





Total views : 5945672







Total views : 5945672ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਅੰਮ੍ਰਿਤਸਰ ਦੇ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪੁਲਿਸ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਆਮ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਆਪ ਧਿਆਨ ਨਾਲ ਸੁਣਿਆ , ਇਸ ਦੌਰਾਨ ਆਏ ਜ਼ਿਆਦਾਤਰ ਮਾਮਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ, ਜਦਕਿ ਬਾਕੀ ਰਹਿੰਦੇ ਮਾਮਲਿਆਂ ਦੇ ਜਲਦ ਅਤੇ ਨਿਰਪੱਖ ਹੱਲ ਲਈ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ।
ਐਸ.ਐਸ.ਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਲੋਕਾਂ ਦੀ ਸੁਰੱਖਿਆ, ਭਰੋਸੇ ਅਤੇ ਬਿਹਤਰ ਸੇਵਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ , ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਪੁਲਿਸ ਦੀ ਪਹਿਲ ਹੈ ਅਤੇ ਹਰ ਫ਼ਰਿਆਦੀ ਨੂੰ ਇਨਸਾਫ਼ ਦਿਵਾਉਣ ਲਈ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ , ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸਮੱਸਿਆ ਜਾਂ ਸ਼ਿਕਾਇਤ ਸਬੰਧੀ ਬਿਨਾਂ ਕਿਸੇ ਝਿਜਕ ਦੇ ਪੁਲਿਸ ਨਾਲ ਸੰਪਰਕ ਕਰਨ, ਤਾਂ ਜੋ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਕੀਤਾ ਜਾ ਸਕੇ । ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
