ।” ਉਨ੍ਹਾਂ ਨੇ ਹਾਈਕਮਾਨ ਦੀ ਸਰਵਉੱਚਤਾ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਲੀਡਰਸ਼ਿਪ ਜੋ ਵੀ ਨਿਰਣਾ ਲਵੇਗੀ, ਅਸੀਂ ਸਾਰੇ ਉਸ ਨੂੰ ਪੂਰੀ ਤਰ੍ਹਾਂ ਸਵੀਕਾਰ ਕਰਾਂਗੇ ਅਤੇ ਪਾਰਟੀ ਦੇ ਹਿੱਤ ਵਿੱਚ ਮਿਲ ਕੇ ਕੰਮ ਕਰਾਂਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
