ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

4922889
Total views : 5910421

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ 5.557 ਕਿਲੋਗ੍ਰਾਮ ਹੈਰੋਇਨ ਅਤੇ ਦੋ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ ਸੰਧੂ (30) ਵਾਸੀ ਰਾਮਬਾਗਅੰਮ੍ਰਿਤਸਰਸੁਨੀਲ ਸਰੋਜ (40), ਵਾਸੀ ਖਾਈ ਮੁਹੱਲਾਅੰਮ੍ਰਿਤਸਰਹਰਵਿੰਦਰ ਸਿੰਘ ਉਰਫ਼ ਚਮਕੌਰ (32) ਅਤੇ ਵੰਸ਼ ਸਿੰਘ (40), ਦੋਵੇਂ ਵਾਸੀ ਪਿੰਡ ਛੀਦਾਂਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਅਕਾਸ਼ ਸੰਧੂਸੁਨੀਲ ਸਰੋਜ ਅਤੇ ਹਰਵਿੰਦਰ ਉਰਫ਼ ਚਮਕੌਰ ਆਦਤਨ ਅਪਰਾਧੀ ਹਨ ਜਿਨ੍ਹਾਂ ਵਿਰੁੱਧ ਪਹਿਲਾਂ ਹੀ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਹਨ।ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾਪੁਲਿਸ ਟੀਮ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਖੇਤਰ ਵਿੱਚ ਅਪਰਾਧਿਕ ਤੱਤਾਂ ਨੂੰ ਡਿਲੀਵਰ ਕਰਨ ਲਈ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਅਧਾਰ ਤੇ ਕਾਰਵਾਈ ਕਰਦਿਆਂਪੁਲਿਸ ਟੀਮਾਂ ਨੇ ਪਹਿਲਾਂ ਦੋਸ਼ੀ ਆਕਾਸ਼ ਸੰਧੂ ਨੂੰ 192 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਜਦੋਂ ਕਿ ਉਸਦੇ ਖੁਲਾਸੇ ਦੇ ਆਧਾਰ ਤੇ ਹੋਰ 776 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨਦੋਸ਼ੀ ਆਕਾਸ਼ ਸੰਧੂ ਨੇ ਖੁਲਾਸਾ ਕੀਤਾ ਕਿ ਉਸਨੇ ਇਹ ਹੈਰੋਇਨ ਦੋਸ਼ੀ ਸੁਨੀਲ ਸਰੋਜ ਤੋਂ ਪ੍ਰਾਪਤ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਸ਼ੀ ਸੁਨੀਲ ਸਰੋਜ ਨੂੰ 4.589 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ।

ਸੀਪੀ ਨੇ ਦੱਸਿਆ ਕਿ ਜਾਂਚ ਦੌਰਾਨਪੁਲਿਸ ਟੀਮਾਂ ਨੇ ਦੋ ਹੋਰ ਮੁਲਜ਼ਮਾਂਹਰਵਿੰਦਰ ਸਿੰਘ ਉਰਫ਼ ਚਮਕੌਰ ਅਤੇ ਵੰਸ਼ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਪਿਸਤੌਲ ਬਰਾਮਦ ਕੀਤੇ।ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਹਰਵਿੰਦਰ ਉਰਫ਼ ਚਮਕੌਰ ਥਾਣਾ ਛੇਹਰਟਾ ਵਿਖੇ ਦਰਜ ਵਪਾਰਕ ਮਾਤਰਾ ਵਿੱਚ ਹੈਰੋਇਨ ਦੀ ਬਰਾਮਦਗੀ ਸਬੰਧੀ ਇੱਕ ਕੇਸ ਵਿੱਚ ਵੀ ਲੋੜੀਂਦਾ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਗ੍ਰਿਫ਼ਤਾਰ ਮੁਲਜ਼ਮ ਹਰਵਿੰਦਰ ਉਰਫ਼ ਚਮਕੌਰ ਅਤੇ ਵੰਸ਼ ਸਿੰਘ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਇੱਕੋ ਪਿੰਡ ਦੇ ਵਸਨੀਕ ਹਨ ਜੋ ਸਰਹੱਦ ਪਾਰੋਂ ਨਾਰਕੋ ਅਤੇ ਹਥਿਆਰ ਤਸਕਰੀ ਸਬੰਧੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਵਿੱਚ ਉਨ੍ਹਾਂ ਦੀ ਰਣਨੀਤਕ ਭੂਮਿਕਾ ਨੂੰ ਦਰਸਾਉਂਦਾ ਹੈ।

ਇਸ ਸਬੰਧੀਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ ਜਿਹਨਾਂ ਵਿੱਚੋਂ ਪਹਿਲਾ ਕੇਸ ਐਫਆਈਆਰ ਨੰਬਰ 200 ਮਿਤੀ 04.07.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਧੀਨ ਥਾਣਾ ਇਸਲਾਮਾਬਾਦ ਵਿਖੇ ਅਤੇ ਦੂਜਾ ਕੇਸ ਐਫਆਈਆਰ ਨੰਬਰ 154 ਮਿਤੀ 08.07.2026 ਨੂੰ ਆਰਮਜ਼ ਐਕਟ ਦੀ ਧਾਰਾ 25(6,7,8) ਅਧੀਨ ਥਾਣਾ ਛੇਹਰਟਾ ਵਿਖੇ ਦਰਜ ਕੀਤਾ ਗਿਆ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News