ਅੰਮ੍ਰਿਤਸਰ ਪੁਲਿਸ ਨੇ ਸ਼ਹਿਰ ‘ਚ ਕੀਤੀ ਸਖਤ ਨਾਕਬੰਦੀ ! ਅਹਿਮ ਸਥਾਨਾਂ ‘ਤੇ ਨਾਕੇ ਲਗਾਕੇ ਵਾਹਨਾਂ ਦੀ ਕੀਤੀ ਚੈਕਿੰਗ

4923437
Total views : 5911218

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬੀ.ਐਨ.ਈ ਬਿਊਰੋ 

ਅੱਜ  ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ, ਮੁੱਖ ਚੌਰਾਹਿਆਂ ਅਤੇ ਐਂਟਰੀ/ਐਗਜ਼ਿਟ ਪੁਆਇੰਟਾਂ ‘ਤੇ ਸਖ਼ਤ ਨਾਕਾਬੰਦੀ ਕਰਕੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।


ਇਸ ਦੌਰਾਨ ਪੁਲਿਸ ਦੇ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਥਾਣਾ ਮੁਖੀਆਂ, ਪੀ.ਸੀ.ਆਰ. ਟੀਮਾਂ, ਕਿਊ.ਆਰ.ਟੀ. ਅਤੇ ਹੋਰ ਪੁਲਿਸ ਕਰਮਚਾਰੀਆਂ ਵੱਲੋਂ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਸ਼ੱਕੀ ਵਿਅਕਤੀਆਂ ਦੀ ਪਛਾਣ ਦੀ ਤਸਦੀਕ ਕੀਤੀ ਗਈ ਅਤੇ ਸ਼ੱਕੀ ਵਾਹਨਾਂ ਦੀ ਵੀ ਗਹਿਰਾਈ ਨਾਲ ਤਲਾਸ਼ੀ ਲਈ ਗਈ।


ਚੈਕਿੰਗ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਮੋਟਰ ਵਹੀਕਲ ਐਕਟ ਤਹਿਤ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਗਈ। ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਆਪਣੇ ਵਾਹਨਾਂ ਦੇ ਲੋੜੀਂਦੇ ਦਸਤਾਵੇਜ਼ ਨਾਲ ਰੱਖਣ ਅਤੇ ਸ਼ੱਕੀ ਗਤੀਵਿਧੀਆਂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਗਈ।


ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੇ ਕਿਹਾ ਕਿ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ, ਅਪਰਾਧਿਕ ਅਨਸਰਾਂ ‘ਤੇ ਨਜ਼ਰ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News