4 ਕਰੋੜ ਰੁਪਏ ਦੀ ਫਿਰੌਤੀ ਮਾਮਲੇ ‘ਚ ਪੁਲਿਸ ਨੇ ਸਾਬਕਾ ਐਸ.ਐਚ.ਓ ਨੂੰ ਕੀਤਾ ਗ੍ਰਿਫਤਾਰ ! ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

4922899
Total views : 5910462

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਹੁਸ਼ਿਆਰਪੁਰ/ਬਾਰਡਰ ਨਿਊਜ ਸਰਵਿਸ 

ਪੁਲਿਸ ਨੇ ਪੰਜਾਬ ਦੇ ਹੁਸ਼ਿਆਰਪੁਰ ਦੇ ਟਾਂਡਾ ਪੁਲਿਸ ਸਟੇਸ਼ਨ ਦੇ ਸਾਬਕਾ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਾਗਰਾ ‘ਤੇ ਐਫਬੀਆਈ ਦੇ ਆਪ੍ਰੇਸ਼ਨ ਹਾਰਡਬਾਲ ਦੌਰਾਨ ਅਮਰੀਕਾ ਦੇ ਇੱਕ ਪਰਿਵਾਰ ਤੋਂ 4 ਕਰੋੜ ਰੁਪਏ ਮੰਗਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਉਸ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਐਸਐਚਓ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਟਾਂਡਾ ਉੜਮੁੜ ਦੇ ਸਾਬਕਾ ਥਾਣਾ ਮੁੱਖੀ  ਗੁਰਜਿੰਦਰਜੀਤ ਸਿੰਘ ਨਾਗਰਾ ਨੂੰ ਅੱਜ ਦਸੂਹਾ ਸਿਵਲ ਕੋਰਟ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਨਾਗਰਾ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।

ਦੋਸ਼ ਹੈ ਕਿ ਟਾਂਡਾ ਉੜਮੁੜ ਦੇ ਪਿੰਡ ਮਿਆਣੀ ਦੇ ਬਲਵਿੰਦਰ ਸਿੰਘ ਕਤਲ ਕੇਸ ਵਿਚ ਨਾਮਜ਼ਦ ਵਿਅਕਤੀਆਂ ਨੂੰ ਕੇਸ ਵਿਚੋਂ ਬਾਹਰ ਕੱਢਣ ਦੇ ਨਾਂਅ ‘ਤੇ ਲਗਭਗ 4 ਕਰੋੜ ਰੁਪਏ ਦੀ ਜ਼ਬਰੀ ਵਸੂਲੀ ਕੀਤੀ ਗਈ। ਜਾਂਚ ਤੋਂ ਬਾਅਦ ਨਾਗਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਐਫ.ਆਈ.ਆਰ. ਨੰਬਰ 20 ਮਿਤੀ 16.01.2026, ਥਾਣਾ ਟਾਂਡਾ, ਹੁਸ਼ਿਆਰਪੁਰ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 13 ਅਤੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 308 ਤਹਿਤ ਦੋਸ਼ੀ ਨਾਮਜ਼ਦ ਕੀਤਾ ਗਿਆ ਹੈ।ਉੱਧਰ, ਨਾਗਰਾ ਦੇ ਵਕੀਲ ਸੰਦੀਪ ਸ਼ਰਮਾ ਨੇ ਅਦਾਲਤ ਵਿਚ ਦਲੀਲ ਦਿੱਤੀ ਕਿ ਉਨ੍ਹਾਂ ਦੇ ਮੁਅੱਕਲ ਨੂੰ ਬਿਨਾਂ ਠੋਸ ਸਬੂਤਾਂ ਅਤੇ ਤੱਥਾਂ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News